ਅੰਮ੍ਰਿਤਸਰ, 19 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਡਾਇਰੈਕਟਰ ਸਿੱਖਿਆ ਵਿਭਾਗ (ਸੈ.ਸਿ) ਪੰਜਾਬ ਦੀਆਂ ਹਦਾਇਤਾਂ ਤਹਿਤ ਸਰਕਾਰੀ ਸਕੂਲਾਂ ਵਿਚ
ਨੌਵੀਂ ਅਤੇ ਦਸਵੀਂ ਜਮਾਤ ਵਿਚ ਪੜਦੇ ਵਿਦਿਆਰਥੀਆਂ ਦਾ ਆਈ.ਸੀ.ਟੀ ਅਧੀਨ ਡਾ. ਏ.ਪੀ.ਜੇ ਅਬਦੁਲ ਕਲਾਮ ਆਨਲਾਈਨ ਆਈ.ਟੀ ਕੁਇਜ਼ ਮੁਕਾਬਲੇ ਜ਼ਿਲ੍ਹਾ ਸਿਖਿਆ ਅਫਸਰ (ਸੈਕੰਡਰੀ ਸਿੱਖਿਆ) ਸਲਵਿੰਦਰ ਸਿੰਘ ਸਮਰਾ ਦੇ ਦਿਸ਼ਾ ਨਿਰਦੇਸ਼ਾਂ ‘ਤੇ ਕਰਵਾਏ ਗਏ।
ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਦੀ ਅਗਵਾਈ ‘ਚ ਮਾਲ ਰੋਡ ਸਕੂਲ ਦੀਆਂ ਵਿਦਿਆਰਥਣਾਂ ਮਨਪ੍ਰੀਤ ਕੌਰ (ਦਸਵੀਂ) ਅਤੇ ਇਸ਼ਮੀਤ ਕੌਰ (ਨੌਵੀਂ) ਨੇ ਆਪਣੀ ਬਿਹਤਰੀਨ ਕਲਾ ਦਾ ਪ੍ਰਦਰਸ਼ਨ ਕਰਦਿਆਂ ਪਹਿਲਾਂ ਸਕੂਲ ਪੱਧਰੀ, ਫਿਰ ਬਲਾਕ ਪੱਧਰੀ ਮੁਕਾਬਲੇ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ। ਜ਼ਿਲ੍ਹਾ ਪੱਧਰੀ ਮੁਕਾਬਲੇ ਵਿਚ ਮਾਲ ਰੋੋਡ ਸਕੂਲ ਦੀ ਇਸ਼ਮੀਤ ਕੌਰ (ਨੌਵੀਂ) ਨੇ ਜ਼ਿਲ੍ਹੇ ਦੇ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਤੋਂ ਆਏ ਹੋਏ ਬਲਾਕ ਪੱਧਰੀ ਜੇਤੂ ਪ੍ਰਤੀਯੋਗੀਆਂ ਵਿਚੋਂ ਤੀਸਰਾ ਸਥਾਨ ਹਾਸਲ ਕਰਕੇ 500/- ਰੁ. ਨਕਦ ਇਨਾਮ ਵਜੋਂ ਪ੍ਰਾਪਤ ਕੀਤਾ।
ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਨੇ ਇਸ ਆਨਲਾਈਨ ਆਈ.ਟੀ ਕੁਇਜ਼ ਦੀ ਸਫਲਤਾ ਦਾ ਸਿਹਰਾ ਸਕੂਲ ਦੀ ਸਮੁਚੀ ਕੰਪਿਊਟਰ ਅਧਿਆਪਕਾਂ ਦੀ ਟੀਮ ਪਰਮ ਆਫਤਾਬ ਸਿੰਘ, ਸ੍ਰੀਮਤੀ ਰਮਨਦੀਪ ਕੌਰ, ਸ੍ਰੀਮਤੀ ਮੀਨਾਕਸ਼ੀ ਸ਼ਰਮਾ, ਸ੍ਰੀਮਤੀ ਅਲਕਾ, ਸ੍ਰੀਮਤੀ ਬਿੰਦੂ, ਸ੍ਰੀਮਤੀ ਅੰਕੁਸ਼ ਅਤੇ ਸ੍ਰੀਮਤੀ ਸ਼ਾਲੂ ਨੂੰ ਦਿੱਤਾ।
Check Also
ਡਿਪਟੀ ਕਮਿਸ਼ਨਰ ਵੱਲੋਂ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਨਿੱਘੀ ਸ਼ਰਧਾਂਜਲੀ
ਅੰਮ੍ਰਿਤਸਰ, 13 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਵੱਲੋਂ ਜਲ੍ਹਿਆਂਵਾਲਾ ਬਾਗ ਸਾਕੇ …
Punjab Post Daily Online Newspaper & Print Media