ਸਮਰਾਲਾ, 18 ਨਵੰਬਰ (ਪੰਜਾਬ ਪੋਸਟ- ਇੰਦਰਜੀਤ ਕੰਗ) – 40ਵੀਂ ਮਾਸਟਰ ਐਥਲੈਟਿਕਸ ਚੈਪੀਅਨਸ਼ਿਪ 2019 ਜੋ ਬੀਤੇ ਦਿਨੀਂ ਮਸਤੂਆਣਾ ਸਾਹਿਬ
(ਸੰਗਰੂਰ) ਵਿਖੇ ਸੰਪਨ ਹੋਈ।ਜਿਸ ਵਿੱਚ ਸਮਰਾਲਾ ਇਲਾਕੇ ਦੇ ਹਰਫਨਮੌਲਾ ਖਿਡਾਰੀ ਹਰਭਜਨ ਸਿੰਘ (70) ਨੇ ਭਾਗ ਲਿਆ ਅਤੇ ਤਿੰਨ ਕਾਂਸੀ ਦੇ ਤਗਮੇ ਜਿੱਤ ਕੇ ਸਮਰਾਲਾ ਇਲਾਕੇ ਦਾ ਨਾਂ ਰੌਸ਼ਨ ਕੀਤਾ। ਪਿੰਡ ਮਾਦਪੁਰ ਦੇ ਹਰਭਜਨ ਸਿੰਘ ਜੋ ਪਿਛਲੇ 10 ਸਾਲਾਂ ਤੋਂ ਲਗਾਤਾਰ ਇਨ੍ਹਾਂ ਖੇਡਾਂ ਵਿੱਚ ਭਾਗ ਲੈਂਦੇ ਆ ਰਹੇ ਹਨ।ਉਹ ਹਮੇਸ਼ਾਂ ਸੋਨੇ, ਚਾਂਦੀ ਅਤੇ ਕਾਂਸੀ ਦੇ ਤਮਗੇ ਹਾਸਲ ਕਰਕੇ ਸਮਰਾਲਾ ਇਲਾਕੇ ਦਾ ਨਾਂ ਚਮਕਾਉਂਦੇ ਹਨ।ਇਸ ਵਾਰ ਫਿਰ ਆਪਣੀ ਤਾਕਤ ਦਾ ਮੁਜ਼ਾਹਰਾ ਕਰਦੇ ਹੋਏ 70+ ਸਾਲ ਦੀ ਉਮਰ ਦੇ ਵਰਗ ਵਿੱਚ 100, 200 ਅਤੇ 400 ਮੀਟਰ ਰੇਸ ਵਿੱਚ ਕਾਂਸੀ ਦੇ ਤਮਗੇ ਹਾਸਲ ਕੀਤੇ।ਹਰਭਜਨ ਸਿੰਘ ਨੇ ਆਪਣੀ ਕਾਰਗੁਜ਼ਾਰੀ ਸਬੰਧੀ ਸੰਤੁਸ਼ਟੀ ਜ਼ਾਹਰ ਕਰਦੇ ਹੋਏ ਕਿਹਾ ਕਿ ਅਗਲੇ ਸਾਲ ਫਰਵਰੀ 2020 ਵਿੱਚ ਹੋ ਰਹੀ ਨੈਸ਼ਨਲ ਮੀਟ ਵਿੱਚ ਹੋਰ ਮਿਹਨਤ ਕਰਕੇ ਸੋਨੇ ਦਾ ਮੈਡਲ ਹਾਸਲ ਕਰਨਗੇ ਅਤੇ ਸਮਰਾਲਾ ਇਲਾਕੇ ਦਾ ਨਾਂ ਰੌਸ਼ਨ ਕਰਨਗੇ।ਉਨ੍ਹਾਂ ਦੀਆਂ ਇਨ੍ਹਾਂ ਪ੍ਰਾਪਤੀਆਂ ਬਦਲੇ ਇਲਾਕੇ ਦੀਆਂ ਸਮਾਜਿਕ, ਧਾਰਮਿਕ ਅਤੇ ਸਾਹਿਤਕ ਜਥੇਬੰਦੀਆਂ ਵਲੋਂ ਵਧਾਈਆਂ ਦਿੱਤੀਆਂ ਗਈਆਂ।
Check Also
ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ
ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …
Punjab Post Daily Online Newspaper & Print Media