9 ਅੰਤਰਰਾਸ਼ਟਰੀ ਟੀਮਾਂ ਲੈ ਰਹੀਆਂ ਨੇ ਟੂਰਨਾਮੈਂਟ ‘ਚ ਭਾਗ-ਰਿਆੜ
ਅੰਮ੍ਰਿਤਸਰ, 20 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ
ਸਮਰਪਿਤ ਜੋ ਵਿਸ਼ਵ ਕਬੱਡੀ ਕੱਪ ਪਹਿਲੀ ਦਸੰਬਰ ਤੋਂ 10 ਦਸੰਬਰ ਤੱਕ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ, ਉਸ ਦੇ ਦੋ ਅੰਤਰਰਾਸ਼ਟਰੀ ਮੈਚ 3 ਦਸੰਬਰ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਸਟੇਡੀਅਮ ਵਿਚ ਕਰਵਾਏ ਜਾਣਗੇ।ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਇਸ ਟੂਰਨਾਮੈਂਟ ਨੂੰ ਯਾਦਗਾਰੀ ਅਤੇ ਪ੍ਰਭਾਵਸ਼ਾਲੀ ਬਨਾਉਣ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।ਢਿਲੋਂ ਨੇ ਦੱਸਿਆ ਕਿ ਇਸ ਵਿਸ਼ਵ ਕਬੱਡੀ ਕੱਪ ਦਾ ਉਦਘਾਟਨ ਪਹਿਲੀ ਦਸੰਬਰ ਨੂੰ ਗੁਰੂ ਨਾਨਕ ਸਟੇਡੀਅਮ ਸੁਲਤਾਨਪੁਰ ਲੋਧੀ ਵਿਖੇ ਹੋਵੇਗਾ ਅਤੇ ਸਮਾਪਨ ਸਮਾਰੋਹ ਸ਼ਹੀਦ ਭਗਤ ਸਿੰਘ ਸਪੋਰਟਸ ਸਟੇਡੀਅਮ ਡੇਰਾ ਬਾਬਾ ਨਾਨਕ ਵਿਖੇ ਹੋਵੇਗਾ।
ਜਿਲ੍ਹਾ ਖੇਡ ਅਧਿਕਾਰੀ ਗੁਰਲਾਲ ਸਿੰਘ ਰਿਆੜ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ 9 ਟੀਮਾਂ ਭਾਗ ਲੈ ਰਹੀਆਂ ਹਨ, ਜਿਨਾਂ ਵਿੱਚ ਭਾਰਤ, ਅਮਰੀਕਾ, ਅਸਟਰੇਲੀਆ, ਇੰਗਲੈਂਡ, ਸ੍ਰੀਲੰਕਾ, ਕੀਨੀਆ, ਨਿਊਜ਼ੀਲੈਂਡ, ਪਾਕਿਸਤਾਨ ਅਤੇ ਕੈਨੇਡਾ ਸ਼ਾਮਲ ਹਨ, ਪਰ ਫਿਲਹਾਲ ਇਹ ਤੈਅ ਨਹੀਂ ਹੈ ਕਿ ਅੰਮ੍ਰਿਤਸਰ ਵਿਚ ਕਿਹੜੀਆਂ ਟੀਮਾਂ ਵਿਚਾਲੇ ਮੈਚ ਹੋਣਗੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਹਿਮਾਸ਼ੂੰ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਿਸ਼ੇਸ਼ ਸਾਰੰਗਲ, ਐਸ.ਡੀ.ਐਮ ਸ੍ਰੀਮਤੀ ਅਲਕਾ ਕਾਲੀਆ, ਐਸ.ਡੀ.ਐਮ ਮੇਜਰ ਸੁਮਿਤ ਮੁੱਧ, ਐਸ.ਡੀ.ਐਮ ਵਿਕਾਸ ਹੀਰਾ, ਐਸ.ਡੀ.ਐਮ ਸ਼ਿਵਰਾਜ ਸਿੰਘ ਬੱਲ, ਐਸ.ਡੀ.ਐਮ ਦੀਪਕ ਭਾਟੀਆ, ਸਹਾਇਕ ਕਮਿਸ਼ਨਰ ਸ੍ਰੀਮਤੀ ਅਨਮਜੋਤ ਕੌਰ, ਪੀ.ਪੀ.ਐਸ ਕ੍ਰਿਪਾਲ ਸਿੰਘ ਚਾਹਲ, ਡੀ.ਐਸ.ਪੀ ਤਿਲਕ ਰਾਜ, ਖੇਡ ਅਧਿਕਾਰੀ ਗੁਰਲਾਲ ਸਿੰਘ ਰਿਆੜ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Check Also
ਖ਼ਾਲਸਾ ਕਾਲਜ ਵੈਟਰਨਰੀ ਵੱਲੋਂ ‘ਕੈਚ ਦੈਮ ਯੰਗ’ ਇੰਟਰਐਕਟਿਵ ਪ੍ਰੋਗਰਾਮ ਕਰਵਾਇਆ
ਅੰਮ੍ਰਿਤਸਰ, 4 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵੱਲੋਂ …
Punjab Post Daily Online Newspaper & Print Media