Saturday, October 31, 2026

ਥਾਣਾ ਸਦਰ ਧੂਰੀ ਵਿਖੇ ਨਵੇਂ ਆਏ ਐਸ.ਐਚ.ਓ ਨੇ ਕੀਤੀ ਪਲੇਠੀ ਮੀਟਿੰਗ

ਕਾਨੂੰਨ ਦੀ ਉਲੰਘਣਾਂ ਨਹੀਂ ਕਰਨ ਦਿੱਤੀ ਜਾਵੇਗੀ – ਜਗਬੀਰ ਸਿੰਘ
ਧੂਰੀ, 18 ਨਵੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਧੂਰੀ ਹਲਕੇ ਦੇ ਪਿੰਡਾਂ ਦੇ ਪੰਚ-ਸਰਪੰਚ, ਨੰਬਰਦਾਰ, ਮੋਹਤਵਰ ਵਿਅਕਤੀਆਂ ਅਤੇ ਵੱਖ-ਵੱਖ ਸੰਸਥਾਵਾਂ ਦੇ PPNJ1811201901ਆਗੂਆਂ ਨਾਲ ਥਾਣਾ ਸਦਰ ਧੂਰੀ ਦੇ ਨਵੇਂ ਆਏ ਐਸ.ਐਚ.ਓ ਜਗਬੀਰ ਸਿੰਘ ਨੇ ਪਲੇਠੀ ਮੀਟਿੰਗ ਕੀਤੀ।ਉਹਨਾਂ ਕਿਹਾ ਕਿ ਥਾਣਾ ਸਦਰ ਵਿੱਚ ਪਿੰਡਾਂ ਦੇ ਮੋਹਤਵਰ ਵਿਅਕਤੀਆਂ ਦਾ ਸਤਿਕਾਰ ਕੀਤਾ ਜਾਵੇਗਾ, ਪ੍ਰੰਤੂ ਪਿੰਡਾਂ ਵਿੱਚ ਕਿਸੇ ਵੀ ਤਰ੍ਹਾਂ ਨਸ਼ਾ ਵੇਚਣ ਵਾਲੇ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।ਉਨਾਂ ਲੋਕਾਂ ਨੂੰ ਮਾੜੇ ਅਨਸਰਾਂ ਅਤੇ ਨਸ਼ਾ ਵੇਚਣ ਵਾਲਿਆਂ ਦੀ ਇਤਲਾਹ ਬਿਨਾਂ ਝਿਜਕ ਪੁਲਿਸ ਦੇ ਧਿਆਨ ਵਿੱਚ ਲਿਆਉਣ।
           ਇਸ ਮੋਕੇ ਐਸ.ਐਚ.ਓ ਸਿਟੀ ਦਰਸ਼ਨ ਸਿੰਘ, ਰਣੀਕੇ ਚੋਂਕੀ ਇੰਚਾਰਜ ਪ੍ਰਿਤਪਾਲ ਸਿੰਘ, ਲਖਵੀਰ ਸਿੰਘ ਸਬ ਇੰਸਪੈਕਟਰ, ਮਨਜੀਤ ਸਿੰਘ ਬਖਸ਼ੀ ਸਾਬਕਾ ਡੀ.ਪੀ.ਆਰ.ਓ, ਪੰਚਾਇਤ ਯੂਨੀਅਨ ਦੇ ਬਲਾਕ ਪ੍ਰਧਾਨ ਗੂਰਪਿਆਰ ਸਿੰਘ ਧੂਰਾ, ਵਪਾਰ ਮੰਡਲ ਦੇ ਪ੍ਰਧਾਨ ਵਿਕਾਸ ਜੈਨ, ਸਰਪੰਚ ਮਿੱਠੂ ਲੱਡਾ, ਪ੍ਰਿਤਪਾਲ ਸਿੰਘ ਸਰਪੰਚ ਸਮੁੰਦਗੜ੍ਹ ਛੰਨ੍ਹਾਂ, ਏ.ਐਸ.ਆਈ ਸੂਖਚੈਨ ਸਿੰਘ, ਹੌਲਦਾਰ ਦੀਪਕ ਕੁਮਾਰ, ਸਰਪੰਚ ਮਨਦੀਪ ਸਿੰਘ, ਮਨਪ੍ਰੀਤ ਸਿੰਘ, ਹਰਦੀਪ ਸਿੰਘ, ਬਲਵੰਤ ਸਿੰਘ ਤੇ ਹੋਰ ਆਗੂ ਵੀ ਹਾਜ਼ਰ ਸਨ ।

Check Also

ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ 18 ਫ਼ਰਵਰੀ ਨੂੰ ਅੰਮ੍ਰਿਤਸਰ ਅਤੇ 19-20 ਨੂੰ ਹੋਣਗੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਗਮ

ਅੰਮ੍ਰਿਤਸਰ, 30 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੀ …

Leave a Reply