ਫਾਰਮ ਭਰਨ ਲਈ ਹਰ ਜ਼ਿਲ੍ਹੇ `ਚ ਲਾਏ ਜਾਣਗੇ ਵਿਸ਼ੇਸ਼ ਕੈਂਪ
ਅੰਮ੍ਰਿਤਸਰ, 17 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ (ਪਾਕਿ.) ਦੇ ਦਰਸ਼ਨਾਂ ਲਈ ਆਪਣੇ ਖਰਚੇ ਤੇ ਨਾ
ਜਾ ਸਕਣ ਵਾਲੇ ਸ਼ਰਧਾਲੂਆਂ ਦਾ ਖਰਚ ਆਪਣੇ ਕੋਲੋਂ ਕਰਨ ਦਾ ਪਹਿਲਾਂ ਹੀ ਐਲਾਨ ਕਰ ਚੁੱਕੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਸਰਪ੍ਰਸਤੀ ਕਰਨ ਵਾਲੇ ਨਾਂਮਵਰ ਸਮਾਜ ਸੇਵਕ ਡਾ.ਐੱਸ.ਪੀ ਸਿੰਘ ਓਬਰਾਏ ਵੱਲੋਂ ਹੁਣ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਲੋਕਾਂ ਦੀ ਸਾਰੀ ਕਾਗਜ਼ੀ ਕਾਰਵਾਈ ਭਰਨ ਦੀ ਨਿਸ਼ਕਾਮ ਸੇਵਾ ਕਰਨ ਦਾ ਬੀੜਾ ਵੀ ਚੁੱਕ ਲਿਆ ਹੈ ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ. ਐਸ.ਪੀ ਸਿੰਘ ਓਬਰਾਏ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਬਹੁਤ ਸਾਰੇ ਥਾਵਾਂ ਤੇ ਕਰਤਾਰਪੁਰ ਸਾਹਿਬ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂਆਂ ਨੂੰ ਫਾਰਮ ਆਦਿ ਭਰਨ ਲਈ ਲੋੜ ਤੋਂ ਵੱਧ ਪੈਸੇ ਖਰਚ ਕਰਨੇ ਪੈ ਰਹੇ ਹਨ ਅਤੇ ਜਾਣਕਾਰੀ ਦੀ ਘਾਟ ਹੋਣ ਕਾਰਨ ਉਨ੍ਹਾਂ ਦੀ ਬੇਲੋੜੀ ਖੱਜਲ ਖੁਆਰੀ ਵੀ ਹੋ ਰਹੀ ਹੈ।ਸ਼ਰਧਾਲੂਆਂ ਦੀ ਇਸ ਮੁਸ਼ਕਲ ਨੂੰ ਵੇਖਦਿਆਂ ਉਨ੍ਹਾਂ ਫੈਸਲਾ ਲਿਆ ਹੈ ਕਿ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ 1 ਦਸੰਬਰ ਤੋਂ ਸੂਬੇ ਵਿਚਲੇ ਆਪਣੇ ਸਾਰੇ ਹੀ ਜ਼ਿਲ੍ਹਾ ਦਫ਼ਤਰਾਂ ‘ਚ ਇਹ ਫਾਰਮ ਭਰਨ ਦੀ ਨਿਸ਼ਕਾਮ ਸੇਵਾ ਤੋਂ ਇਲਾਵਾ ਸ਼ਰਧਾਲੂਆਂ ਦੀ ਸਹੂਲਤ ਲਈ ਟਰੱਸਟ ਵੱਲੋਂ ਹਰੇਕ ਮਹੀਨੇ ਵੱਖ-ਵੱਖ ਥਾਵਾਂ ‘ਤੇ ਦੋ ਵਿਸ਼ੇਸ਼ ਕੈਂਪ ਵੀ ਲਾਏ ਜਾਣਗੇ।
Check Also
ਕਮਿਸ਼ਨਰ ਸ਼ੇਰਗਿੱਲ ਨੇ ਭਗਤਾਂਵਾਲਾ ਡੰਪ ਸਾਈਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਭਗਤਾਵਾਲਾ …
Punjab Post Daily Online Newspaper & Print Media