ਅੰਮ੍ਰਿਤਸਰ, 18 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਮਾਸਟਰ ਮੁਖਤਾਰ ਸਿੰਘ (ਭਾਊ ਜੀ) ਦਾ ਬੀਤੇ 17 ਨਵੰਬਰ ਨੂੰ ਦਿਹਾਂਤ ਹੋ ਗਿਆ।ਉਹ
ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਤੋਂ 28 ਸਾਲ ਦੇ ਕਰੀਬ ਬਤੌਰ ਖੇਤੀਬਾੜੀ ਮਾਸਟਰ ਆਪਣੀਆਂ ਸੇਵਾਵਾਂ ਨਿਭਾਉਣ ਉਪਰੰਤ 2000 ਵਿੱਚ ਸੇਵਾਮੁਕਤ ਹੋਏ ਸਨ।ਉਨ੍ਹਾਂ ਦਾ ਸਸਕਾਰ ਪਿੰਡ ਘਨੂੰਪੁਰ ਕਾਲੇ ਦੇ ਸ਼ਮਸ਼ਾਨ ਘਾਟ ਵਿਖੇ ਕਰ ਦਿੱਤਾ ਗਿਆ।ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਅਤੇ ਸਟਾਫ ਵਲੋਂ ਦੁੱਖੀ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਗਿਆ ।
ਪਰਿਵਾਰ ਤੋਂ ਮਿਲੀ ਜਾਣਕਾਰੀ ਅਨੁਸਾਰ ਮਾਸਟਰ ਮੁਖ਼ਤਾਰ ਸਿੰਘ ਭਾਊ ਨਮਿਤ ਅੰਤਿਮ ਅਰਦਾਸ 26 ਨਵੰਬਰ ਦਿਨ ਮੰਗਲਵਾਰ ਨੂੰ ਬਾਅਦ ਦੁਪਹਿਰ ਗੁਰਦੁਆਰਾ ਡੇਰਾ ਬਾਬਾ ਦਰਸ਼ਨ ਸਿੰਘ ਕੁੱਲੀ ਵਾਲੇ ਵਿਖੇ ਹੋਵੇਗੀ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media