Saturday, August 15, 2026

ਗੁਰੂ ਨਾਨਕ ਸਾਹਿਬ ਦੇ ਰੰਗ ਵਿਚ ਰੰਗੀ ਗਈ ਸੁਖਨਾ ਝੀਲ

ਮੁੱਖ ਮੰਤਰੀ ਦੇ ਪਰਿਵਾਰਕ ਮੈਂਬਰ, ਜੁਡੀਸ਼ੀਅਲ, ਸਿਵਲ ਤੇ ਪੁਲਿਸ ਅਧਿਕਾਰੀ ਪਰਿਵਾਰਾਂ ਸਮੇਤ ਪਹੁੰਚੇ
ਚੰਡੀਗੜ, 20 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸੂਖਨਾ ਝੀਲ ਚੰਡੀਗੜ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 PPNJ2011201904ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਿਵੇਕਲੇ ਅਤੇ ਅਨੋਖੇ ‘ਮਲਟੀਮੀਡੀਆ ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ’ ਕਰਵਾਇਆ ਗਿਆ।ਗੁਰੂ ਨਾਨਕ ਸਾਹਿਬ ਦੇ ਜੀਵਨ ਅਤੇ ਫ਼ਲਸਫੇ ਤੋਂ ਸੰਗਤ ਨੂੰ ਜਾਣੂ ਕਰਵਾਉਣ ਲਈ ਅਤਿ ਆਧੁਨਿਕ ਤਕਨੀਕ ਦੀ ਸਹਾਇਤਾ ਨਾਲ ਸ਼ਾਨਦਾਰ ਢੰਗ ਨਾਲ 45 ਮਿੰਟ ਦੇ ਸ਼ੋਅ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਰੂਪਮਾਨ ਕੀਤਾ ਗਿਆ।ਰੌਸ਼ਨੀ ਅਤੇ ਅਵਾਜ ਦੇ ਖੂਬਸੂਰਤ ਸੁਮੇਲ ਵਾਲੇ ਉਕਤ ਸ਼ੋਅ ਦੇ ਦੌਰਾਨ ਗੁਰੂ ਨਾਨਕ ਸਾਹਿਬ ਦੇ ਸਰਬ-ਸਾਂਝੀਵਾਲਤਾ, ਅਹਿੰਸਾ, ਸ਼ਾਂਤੀ, ਭਾਈਚਾਰਕ ਸਾਂਝ, ਮਹਿਲਾ ਸਸ਼ਕਤੀਕਰਨ ਅਤੇ ਕੁਦਰਤ ਦੀ ਸੁਰੱਖਿਆ ਦੇ ਸੰਦੇਸ਼ ਨੂੰ ਸੰਜੀਵੀ ਰੂਪ ਵਿੱਚ ਪੇਸ਼ ਕੀਤਾ ਗਿਆ।ਸ਼ੋਅ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਸਮਾਜਿਕ ਬਰਾਬਰਤਾ ਲਈ ਕੀਤੇ ਗਏ ਉਪਰਾਲਿਆਂ ਬਾਰੇ ਵੀ ਦਰਸ਼ਕਾਂ ਨੂੰ ਜਾਣੂੰ ਕਰਵਾਇਆ ਗਿਆ, ਜਿਸ ਦਾ ਮੌਜੂਦ ਹਜ਼ਾਰਾਂ ਸੰਗਤਾਂ ਨੇ ਬਹੁਤ ਹੀ ਨਿਮਰਤਾ ਅਤੇ ਸ਼ਰਧਾ ਨਾਲ ਆਨੰਦ ਮਾਣਿਆ।
           PPNJ2011201905 ਇਸ ਸ਼ੋਅ ਨੂੰ ਦੇਖਣ ਲਈ ਹਜ਼ਾਰਾਂ ਦੀ ਗਿਣਤੀ ਵਿਚ ਲੋਕ ਪਹੁੰਚੇ, ਉੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪਰਿਵਾਰਕ ਮੈਂਬਰ, ਜੁਡੀਸ਼ੀਅਲ, ਸਿਵਲ ਅਤੇ ਪੁਲਿਸ ਅਧਿਕਾਰੀ ਵੀ ਪਰਿਵਾਰਾਂ ਸਮੇਤ ਸ਼ੋਅ ਦੇਖਣ ਪਹੁੰਚੇ।
            ਅਤਿ ਅਧੂਨਿਕ ਤਕਨੀਕ ਰਾਹੀਂ ਪੇਸ਼ ਕੀਤੇ ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ ਦੀ ਪੇਸ਼ਕਾਰੀ ਨਾਲ ਚੰਡੀਗੜ ਦੀ ਸੁਖਨਾ ਝੀਲ ਗੁਰੂ ਨਾਨਕ ਦੇ ਰੰਗ ਵਿਚ ਰੰਗੀ ਗਈ।ਰੰਗ ਬਿਰੰਗੀਆਂ ਲਾਈਟਾਂ ਅਤੇ ਲੇਜ਼ਰ ਕਿਰਨਾਂ ਰਾਹੀਂ ਪਾਣੀ ਵਿਚੋਂ ਨਿਕਲੀਆਂ ਅਲੌਕਿਕ ਤਿਰੰਗਾਂ ਅਤੇ ਰੌਸ਼ਨੀਆਂ ਨਾਲ ਪੂਰੀ ਝੀਲ ਅਤੇ ਚੁਫੇਰਾ ਜਗਮਗਾ ਉਠੀਆ।
             ਚੰਡੀਗੜ ਦੀ ਧਰਤੀ ’ਤੇ ਸਥਿਤ ਸੁਖਨਾ ਝੀਲ ’ਤੇ ਪਹਿਲੀ ਵਾਰ ਅਧਿਆਤਮਕਤਾ ਦੀ ਅਜਿਹੀ ਧਾਰਾ ਵਹੀ, ਜਿਸਦੇ ਅਲੌਕਿਕ ਪ੍ਰਕਾਸ਼ ਨੇ ਪੂਰੇ ਚੰਡੀਗੜ ਨੂੰ ਗੁਰੂ ਦੇ ਰੰਗ ਵਿੱਚ ਪਰੋ ਦਿੱਤਾ।’ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ’ ਦੌਰਾਨ ਗੁਰੂ ਸਾਹਿਬ ਦੇ ਜੀਵਨ ਬਿਰਤਾਂਤ ਨੂੰ ਮਲਟੀ ਮੀਡੀਆ ਤਕਨੀਕਾਂ ਰਾਹੀਂ ਰੂਪਮਾਨ ਕਰਨਾ ਸਰਕਾਰ ਦਾ ਨਿਵੇਕਲਾ ਉਪਰਾਲਾ ਹੈ।
           ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਫਲੋਟਿੰਗ ਮਲਟੀ ਮੀਡੀਆ ਲਾਈਟ ਐਂਡ ਸਾਊਂਡ ਸ਼ੋਅ’ ਪੰਜਾਬ ਸਰਕਾਰ ਦਾ ਨਿਵੇਕਲਾ ਉਪਰਾਲਾ ਹੈ।ਸ਼ੋਅ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਦਾਸੀਆਂ ਨੂੰ ਰੂਪਮਾਨ ਕੀਤਾ ਗਿਆ ਹੈ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਬਾਰੇ ਇਸ ਪ੍ਰੋਗਰਾਮ ਦੀ ਸ਼ਲਾਘਾ ਕਰਦਿਆਂ ਉਨਾਂ ਨੇ ਕਿਹਾ ਕਿ ਮੌਜੂਦਾ ਧਰੂਵੀਕਰਨ ਦੇ ਮਾਹੌਲ ਵਿੱਚ ਗੁਰੂ ਸਾਹਿਬ ਦਾ ਸਰਬ ਸਾਂਝੀਵਾਲਤਾ ਦਾ ਸੁਨੇਹਾ ਫੈਲਾਉਣ ਦਾ ਇਹ ਢੁਕਵਾਂ ਯਤਨ ਹੈ।ਬਹੁਤ ਹੀ ਖੋਜ ਉਪਰੰਤ ਬਾਰੀਕੀ ਨਾਲ ਡਿਜ਼ਾਈਨ ਕੀਤਾ ਇਹ ਸ਼ੋਅ ਗੁਰੂ ਸਾਹਿਬ ਦੇ ਅਤੇ ਕੁਦਰਤੀ ਸਰੋਤਾ ਪਾਣੀ, ਹਵਾ ਅਤੇ ਧਰਤੀ ਨੂੰ ਬਚਾਉਣ ਦੇ ਸਿਧਾਂਤ ਨੂੰ ਵੀ ਰੂਪਮਾਨ ਕਰਦਾ ਹੈ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸-  ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …

Leave a Reply