ਲੌਂਗੋਵਾਲ, 19 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਬੋਧੀ ਇੰਟਰਨੈਸ਼ਨਲ ਸਕੂਲ ਲੌਂਗੋਵਾਲ ਦੀ ਵਿਦਿਆਰਥਣ ਹਰਲੀਨ ਕੌਰ ਸਪੁੱਤਰੀ ਸੰਦੀਪ ਸਿੰਘ
ਨੇ ਕੌਮੀ ਪੱਧਰ ਦੀ ਵਿਦਿਅਕ ਪ੍ਰਤੀਯੋਗਤਾ ’ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।ਸਕੂਲ ਪ੍ਰਿੰਸੀਪਲ ਸ਼੍ਰੀਮਤੀ ਕਲਾ ਦੇਵੀ ਨੇ ਦੱਸਿਆ ਕਿ ਅੰਤਰਰਾਸ਼ਟਰੀ ਸਿਲੇਬਸ ’ਤੇ ਆਧਾਰਿਤ ਨੈਸ਼ਨਲ ਪੱਧਰ ਦੇ ਈ ਡੈੱਕ ਲਰਨਿੰਗ ਸਿਸਟਮ ਤਹਿਤ ਛੇਵੀਂ ਕਲਾਸ ਦੀ ਵਿਦਿਆਰਥਣ ਹਰਲੀਨ ਕੌਰ ਵਾਸੀ ਬਡਬਰ ਨੇ ਆਈ.ਟੈਕ ਪ੍ਰੋਗਰਾਮ ਦੇ ਨੈਸ਼ਨਲ ਈ.ਡੈਕ ਆਈ ਟੀਚ ਮੁਕਾਬਲਾ 2019/2020 ਵਿੱਚ ਆਪਣੀ ਵਧੀਆ ਕਾਰਗੁਜ਼ਾਰੀ ਕਰ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।ਇਸ ਵਿਦਿਆਰਥਣ ਦਾ ਸਕੂਲ ਪਹੁੰਚਣ ’ਤੇ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਸਵਾਗਤ ਤੇ ਸਨਮਾਨ ਕੀਤਾ ਗਿਆ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media