ਅੰਮ੍ਰਿਤਸਰ, 19 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ
ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਅਤੇ ਇਨਾਮ ਵੰਡ ਸਮਾਰੋਹ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਲੁਧਿਆਣਾ ਦੇ ਅੰਮ੍ਰਿਤਸਰ ਜੋਨ ਵੱਲੋਂ ਕਰਵਾਇਆ ਗਿਆ।ਇਸ ਸੈਮੀਨਾਰ ਵਿੱਚ ਗੁਰਚਰਨ ਸਿੰਘ ਬਤੌਰ ਚੀਫ਼ ਆਰਗੇਨਾਇਜਰ ਅਤੇ ਬਲਜੀਤ ਸਿੰਘ ਵਾਇਸ ਚੇਅਰਮੈਨ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਮੁੱਖ ਵਕਤਾ ਦੇ ਤੌਰ ਤੇ ਸ਼ਾਮਲ ਹੋਏ।ਗੁਰਚਰਨ ਸਿੰਘ ਨੇ ਵਿਦਿਆਰਥੀਆਂ ਨੂੰ ਗੁਰੂ ਨਾਨਕ ਪਾਤਸ਼ਾਹ ਦੇ ਸਿਧਾਂਤਾ ਨੂੰ ਜੀਵਨ ਵਿੱਚ ਢਾਲਣ ਦੇ ਨੁਕਤੇ ਸਮਝਾਏ ।ਬਲਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਸੱਚ ਬੋਲਣ, ਧਰਮ ਤੇ ਪਹਿਰਾ ਦੇਣ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਬਾਰੇ ਜਾਣਕਾਰੀ ਦਿੱਤੀ ।ਭਾਗ ਸਿੰਘ ਅਣਖੀ ਚੇਅਰਮੈਨ ਚੀਫ਼ ਖ਼ਾਲਸਾ ਦੀਵਾਨ ਸਕੂਲਜ਼ ਨੇ ਵਿਦਿਆਰਥੀਆਂ ਨੂੰ ਮਿੱਠਤ ਦਾ ਗੁਣ ਧਾਰਨ ਕਰਨ, ਗੁੱਸਾ ਨਾ ਕਰਨ ਅਤੇ ਮੁਆਫ ਕਰਨ ਦਾ ਗੁਣ ਜੀਵਨ ਵਿੱਚ ਧਾਰਨ ਕਰਨ ਦੀ ਸਿੱਖਿਆ ਦਿੱਤੀ ।
ਸਕੂਲ ਦੇ ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਇਸੇ ਤਰ੍ਹਾਂ ਧਾਰਮਿਕ ਗਤੀਵਿਧੀਆਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਅਤੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ।ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਹਰ ਸਾਲ ਲਈ ਜਾਂਦੀ ਨੈਤਿਕ ਸਿਖਆ ਦੀ ਪ੍ਰੀਖਿਆ ਵਿੱਚ (ਅ++) ਗਰੇਡ ਲੈਣ ਵਾਲੇ 22 ਅਤੇ (ਅ+) ਗ੍ਰੇਡ ਲੈਣ ਵਾਲੇ 55 ਵਿਦਿਆਰਥੀਆਂ ਨੂੰ ਟਰਾਫੀ, ਮੈਡਲਾਂ ਅਤੇ ਸਰਟੀਫਿਕੇਟਾਂ ਨਾਲ ਨਿਵਾਜ਼ਿਆ।ਸਕੂਲ ਦੇ ਪਿ੍ਰੰਸੀਪਲ ਡਾ: ਧਰਮਵੀਰ ਸਿੰਘ ਅਤੇ ਧਾਰਮਿਕ ਅਧਿਆਪਕਾਵਾਂ ਨੂੰ ਵੀ ਸਨਮਾਨਿਤ ਕੀਤਾ ਗਿਆ।ਧਾਰਮਿਕ ਵਿੰਗ ਦੇ ਇੰਚਾਰਜ ਸ਼੍ਰੀਮਤੀ ਸੁਖਜੀਤ ਕੌਰ ਨੇ ਸਟੇਜ਼ ਸਕੱਤਰ ਦੀ ਸੇਵਾ ਨਿਭਾਈ ।
ਪ੍ਰੋਗਰਾਮ ਵਿੱਚ ਯਾਦਵਿੰਦਰ ਸਿੰਘ, ਜਸਪਾਲ ਸਿੰਘ, ਸ਼੍ਰੀਮਤੀ ਰਾਜਵਿੰਦਰ ਕੌਰ, ਅਧਿਆਪਕ ਅਤੇ ਸੀਨੀਅਰ ਸੈਕਸ਼ਨ ਦੇ ਵਿਦਿਆਰਥੀ ਸ਼ਾਮਲ ਹੋਏ ।
Check Also
ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਨੂੰ ਦਿੱਲੀ ਜੀ.ਐਸ.ਟੀ ਪ੍ਰੋਫੈਸ਼ਨਲਜ਼ ਗਰੁੱਪ ਵੱਲੋਂ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ) – ਮਾਨਵਤਾ ਦੀ ਸੇਵਾ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ …
Punjab Post Daily Online Newspaper & Print Media