ਸੁਨਾਮ/ ਲੌਂਗੋਵਾਲ, 19 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੰਗਰੂਰ ਜ਼ਿਲ੍ਹੇ ਦੇ ਪਿੰਡ ਚੰਗਾਲੀਵਾਲਾ ਵਿਖੇ ਰਾਜਨੀਤਕ ਸ਼ਹਿ ਪ੍ਰਾਪਤ ਅਪਰਾਧੀਆਂ
ਵਲੋਂ ਇਕ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੇ ਜਾਣ ਅਤੇ ਇਸ ਉਪਰੰਤ ਇਲਾਜ ਦੌਰਾਨ ਉਸ ਦੀ ਮੌਤ ਹੋ ਜਾਣ ਦੀ ਘਟਨਾ ਦੀ ਘੋਰ ਨਿੰਦਾ ਕਰਦੇ ਹੋਏ ਸੀ.ਪੀ.ਆਈ (ਐਮ.ਐਲ) ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬਖਤੂਪੁਰਾ,ਸੂਬਾ ਕਮੇਟੀ ਮੈਂਬਰ ਗੋਬਿੰਦ ਸਿੰਘ ਛਾਜਲੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਜਿਥੇ ਅਪਰਾਧੀਆਂ ਨੂੰ ਮਰਦੇ ਦਮ ਤੱਕ ਜੇਲ੍ਹ ਵਿੱਚ ਬੰਦ ਰੱਖਣ ਵਰਗੀ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇ, ਉਥੇ ਉਨ੍ਹਾਂ ਦੀ ਜਾਇਦਾਦ ਜ਼ਬਤ ਕਰਕੇ ਪੀੜਤ ਪਰਿਵਾਰ ਨੂੰ ਪੰਜਾਹ ਲੱਖ ਰੁਪਏ ਮੁਆਵਜ਼ਾ ਵੀ ਦਿੱਤਾ ਜਾਵੇ। ਬਿਆਨ ਵਿੱਚ ਕਿਹਾ ਗਿਆ ਹੈ ਕਿ ਬਾਬੇ ਨਾਨਕ ਦੀ ਧਰਤੀ ਉੱਤੇ ਅਜਿਹਾ ਘਿਨਾਉਣਾ ਕਾਰਾ ਕਿਸੇ ਵੀ ਹਾਲਤ ਵਿੱਚ ਬਰਦਾਸ਼ਤਯੋਗ ਨਹੀਂ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media