ਅੰਮ੍ਰਿਤਸਰ, 16 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਲਾਹਕਾਰ ਇੰਦਰਬੀਰ ਸਿੰਘ ਬੁਲਾਰੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਵ: ਰਮਿੰਦਰ ਸਿੰਘ ਬੁਲਾਰੀਆ ਮੈਮੋਰੀਅਲ ਪਾਰਕ (ਸਕੱਤਰੀ ਬਾਗ) ਵਿੱਚ 18 ਕਰੋੜ ਰੁਪਏ ਦੀ ਲਾਗਤ ਨਾਲ ਇਨਡੋਰ ਮਲਟੀ ਸਪੋਰਟਸ ਕੰਪਲੈਕਸ ਬਣਾਇਆ ਜਾਵੇਗਾ ਅਤੇ ਇਸ ਕੰਮ ਲਈ ਟੈਂਡਰ ਪ੍ਰਕਿਰਿਆ ਵੀ ਪੂਰੀ ਕਰ ਲਈ ਗਈ ਹੈ।ਉਨ੍ਹਾਂ ਕਿਹਾ ਕਿ ਜਲਦ ਹੀ ਇਸ ਪਾਰਕ ਵਿੱਚ ਮਲਟੀ ਸਪੋਰਟਸ ਕੰਪਲੈਕਸ ਦਾ ਨਿਰਮਾਣ ਸ਼ੁਰੂ ਹੋ ਜਾਵੇਗਾ।
ਬੁਲਾਰੀਆ ਨੇ ਦੱਸਿਆ ਕਿ ਹਲਕਾ ਦੱਖਣੀ ਵਿੱਚ ਵੱਖ-ਵੱਖ ਵਾਰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਨਰੀਖਣ ਕਰਨ ਲਈ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਹਨ।ਬੁਲਾਰੀਆ ਨੇ ਦੱਸਿਆ ਕਿ ਹਲਕਾ ਦੱਖਣੀ ਵਿੱਚ ਪੈਂਦੇ ਸਾਰੇ ਵਾਰਡਾਂ ਦਾ ਮੁਕੰਮਲ ਵਿਕਾਸ ਕੀਤਾ ਜਾਵੇਗਾ ਅਤੇ ਕਿਸੇ ਵੀ ਹਲਕੇ ਨੂੰ ਵਿਕਾਸ ਪੱਖੋਂ ਅਣਗੋਲਿਆਂ ਨਹੀਂ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਹਲਕਾ ਦੱਖਣੀ ਵਿੱਚ ਪੈਂਦੇ ਸ਼ਹੀਦ ਬਾਬਾ ਦੀਪ ਸਿੰਘ ਦੇ ਗੁਰਦਵਾਰਾ ਸਾਹਿਬ ਰਸਤੇ ਸੁਲਤਾਨਵਿੰਡ ਚੌਂਕ ਤੱਕ ਪੈਂਦੇ ਰਸਤੇ ਦੇ ਸੁੰਦਰੀਕਰਨ ਦਾ ਕੰਮ ਬੜੀ ਤੇਜੀ ਨਾਲ ਕੀਤਾ ਜਾ ਰਿਹਾ ਹੈ ਅਤੇ ਏਸ਼ੀਅਨ ਡਿਵੈਲਪਮੈਂਟ ਦੇ ਸਹਿਯੋਗ ਨਾਲ 34 ਕਰੋੜ ਰੁਪਏ ਦੀ ਲਾਗਤ ਨਾਲ ਇਸ ਰਸਤੇ ਦੀ ਨੁਹਾਰ ਬਦਲੀ ਜਾਵੇਗੀ। ਸ੍ਰ ਬੁਲਾਰੀਆ ਨੇ ਦੱਸਿਆ ਕਿ ਸੁਲਤਾਨਵਿੰਡ ਅਤੇ ਇਸ ਦੇ ਨਜਦੀਕੀ ਇਲਾਕਿਆਂ ਵਿੱਚ ਅੰਮ੍ਰਿਤ ਪ੍ਰਾਜੈਕਟ ਤਹਿਤ ਪੀਣ ਵਾਲੇ ਪਾਣੀ ਦੀਆਂ ਪਾਈਪਾਂ ਪਾਉਣ ਦਾ ਕੰਮ ਜਲਦੀ ਸ਼ੁਰੂ ਹੋ ਜਾਵੇਗਾ।
ਬੁਲਾਰੀਆ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹਲਕਾ ਦੱਖਣੀ ਵਿੱਚ ਪੈਂਦੇ ਵਾਰਡ ਨੰ: 37 ਵਿਖੇ ਲੋੜੀਂਦੇ ਸੀਵਰੇਜ ਪ੍ਰਣਾਲੀ ਅਤੇ ਬਿਜਲੀ ਦਾ ਕੰਮ ਬੜੀ ਤੇਜੀ ਨਾਲ ਚਲ ਰਿਹਾ ਹੈ ਅਤੇ ਬੁਲਾਰੀਆ ਦੇ ਦਿਸ਼ਾ ਨਿਰਦੇਸ਼ਾ ਤਹਿਤ ਓ.ਐਸ.ਡੀ ਰਵਿੰਦਰ ਪਾਲ ਸਿੰਘ ਰਾਜੂ ਅਤੇ ਸਿਆਸੀ ਸਕੱਤਰ ਅਮਰਜੀਤ ਸਿੰਘ ਸੋਨੂ ਨੇ ਵਾਰਡ ਨੰ: 37 ਦਾ ਦੌਰਾ ਕੀਤਾ ਅਤੇ ਚਲ ਰਹੇ ਕੰਮਾਂ ਦਾ ਨਿਰੀਖਣ ਕੀਤਾ।
ਰਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਵਾਰਡ ਨੰ: 37 ਵਿੱਚ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਕੰਮ ਚਲ ਰਿਹਾ ਹੈ ਅਤੇ ਕਾਰਪੋਰੇਸ਼ਨ ਦੇ ਅਫਸਰਾਂ ਨੂੰ ਜਲਦ ਐਸਟੀਮੇਟ ਮੁਹੱਈਆ ਕਰਵਾਉਣ ਦੀ ਹਦਾਇਤ ਵੀ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਵਾਰਡ ਨੰ: 37 ਵਿੱਚ ਪੈਂਦੇ ਇਲਾਕਿਆਂ ਦੀਆਂ ਸਾਰੀਆਂ ਗਲੀਆਂ ਦੀ ਮੁਰੰਮਤ ਦਾ ਕੰਮ ਸ਼ੁਰੂ ਹੋ ਚੁੱਕਾ ਹੈ ਅਤੇ ਕੁੱਝ ਕੰਮਾਂ ਦੇ ਐਸਟੀਮੇਟ ਨਗਰ ਨਿਗਮ ਵਲੋਂ ਤਿਆਰ ਕੀਤੇ ਜਾ ਰਹੇ ਹਨ।
ਇਸ ਮੌਕੇ ਗੁਰਮੀਤ ਸਿੰਘ, ਕਸ਼ਮੀਰ ਸਿੰਘ, ਬਿਕਰ ਸਿੰਘ, ਸੁਬੇਗ ਸਿੰਘ, ਸੋਨੂੰੂ ਸਹਿਦੇਵ, ਪ੍ਰੀਤਮ ਸਿੰਘ ਬਾਵਾ, ਸੰਦੀਪ ਸਿੰਘ, ਅਮਨਪ੍ਰੀਤ ਸਿੰਘ, ਗੁਲਜੀਤ ਸਿੰਘ, ਨਰਿੰਦਰ ਸਿੰਘ ਲਵਲੀ, ਜਸਬੀਰ ਸਿੰਘ ਖਾਲਸਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media