Tuesday, March 17, 2026

ਜ਼ਿਲ੍ਹੇ ‘ਚ ਹੁਣ ਤੱਕ ਹੋਈ 743946 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ

DPS Kharbanda Dcਕਪੂਰਥਲਾ, 16 ਨਵੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਦੀਆਂ ਵੱਖ-ਵੱਖ ਦਾਣਾ ਮੰਡੀਆਂ ਵਿਚ ਹੁਣ ਤੱਕ ਖ਼ਰੀਦ ਏਜੰਸੀਆਂ ਵੱਲੋਂ 743946 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਨੇ ਦੱਸਿਆ ਕਿ ਹੁਣ ਤੱਕ ਪਨਗ੍ਰੇਨ ਵੱਲੋਂ 302225 ਮੀਟਿ੍ਰਕ ਟਨ, ਮਾਰਕਫੈੱਡ ਵੱਲੋਂ 212595 ਮੀਟਿ੍ਰਕ ਟਨ, ਪਨਸਪ ਵੱਲੋਂ 122426 ਮੀਟਿ੍ਰਕ ਟਨ, ਪੰਜਾਬ ਸਟੇਟ ਵੇਅਰਹਾੳੂਸ ਕਾਰਪੋਰੇਸ਼ਨ ਵੱਲੋਂ 82936 ਮੀਟਿ੍ਰਕ ਟਨ, ਐਫ.ਸੀ.ਆਈ ਵੱਲੋਂ 21764 ਮੀਟਿ੍ਰਕ ਟਨ ਅਤੇ ਵਪਾਰੀਆਂ ਵੱਲੋਂ 2000 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਖ਼ਰੀਦ ਕੀਤੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਨੂੰ 1264.30 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ, ਜੋ ਕਿ 97.21 ਫੀਸਦੀ ਬਣਦੀ ਹੈ।ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਰਹਿੰਦ-ਖੂੰਹਦ ਅਤੇ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਨੂੰ ਖੇਤਾਂ ਵਿਚ ਹੀ ਰਲਾਉਣ ਨੂੰ ਤਰਜੀਹ ਦੇਣ, ਤਾਂ ਜੋ ਵਾਤਾਵਰਨ ਦੀ ਸ਼ੁੱਧਤਾ ਦੇ ਨਾਲ-ਨਾਲ ਮਿੱਟੀ ਦੀ ਉਪਜਾੳੂ ਸ਼ਕਤੀ ਨੂੰ ਵੀ ਬਰਕਰਾਰ ਰੱਖਿਆ ਜਾ ਸਕੇ।   

Check Also

ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …

Leave a Reply