Monday, August 24, 2026

ਡੀ.ਏ.ਵੀ ਪਬਲਿਕ ਸਕੂਲ ਨੇ ਕੌਮੀ ਪੱਧਰ `ਤੇ ਜਿੱਤਿਆ ਕਾਂਸੇ ਦਾ ਤਮਗਾ

ਅੰਮ੍ਰਿਤਸਰ, 19 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਹਾਲ ਹੀ ਵਿੱਚ ਆਰ.ਆਰ ਪਬਲਿਕ ਸਕੂਲ ਬਿਜਨੌਰ ਯੂ.ਪੀ ਵਿਖੇ ਸੀ.ਬੀ.ਐਸ.ਈ ਕੌਮੀ ਟੇਬਲ PPNJ1911201901ਟੈਨਿਸ ਟੂਰਨਾਮੈਂਟ ਕਰਵਾਇਆ ਗਿਆ।ਜਿਸ ਵਿੱਚ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀ ਰਕਸ਼ਿਤ ਮੋਹਲਾ ਜਮਾਤ ਗਿਆਰ੍ਹਵੀਂ (ਨਾਨ ਮੈਡੀਕਲ) ਨੇ ਅੰਡਰ-19 ਵਿਅਕਤੀਗਤ ਵਰਗ ਵਿੱਚ ਕਾਂਸੇ ਦਾ ਤਮਗਾ ਜਿੱਤਿਆ ।  
    ਪੰਜਾਬ ਜ਼ੋਨ `ਏ` ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਅਤੇ ਸਕੂਲ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ ਕਾਲਜ ਅੰਮ੍ਰਿਤਸਰ ਨੇ ਬੱਚੇ ਨੂੰ ਵਧਾਈ ਦਿੱਤੀ।ਸਕੂਲ ਪਿ੍ਰੰਸੀਪਲ  ਡਾ. ਨੀਰਾ ਸ਼ਰਮਾ ਨੇ ਰਕਸ਼ਿਤ ਨੂੰ ਅਭਿਆਸ ਜਾਰੀ ਰੱਖਣ ਅਤੇ ਅਗਲੀ ਵਾਰ ਚੋਟੀ `ਤੇ ਕਾਬਜ਼ ਹੋਣ ਲਈ ਉਤਸ਼ਾਹਿਤ ਕੀਤਾ ।

Check Also

ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …

Leave a Reply