Monday, November 23, 2026

ਦੰਦਾਂ ਦੀਆਂ ਸਮੱਸਿਆਵਾਂ ਲਈ ਗੰਭੀਰ ਹੋਣਾ ਜਰੂਰੀ – ਡਾ. ਜਸਮੀਤ ਬਾਵਾ

25 ਨਵੰਬਰ ਤੋਂ ਸ਼ੁਰੂ ਹੋਣ ਜਾ ਰਿਹਾ ਦੰਦਾਂ ਦਾ ਪੰਦਰਵਾੜਾ – ਡਾ. ਸੁਰਿੰਦਰ ਮੱਲ
ਕਪੂਰਥਲਾ, 19 ਨਵੰਬਰ (ਪੰਜਾਬ ਪੋਸਟ ਬਿਊਰੋ) – ਮੂੰਹ ਅਤੇ ਦੰਦਾਂ ਦੀ ਸਿਹਤ ਸੰਭਾਲ ਬਹੁਤ ਜਰੂਰੀ ਹੈ।ਇਹ ਸ਼ਬਦ ਸਿਵਲ ਸਰਜਨ ਡਾ. ਜਸਮੀਤ ਕੌਰ ਬਾਵਾ Jasmeet Bawaਨੇ 25 ਨਵੰਬਰ ਤੋਂ ਸ਼ੁਰੂ ਹੋਣ ਵਾਲੇ ਦੰਦਾ ਦੇ ਪੰਦਰਵਾੜੇ ਦੇ ਸੰਬੰਧ ਵਿੱਚ ਕਹੇ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਦੰਦਾਂ ਅਤੇ ਮੂੰਹ ਨਾਲ ਜੁੜੀਆਂ ਸਮੱਸਿਆਵਾਂ ਨੂੰ ਲੈ ਕੇ ਗੰਭੀਰ ਹੋਣਾ ਉਨ੍ਹਾਂ ਹੀ ਜਰੂਰੀ ਹੈ ਜਿਨ੍ਹਾਂ ਕਿ ਸ਼ਰੀਰ ਦੀਆਂ ਬਾਕਿ ਸਮੱਸਿਆਵਾਂ ਲਈ।ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਕਪੂਰਥਲਾ ਵੱਲੋਂ 25 ਨਵੰਬਰ  ਤੋਂ 9 ਦਸੰਬਰ 2019 ਤੱਕ ਦੰਦਾਂ ਦੀ ਸਿਹਤ ਦਾ ਪੰਦਰਵਾੜਾ ਮਣਾਇਆ ਜਾ ਰਿਹਾ ਹੈ ਜਿਸ ਵਿੱਚ ਬਜੁਰਗਾਂ ਦੇ ਦੰਦਾਂ ਦੇ ਬੀੜ ਮੁਫਤ ਲਗਾਏ ਜਾਣਗੇ ਅਤੇ ਦੰਦਾਂ ਦੀਆਂ ਹੋਰ ਬੀਮਾਰੀਆਂ ਦਾ ਇਲਾਜ ਮੁਫਤ ਕੀਤਾ ਜਾਏਗਾ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਇਸ ਪੰਦਰਵਾੜੇ ਦਾ ਲਾਭ ਲੈਣ।
                  ਜਿਲਾ ਡੈਂਟਲ ਹੈਲਥ ਅਫਸਰ ਡਾ. ਸੁਰਿੰਦਰ ਮੱਲ ਨੇ ਦੱਸਿਆ ਕਿ ਸਿਵਲ ਸਰਜਨ ਡਾ. ਜਸਮੀਤ ਬਾਵਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਲੱਗਣ ਵਾਲਾ ਉਕਤ ਦੰਦਾਂ ਦੀ ਸਿਹਤ ਦਾ ਪੰਦਰਵਾੜਾ 550 ਸਾਲ ਪ੍ਰਕਾਸਉਤਸਵ ਨੂੰ ਸਮਰਪਿਤ ਕੀਤਾ ਗਿਆ ਹੈ। ਡਾ. ਮੱਲ ਨੇ ਇਹ ਵੀ ਦੱਸਿਆ ਕਿ ਇਸ ਪੰਦਰਵਾੜੇ ਦਾ ਮੁੱਖ ਉਦੇਸ਼ ਲੋਕਾਂ ਨੂੰ ਦੰਦਾਂ ਦੀ ਸਿਹਤ ਪ੍ਰਤੀ ਜਾਗਰੂਕ ਕਰਨਾ ਹੈ ਅਤੇ ਦੰਦਾਂ ਨਾਲ ਜੁੜੀਆਂ ਬੀਮਾਰੀਆਂ ਦਾ ਮੁਫਤ ਇਲਾਜ ਕਰਨਾ ਹੈ।ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਕਪੂਰਥਲਾ, ਸਬ ਡਵੀਜਨਲ ਹਸਪਤਾਲ ਫਗਵਾੜਾ, ਭੁੱਲਥ, ਕਮਿਊਨਿਟੀ ਹੈਲਥ ਸੈਂਟਰ ਟਿੱਬਾ ਅਤੇ ਪ੍ਰਾਈਮਰੀ ਹੈਲਥ ਸੈਂਟਰ ਮਕਸੂਦਪੁਰ ਵਿਖੇ ਪੰਦਰਵਾੜੇ ਦੌਰਾਨ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।
                  ਜਿਕਰਯੋਗ ਹੈ ਕਿ ਜਿੱਥੇ ਇਕ ਪਾਸੇ ਮਾਹਰ ਡਾਕਟਰਾਂ ਵੱਲੋਂ ਮੂੰਹ ਅਤੇ ਦੰਦਾਂ ਨਾਲ ਜੁੜੀਆਂ ਬੀਮਾਰੀਆਂ ਦਾ ਮੁਫਤ ਇਲਾਜ ਕੀਤਾ ਜਾਏਗਾ ਉੱਥੇ ਹੀ ਦੰਦਾਂ ਦੀਆਂ ਬੀਮਾਰੀਆਂ ਅਤੇ ਬਚਾਅ ਸੰਬੰਧੀ ਜਾਗਰੂਕਤਾ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …

Leave a Reply