ਅੰਮ੍ਰਿਤਸਰ, 16 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਸੂਬੇ ਵਿੱਚ ਸਿਲਵਰ ਮੈਡਲ ਜਿੱਤਣ ਤੋਂ ਬਾਅਦ ਨੈਸ਼ਨਲ ਟੂਰਨਾਮੈਂਟ ਲਈ ਚੁਣੇ ਗਏ ਵਿਦਿਆਰਥੀ ਗੁਰਲਾਲ ਸਿੰਘ ਅਤੇ ਵਰਿੰਦਰ ਸਿੰਘ ਨੇ ਭੋਪਾਲ (ਮੱਧ ਪ੍ਰਦੇਸ਼) ਵਿਖੇ ਬੀਤੇ ਦਿਨੀ ਆਯੋਜਿਤ ਜੂਨੀਅਰ ਨੈਸ਼ਨਲ ਚੈਂਪੀਅਨਸ਼ਿਪ ਵਿੱਚ ਤਲਵਾਰਬਾਜ਼ੀ ਮੁਕਾਬਲੇ ਵਿੱਚ ਹਿੱਸਾ ਲਿਆ ਅਤੇ ਗੁਰਲਾਲ ਸਿੰਘ ਨੇ ਕਾਂਸੇ ਦਾ ਤਗਮਾ ਅਤੇ ਵਰਿੰਦਰ ਸਿੰਘ ਪੰਜਵੀਂ ਪੁਜੀਸ਼ਨ ਹਾਸਲ ਕੀਤੀ । ਸਕੂਲ ਦੇ ਪਿ੍ਰੰਸੀਪਲ ਡਾ: ਧਰਮਵੀਰ ਸਿੰਘ, ਖੇਡ ਇੰਚਾਰਜ ਸ਼੍ਰੀਮਤੀ ਅੰਮ੍ਰਿਤਪਾਲ ਕੌਰ ਅਤੇ ਕੋਚ ਸ਼ਰਦ ਕੁਮਾਰ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਇਸ ਉਪਲੱਬਧੀ ‘ਤੇ ਵਧਾਈ ਦੇ ਕੇ ਉਨਾਂ ਦੀ ਹੌਸਲਾ ਅਫਜਾਈ ਕੀਤੀ ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …