Monday, July 6, 2026

ਪੰਜਾਬ ਸਰਕਾਰ ਸਮੂਹ ਸਿੱਖ ਜਥੇਬੰਦੀਆਂ ਤੇ ਸੰਤਾ ਮਹਾਪੁਰਖਾਂ ਦੇ ਰਿਣੀ ਹਨ – ਵਿਧਾਇਕ ਚੀਮਾ

ਨਿਹੰਗ ਜਥੇਬੰਦੀਆਂ ਨੇ ਖਾਲਸਾਈ ਜਾਹੋ ਜਲਾਲ ਨਾਲ ਕੱਢਿਆ ਮਹੱਲਾ

PPNJ1611201944 ਸੁਲਤਾਨਪੁਰ ਲੋਧੀ, 16 ਨਵੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੀ ਸਮਾਪਤੀ ਮੌਕੇ ਸਮੂਹ ਨਿਹੰਗ ਜਥੇਬੰਦੀਆਂ ਅਤੇ ਸਿੱਖ ਕੌਮ ਦੀਆਂ ਹੋਰ ਸੰਸਥਾਵਾਂ ਵਲੋਂ ਖਾਲਸਾਈ ਜਾਹੋ ਜਲਾਲ ਦਾ ਪ੍ਰਤੀਕ ਮਹੱਲਾ ਸਜਾਇਆ ਗਿਆ।ਜਿਸ ਵਿਚ ਵੱਖ-ਵੱਖ ਨਿਹੰਗ ਜਥੇਬੰਦੀਆਂ ਦੇ ਮੁਖੀਆਂ ਦੀਆਂ ਫੌਜਾਂ ਨੇ ਸਿੱਖ ਮਾਰਸ਼ਲ ਆਰਟ ਦੇ ਜੌਹਰ ਦਿਖਾਏ ।ਇਨਾਂ ਵਿਚ ਗਤਕਾ, ਨੇਜਾਬਾਜੀ, ਘੋੜ ਦੌੜ ਮੁੱਖ ਰੂਪ ਵਿੱਚ ਸ਼ਾਮਲ ਸਨ।
 ਬੁੱਢਾ ਦਲ ਦੇ ਮੁਖੀ ਬਾਬਾ ਬਲਵੀਰ ਸਿੰਘ 96 ਕਰੋੜੀ, ਕਾਰ ਸੇਵਾ ਬਾਬਾ ਕਸ਼ਮੀਰ ਸਿੰਘ ਭੂਰੀਵਾਲੇ, ਬਾਬਾ ਬਿਧੀ ਚੰਦ ਦਲ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲੇ, ਬਾਬਾ ਗੁਰਬਚਨ ਸਿੰਘ, ਤਰਨਾ ਦਲ ਦੇ ਮੁਖੀ ਬਾਬਾ ਗੱਜਣ ਸਿੰਘ, ਹਰੀਆਂ ਵੇਲਾਂ ਤਰਨਾ ਦਲ ਦੇ ਮੁੱਖੀ ਜਿੰਦਾ ਸ਼ਹੀਦ ਬਾਬਾ ਨਿਹਾਲ ਸਿੰਘ, ਸੰਤ ਸਮਾਜ ਤੋਂ ਸੰਤ ਬਾਬਾ ਬਲਬੀਰ ਸਿੰਘ ਜੀ ਸੀਚੇਵਾਲ ਵਾਲੇ ਬਾਬਾ ਦਇਆ ਸਿੰਘ ਜੀ ਟਾਹਲੀ ਸਾਹਿਬ ਵਾਲੇ ਆਦਿ ਹਾਜ਼ਰ ਸਨ।PPNJ1611201945
ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਆਪਣੇ ਸਾਥੀਆਂ ਸਮੇਤ ਸ਼ਮੂਲੀਅਤ ਕੀਤੀ।ਉਨਾਂ ਗੁਰਪੁਰਬ ਸਮਾਗਮਾਂ ਦੌਰਾਨ ਅਹਿਮ ਜਿੰਮੇਵਾਰੀ ਨਿਭਾਉਣ ਵਾਲੀਆਂ ਨਿਹੰਗ ਜਥੇਬੰਦੀਆਂ, ਲੰਗਰ ਲਾਉਣ ਵਾਲੀਆਂ ਸੰਸਥਾਵਾਂ ਅਤੇ ਸੰਤ ਮਹਾਪੁਰਖਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਮੂਹ ਸੰਗਤ ਦੇ ਸਹਿਯੋਗ ਨਾਲ ਹੀ ਸ਼ਤਾਬਦੀ ਸਮਾਗਮ ਯਾਦਗਾਰੀ ਤਰੀਕੇ ਨਾਲ ਮਨਾਏ ਗਏ ਹਨ।ਉਨਾਂ ਕਿਹਾ ਕਿ ਸੁਲਤਾਨਪੁਰ ਲੋਧੀ ਵਿਖੇ ਸ਼ਤਾਬਦੀ ਸਮਾਗਮਾਂ ਦੌਰਾਨ 50 ਲੱਖ ਦੇ ਕਰੀਬ ਸੰਗਤ ਵਲੋਂ ਸ਼ਮੂਲੀਅਤ ਕੀਤੀ ਗਈ, ਜੋਕਿ ਆਪਣੇ ਆਪ ਵਿੱਚ ਇੱਕ ਇਤਿਹਾਸ ਹੈ।ਉਨਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਉਹ ਖੁਦ ਸਮੂਹ ਸਿੱਖ ਜਥੇਬੰਦੀਆਂ ਸੰਤਾ ਮਹਾਪੁਰਖਾਂ ਦੇ ਰਿਣੀ ਹਨ।ਇਸ ਮੌਕੇ ਨਿਹੰਗ ਜਥੇਬੰਦੀਆਂ ਅਤੇ ਹੋਰ ਸੰਸਥਾਵਾਂ ਵਲੋਂ ਵਿਧਾਇਕ ਚੀਮਾ ਦਾ ਸਨਮਾਨ ਵੀ ਕੀਤਾ ਗਿਆ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …

Leave a Reply