Saturday, September 5, 2026

ਸੂਬਾ ਸਰਕਾਰ ਵਲੋਂ ਡੀ.ਏ.ਵੀ ਪਬਲਿਕ ਸਕੂਲ ਦੀ ਅਧਿਆਪਕਾ ਦਾ ਸਨਮਾਨ

ਅੰਮ੍ਰਿਤਸਰ, 20 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਡੇਰਾ ਬਾਬਾ ਨਾਨਕ, ਕਰਤਾਰਪੁਰ ਲਾਂਘੇ ਵਿਖੇ ਗੁਰੂ ਨਾਨਕ ਦੇਵ ਜੀ ਦੇ PPNJ2011201903550ਵੇਂ ਪ੍ਰਕਾਸ਼ ਦਿਹਾੜੇ `ਤੇ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਇੱਕ ਪੇਂਟਿੰਗ ਵਰਕਸ਼ਾਪ ਲਗਾਈ ਗਈ।ਜਿਸ ਵਿੱਚ ਭਾਰਤ 25 ਕਲਾਕਾਰਾਂ ਨੂੰ ਬੁਲਾਇਆ ਗਿਆ ਸੀ। ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਸਕੂਲ ਤੋਂ ਭਾਗ ਲੈਣ ਵਾਲੀ ਫਾਈਨ ਆਰਟ ਡਿਪਾਰਟਮੈਂਟ ਦੀ ਅਧਿਆਪਕਾ ਕੁਮਾਰੀ ਪ੍ਰਿਅੰਕਾ ਸ਼ਰਮਾ ਨੂੰ ਪੰਜਾਬ ਸਰਕਾਰ ਦੇ ਸਹਿਕਾਰਤਾ ਵਿਭਾਗ ਅਤੇ ਜੇਲ੍ਹ ਮੰਤਰੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਸਨਮਾਨਿਤ ਕੀਤਾ ਗਿਆ।ਉਨ੍ਹਾਂ ਨੂੰ ਦਸ ਹਜ਼ਾਰ ਦਾ ਨਕਦ ਇਨਾਮ, ਇੱਕ ਪ੍ਰਸ਼ੰਸਾ ਪੱਤਰ ਅਤੇ ਇੱਕ ਟੋਕਨ ਦਿੱਤਾ ਗਿਆ।ਉਨ੍ਹਾਂ ਨੂੰ ਭਾਰਤ ਸਰਕਾਰ ਦੇ ਮੰਤਰਾਲੇ `ਇਨਫਰਮੇਸ਼ਨ ਬਰੌਡਕਾਸਟਿੰਗ ਰੀਜ਼ਨਲ ਆਊਟਰੀਚ ਬਿਊਰੋ ਚੰਡੀਗੜ੍ਹ` ਵੱਲੋਂ ਪੁਰਸਕਾਰ ਵੀ ਮਿਲਿਆ ਹੈ।
    ਪੰਜਾਬ ਜ਼ੋਨ `ਏ` ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਅਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ ਕਾਲਜ ਅੰਮ੍ਰਿਤਸਰ ਨੇ ਅਧਿਆਪਕਾ ਨੁੰ ਵਧਾਈ ਭੇਜੀ।ਸਕੂਲ ਦੇ ਪਿ੍ਰੰਸੀਪਲ  ਡਾ. ਨੀਰਾ ਸ਼ਰਮਾ ਨੇ ਉਨ੍ਹਾਂ ਦੇ ਸ਼ਾਨਦਾਰ ਪਾਪਤੀ ਲਈ ਵਧਾਈ ਦਿੱਤੀ ।
 

Check Also

ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਘਰ-ਘਰ ਪਹੁੰਚਾਉਣ ਲਈ ਚੁਣੇ ਹੋਏ ਨੁਮਾਇੰਦਿਆਂ ਦੀ ਜਿਲ੍ਹਾ ਪੱਧਰੀ ਵਰਕਸ਼ਾਪ

ਅੰਮ੍ਰਿਤਸਰ, 4 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰ ਦੀਆਂ ਲੋਕ ਭਲਾਈ …

Leave a Reply