ਅੰਮ੍ਰਿਤਸਰ, 19 ਨਵੰਬਰ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) -ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਉਘੇ ਗਜ਼ਲਗੋ, ਪ੍ਰਗਤੀਸ਼ੀਲ ਲੇਖਕ ਸੰਘ ਪੰਜਾਬ ਦੇ ਮੌਜੂਦਾ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਾਬਕਾ ਜਨਰਲ ਸਕੱਤਰ ਪ੍ਰੋ. ਸੁਰਜੀਤ ਜੱਜ ਦੇ ਮਾਤਾ ਮਹਿੰਦਰ ਕੌਰ, ਉਘੇ ਕਲਾਕਾਰ ਨਰਿੰਦਰ ਜੱਟੂ, ਨਾਮਵਰ ਸ਼ਾਇਰ ਡਾ. ਰਵਿੰਦਰ ਦੇ ਮਾਤਾ ਅਜੀਤ ਕੌਰ, ਲੇਖਕਾ ਕਰਮਜੀਤ ਕੌਰ ਜੱਸਲ ਦੀ ਸੱਸ ਮਾਂ ਮਹਿੰਦਰ ਕੌਰ ਪੱਧਰੀ ਦੇ ਵਿਛੋੜੇ ‘ਤੇ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੇ ਮੀਤ ਪ੍ਰਧਾਨ ਭੁਪਿੰਦਰ ਸਿੰਘ ਸੰਧੂ , ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ, ਫੋਕਲੋਰ ਰਿਸਰਚ ਅਕਾਦਮੀ ਦੇ ਪ੍ਰਧਾਨ ਰਮੇਸ਼ ਯਾਦਵ, ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਕੱਤਰ ਧਰਵਿੰਦਰ ਸਿੰਘ ਔਲਖ, ਪ੍ਰਗਤੀਸ਼ੀਲ ਲੇਖਕ ਸੰਘ ਜ਼ਿਲ੍ਹਾ ਅੰਮ੍ਰਿਤਸਰ ਦੇ ਜਨਰਲ ਸਕੱਤਰ ਪ੍ਰਿੰਸੀਪਲ ਗੁਰਬਾਜ਼ ਸਿੰਘ ਛੀਨਾ, ਪੰਜਾਬੀ ਸਾਹਿਤ ਸਭਾ ਚੌਗਾਵਾਂ ਦੇ ਮੀਤ ਪ੍ਰਧਾਨ ਸਤਨਾਮ ਸਿੰਘ ਔਲਖ, ਜਨਰਲ ਸਕੱਤਰ ਬਲਦੇਵ ਸਿੰਘ ਕੰਬੋ, ਪ੍ਰਮੁੱਖ ਕਹਾਣੀਕਾਰ ਮੁਖਤਾਰ ਗਿੱਲ, ਕਵੀ ਜਗਤਾਰ ਗਿੱਲ, ਕਵੀ ਹਰੀ ਸਿੰਘ ਗਰੀਬ, ਬਹੁਪੱਖੀ ਲੇਖਕ ਮਨਮੋਹਨ ਸਿੰਘ ਬਾਸਰਕੇ, ਪੱਤਰਕਾਰ ਤੇ ਲੇਖਕ ਅਤਰ ਸਿੰਘ ਤਰਸਿੱਕਾ, ਪੰਜਾਬੀ ਸਾਹਿਤ ਸਭਾ ਜੰਡਿਆਲਾ ਗੁਰੂ ਦੇ ਪ੍ਰਧਾਨ ਸ਼਼ੁਕਰਗੁਜ਼ਾਰ ਸਿੰਘ ਐਡਵੋਕੇਟ, ਸ਼ੋ੍ਰਮਣੀ ਪੰਜਾਬੀ ਸਾਹਿਤ ਸਭਾ ਜੰਡਿਆਲਾ ਗੁਰੂ ਦੇ ਪ੍ਰਧਾਨ ਢਾਡੀ ਗੁਲਜ਼ਾਰ ਸਿੰਘ ਖੇੜਾ, ਪ੍ਰਗਤੀਸ਼ੀਲ ਲੇਖਕ ਸੰਘ ਤਰਨ ਤਰਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਕਦਗਿਲ ਆਦਿ ਨੇ ਪਿਛਲੇ ਦਿਨੀਂ ਵਿੱਛੜ ਚੁੱਕੇ ਸਾਹਿਤਕਾਰਾਂ ਦੇ ਪਰਿਵਾਰਕ ਮੈਂਬਰਾਂ ਅਤੇ ਜੱਟੂ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦੇ ਪਰਿਵਾਰਾਂ ਨਾਲ ਦੁੱਖ ਪ੍ਰਗਟਾਇਆ ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਡਾ. ਅੰਬੇਦਕਰ ਜਯੰਤੀ ਸੰਬੰਧੀ ਸਮਾਗਮ 15 ਅਪ੍ਰੈਲ ਨੂੰ
ਅੰਮ੍ਰਿਤਸਰ, 14 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਡਾ. ਬੀ.ਆਰ ਅੰਬੇਦਕਰ …
Punjab Post Daily Online Newspaper & Print Media