ਕਪੂਰਥਲਾ, 19 ਨਵੰਬਰ (ਪੰਜਾਬ ਪੋਸਟ ਬਿਊਰੋ) – ਸਾਇੰਸ ਸਿਟੀ ਦੇ ਸੰਸਥਾਪਕ ਡਾਇਰੈਕਟਰ ਜਨਰਲ ਡਾ. ਰਘਬੀਰ ਸਿੰਘ ਖੰਡਪੁਰ ਦਾ ਅੱਜ ਨਵੀ ਦਿੱਲੀ ਵਿਖੇ
ਦਿਹਾਂਤ ਹੋ ਗਿਆ।ਅੱਜ ਸਵੇਰੇ ਹੀ ਦਿੱਲੀ ਦੇ ਇਕ ਨਿੱਜੀ ਹਸਪਤਾਲ ਵਿਖੇ ਉਨ੍ਹਾਂ ਦਾ ਦਿਹਾਂਤ ਹੋ ਗਿਆ।ਉਚੀ ਸੋਚ ਦੇ ਮਾਲਕ, ਵਿਗਿਆਨੀ, ਇੰਜੀਨੀਅਰ ਅਤੇ ਆਰਕੀਟੈਕਟ ਡਾ. ਰਘਬੀਰ ਸਿੰਘ ਖੰਡਪੁਰ ਲਈ ਵਿਸ਼ਾ ਚਾਹੇ ਕੋਈ ਵੀ ਹੋਵੇ ਉਨ੍ਹਾਂ ਦਾ ਗਿਆਨ ਅਤੇ ਮੁਹਾਰਤ ਕਿਸੇ ਤੋਂ ਲੁਕੀ ਨਹੀਂ ਸੀ।ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਦੀ ਉਸਾਰੀ ਵਿਚ ਉਨ੍ਹਾਂ ਦਾ ਸਭ ਤੋਂ ਵੱਧ ਯੋਗਦਾਨ ਰਿਹਾ ਹੈ।ਇਸ ਸਾਇੰਸ ਸਿਟੀ ਵਿਖੇ ਡਾਇਰੈਕਟਰ ਜਨਰਲ ਦਾ ਅਹੁਦਾ ਸੰਭਾਲਣ ਤੋਂ ਪਹਿਲਾਂ ਆਪ ਸੀ.ਡੈਕ ਮੋਹਾਲੀ ਦੇ ਸੰਸਥਾਪਕ ਡਾਇਰੈਕਟਰ ਜਨਰਲ ਵੀ ਰਹੇ ਹਨ।
ਡਾ. ਖੰਡਪੁਰ ਦਾ ਜਨਮ 15 ਅਪ੍ਰੈਲ 1942 ਨੂੰ ਮਾਤਾ ਕਾਰਤਾਰ ਦੀ ਕੁੱਖੋਂ ਅਤੇ ਪਿਤਾ ਪਰਸ ਰਾਮ ਦੇ ਘਰ ਮੰਡੀ ਢਾਬਾਂ ਸਿੰਘ (ਸਫ਼ਦਰਾਬਾਦ) ਪਾਕਿਸਤਾਨ ਵਿਖੇ ਹੋਇਆ।ਉਹ 77 ਸਾਲਾ ਦੇ ਸਨ।ਡਾ. ਖੰਡਪੁਰ ਨੇ 23 ਮਈ 2002 ਨੂੰ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵਿਖੇ ਡਾਇਰੈਕਟਰ ਜਨਰਲ ਦਾ ਅਹੁਦਾ ਸੰਭਾਲਿਆ ਸੀ ਅਤੇ 22 ਮਈ 2014 ਤੱਕ ਆਪ ਨੇ ਸਾਇੰਸ ਸਿਟੀ ਵਿਖੇ ਸੇਵਾਵਾ ਨਿਭਾਈਆਂ।
ਉਂਝ ਤਾਂ ਉਨ੍ਹਾਂ ਨੇ ਇਲੈਕਟ੍ਰੀਕਲ ਇੰਜੀਨੀਅਰਿੰਗ ਦੀ ਡਿਗਰੀ ਕੀਤੀ ਹੋਈ ਹੈ, ਪਰ ਜਦੋਂ ਸਾਇੰਸ ਸਿਟੀ ਦੀਆਂ ਇਮਾਰਤਾਂ ਦੇ ਡਿਜ਼ਾਇਨ ਨੂੰ ਦੇਖਿਆ ਜਾਵੇ ਤਾਂ ਇਵੇਂ ਲਗਦਾ ਹੈ ਕਿ ਉਨ੍ਹਾਂ ਦੀ ਭਵਨ ਨਿਰਮਾਣ ਦੇ ਕੰਮਾਂ ਵਿਚ ਵੀ ਮੁਹਾਰਤ ਕੋਈ ਘੱਟ ਨਹੀਂ ਸੀ।ਇਸ ਤੋਂ ਇਲਾਵਾ ਆਪ ਨੇ ਕੈਂਸਰ ਦੇ ਇਲਾਜ ਲਈ ਭਾਰਤ ਵਿਚ ਬਣੀ ਪਹਿਲੀ ਮਸ਼ੀਨ ਦੇ ਨਿਰਮਾਣ ਵਿਚ ਵਿਸ਼ੇਸ਼ ਯੋਗਦਾਨ ਦਿੱਤਾ।ਆਪ ਦੀਆਂ ਲਿਖੀਆਂ ਗਈ ਕਿਤਾਬਾਂ ਵਿਦੇਸ਼ਾਂ ਵਿਚ ਵੀ ਇੰਜੀਨੀਅਰਿੰਗ ਦੇ ਵਿਦਿਆਰਥੀਆਂ ਨੂੰ ਪੜ੍ਹਾਈਆਂ ਜਾ ਰਹੀਆਂ ਹਨ।ਪੰਜਾਬ ਸਰਕਾਰ ਵਲੋਂ ਆਪ ਨੂੰ ਸਟੇਟ ਐਵਾਰਡ ਨਾਲ ਵੀ ਨਿਵਾਜਿਆ ਗਿਆ ਸੀ।ਆਪ ਵਲੋਂ ਵੱਖ-ਵੱਖ ਖੇਤਰਾਂ ਵਿਚ 7 ਪੇਟੈਂਟ ਵੀ ਦਰਜ ਕੀਤੇ ਗਏ ਹਨ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media