ਕਿਹਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਸਪੋਰਟ ਦੀ ਸ਼ਰਤ ਖਤਮ ਕਰਨ ਦੌਵੇਂ ਸਰਕਾਰਾਂ – ਔਜਲਾ
ਅੰਮ੍ਰਿਤਸਰ, 19 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ)- ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਸਰਦ ਰੁੱਤ ਦੇ ਸ਼ੁਰੂ ਹੋਏ ਪਾਰਲੀਮੈਂਟ ਸ਼ੈਸ਼ਨ ਵਿੱਚ ਆਪਣੇ ਪਲੇਠੇ ਭਾਸ਼ਣ ਵਿੱਚ ਸੰਸਦ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਜਨਮ ਸ਼ਤਾਬਦੀ ਦੀ ਵਧਾਈ ਦਿੰਦਿਆਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਪਾਕਿਸਤਾਨ ਪ੍ਰਧਾਨ ਮੰਤਰੀ ਇਮਰਾਨ ਖਾਨ ਤੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ ਕੀਤਾ ਤੇ ਮੰਗ ਕੀਤੀ ਕਿ ਪਿਛਲੇ ਸਮੇਂ ਵਿੱਚ ਅਟਾਰੀ ਸਰਹੱਦ ਰਾਹੀਂ ਬੰਦ ਪਏ ਭਾਰਤ-ਪਾਕਿਸਤਾਨ ਵਪਾਰ ਨੂੰ ਬਿਨ੍ਹਾਂ ਕਿਸੇ ਦੇਰੀ ਦੇ ਸ਼ੁਰੂ ਕੀਤਾ ਜਾਵੇ।
ਸੰਸਦ ਵਿੱਚ ਬੋਲਦਿਆਂ ਔਜਲਾ ਨੇ ਸ੍ਰੀ ਕਰਤਾਰਪੁਰ ਸਾਹਿਬ ਕੌਰੀਡੋਰ ਖੁੁੱਲਣ ਤੇ ਕਿਹਾ ਕਿ ਰੋਜਾਨਾ ਅਰਦਾਸ ਵਿੱਚ ਵਿਛੜੇ ਗੁਰਧਾਮਾਂ ਦੇ ਖੁੱਲੇ ਦਰਸ਼ਨ ਦਿਦਾਰੇ ਕਰਨ ਕਰਨ ਦੀ ਮੰਗ ਕਰਨ ਵਾਲੇ ਸਿੱਖਾਂ ਦੀ 72 ਸਾਲਾ ਲਟਕਦੀ ਮੰਗ ਨੂੰ ਬੂਰ ਪਿਆ ਹੈ ਤੇ ਸਿੱਖ ਬਿਨ੍ਹਾਂ ਵੀਜਾ ਦੇ ਆਪਣੇ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਸ਼੍ਰੀ ਕਰਤਾਰਪੁਰ ਸਾਹਿਬ ਦੇ ਖੁੱਲੇ ਦਰਸ਼ਨ ਦੀਦਾਰੇ ਕਰ ਸਕਦੇ ਹਨ ਜਿਸ ਲਈ ਉਹ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਪਾਕਿਸਤਾਨ ਪ੍ਰਧਾਨ ਮੰਤਰੀ ਇਮਰਾਨ ਖਾਨ, ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਵਿਸੇਸ਼ ਤੌਰ ਤੇ ਧੰਨਵਾਦ ਕਰਦੇ ਹਨ ।ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਉਹ ਸ਼੍ਰੀ ਕਰਤਾਰਪੁਰ ਸਾਹਿਬ ਲਈ ਪਾਸਪੋਰਟ ਦੀ ਸ਼ਰਤ ਨੂੰ ਖਤਮ ਕਰਨ ਲਈ ਕਦਮ ਉਠਾਏ ਤੇ ਦਰਸ਼ਨ ਦੀਦਾਰੇ ਕਰਨ ਲਈ 20 ਡਾਲਰ ਦੀ ਰੱਖੀ ਗਈ ਫੀਸ ਤੋਂ ਵੀ ਸਿੱਖ ਸੰਗਤਾਂ ਨੂੰ ਨਿਜਾਤ ਦਿਵਾਈ ਜਾਵੇ।ਔਜਲਾ ਨੇ ਸੰਸਦ ਵਿੱਚ ਮੰਗ ਕੀਤੀ ਕਿ ਪਿਛਲੇ ਸਮੇਂ ਵਿੱਚ ਹੋਏ ਪੁਲਵਾਮਾ ਹਮਲੇ ਤੋਂ ਬਾਅਦ ਬੰਦ ਪਏ ਭਾਰਤ-ਪਾਕਿਸਤਾਨ ਵਪਾਰ ਨੂੰ ਤੁਰੰਤ ਸ਼ੁਰੂ ਕੀਤਾ ਜਾਵੇ ਕਿਉਂਕਿ ਅਟਾਰੀ-ਵਾਹਗਾ ਸਰਹੱਦ ਰਾਹੀਂ ਹੁੰਦੇ ਸਲਾਨਾ 1500 ਕਰੋੜ ਰੁਪਏ ਦੇ ਵਪਾਰ ਦੇ ਬੰਦ ਹੋਣ ਕਾਰਨ 5 ਹਜਾਰ ਲੋਕ ਸਿੱਧੇ ਤੌਰ ਤੇ ਅਤੇ 10 ਹਜਾਰ ਲੋਕ ਅਸਿੱਧੇ ਤੌਰ ਤੇ ਬੇਰੁਜਗਾਰ ਹੋਏ ਹਨ।ਔਜਲਾ ਨੇ ਕਿਹਾ ਕਿ ਅਟਾਰੀ ਸਰਹੱਦ ਰਾਹੀਂ ਹੁੰਦੇ ਭਾਰਤ-ਪਾਕਿਸਤਾਨ ਵਪਾਰ ਦੇ ਬੰਦ ਹੋਣ ਕਾਰਨ ਹਜਾਰਾਂ ਪਰਿਵਾਰਾਂ ਦੇ ਚੁੱਲਿਆਂ ‘ਚ ਬਲਦੀ ਅੱਗ ਮੱਧਮ ਪੈ ਗਈ ਹੈ ਅਤੇ ਉਨਾਂ੍ਹ ਲੋਕਾਂ ਲਈ ਆਪਣੇ ਪਰਿਵਾਰ ਦੀ ਪਾਲਣਾ ਕਰਨਾ ਮੁਸ਼ਕਿਲ ਹੋਇਆ ਹੈ।
Check Also
ਗਰੁੱਪ ਕਮਾਂਡਰ ਬ੍ਰਗੇਡੀਅਰ ਕੇ.ਐਸ ਬਾਵਾ ਵਲੋਂ ਕੈਂਪ ਦਾ ਦੌਰਾ
ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ ਬਿਊਰੋ) – ਬਾਬਾ ਕੁੰਮਾ ਸਿੰਘ ਇੰਜੀਨੀਅਰਿੰਗ ਕਾਲਜ ਸਤਲਾਣੀ ਸਾਹਿਬ ਵਿਖੇ …