ਅੰਮ੍ਰਿਤਸਰ, 20 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ) – ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਤੇ ਸਿੱਖਿਆ ਸਕੱਤਰ ਕ੍ਰਿਸ਼ਨ
ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਕੂਲੀ ਸਿੱਖਿਆ ਦੇ ਨਾਲ ਨਾਲ ਬੱਚਿਆਂ ਨੂੰ ਪ੍ਰਾਇਮਰੀ ਪੱਧਰ ਤੋਂ ਖੇਡਾਂ ਨਾਲ ਜੋੜਨ ਦੇ ਮਕਸਦ ਨਾਲ ਸੰਗਰੂਰ ਵਿਖੇ ਕਰਵਾਈਆਂ ਜਾ ਰਹੀਆਂ 41ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦੇ ਪਹਿਲੇ ਦਿਨ ਅੰਮ੍ਰਿਤਸਰ ਦੇ ਨੰਨੇ ਮੁੰਨੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਖੇਡਾਂ ਦੇ ਮੁਕਾਬਲਿਆਂ ਵਿੱਚ ਜਿੱਤ ਦਰਜ ਕਰਕੇ ਅੰਮ੍ਰਿਤਸਰ ਦਾ ਨਾਮ ਰੌਸ਼ਨ ਕੀਤਾ।
ਪ੍ਰਾਪਤ ਜਾਣਕਾਰੀ ਅਨੁਸਾਰ ਸੂਬਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਵਿੱਚ ਅੰਮ੍ਰਿਤਸਰ ਦੇ ਕਰੀਬ 210 ਖਿਡਾਰੀ ਤੇ 35 ਪ੍ਰਬੰਧਕਾਂ ਨੇ ਹਿਸਾ ਲਿਆ।ਅੱਜ ਹੋਈਆਂ ਖੇਡਾਂ ਵਿੱਚ ਅੰਮ੍ਰਿਤਸਰ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ।ਸੂਬਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਜਿਥੇ ਨੈਸ਼ਨਲ ਸਟਾਈਲ ਕਬੱਡੀ (ਲੜਕੇ) ਵਿੱਚ ਅੰਮ੍ਰਿਤਸਰ ਦੀ ਟੀਮ ਨੂੰ ਬਾਈ ਮਿਲੀ ਉਥੇ ਹੀ ਕਬੱਡੀ ਨੈਸ਼ਨਲ ਸਟਾਈਲ (ਲੜਕੀਆਂ), ਕਬੱਡੀ ਸਰਕਲ ਸਟਾਈਲ, ਫੁੱਟਬਾਲ ਲੜਕੇ, ਖੋ-ਖੋ (ਲੜਕੇ ਤੇ ਲੜਕੀਆਂ), ਰੱਸਾਕਸ਼ੀ (ਲੜਕੇ), ਗੋਲਾ, 4*100 ਮੀਟਰ ਰਿਲੇਅ ਦੌੜ ਸਮੇਤ ਹੋਰਨਾਂ ਖੇਡਾਂ ਦੇ ਪਹਿਲੇ ਮੁਕਾਬਲਿਆਂ ਵਿੱਚ ਜਿਤ ਦਰਜ ਕੀਤੀ।
ਇਸ ਸਮੇਂ ਸਲਵਿੰਦਰ ਸਿੰਘ ਸਮਰਾ ਜ਼ਿਲ੍ਹਾ ਸਿੱਖਿਆ ਅਫਸਰ, ਸ਼੍ਰੀਮਤੀ ਰੇਕਾ ਮਹਜਾਨ, ਉਪ ਜ਼ਿਲ੍ਹਾ ਸਿੱਖਿਆ ਅਫਸਰ ਵਰਿੰਦਰ ਸਿੰਘ, ਸਹਾਇਕ ਸਿੱਖਿਆ ਅਫਸਰ (ਖੇਡਾਂਫ) ਬਲਵਿੰਦਰ ਸਿੰਘ, ਸ਼੍ਰੀਮਤੀ ਮਨਪ੍ਰੀਤ ਕੌਰ ਜ਼ਿਲ੍ਹਾ ਕੋਆਰਡੀਨੇਟਰ, ਰਣਜੀਤ ਸਿੰਘ ਬੀ.ਈ.ਈ.ਓ., ਲੈਕਚਰਾਰ ਅੰਗਰੇਜ ਸਿੰਘ, ਰਣਜੀਤ ਸਿੰਘ, ਕਾਬਲ ਸਿੰਘ ਡੀ.ਪੀ.ਈ. ਖਿਲਚੀਆਂ, ਬਲਜਿੰਦਰ ਸਿੰਘ ਮਜੀਠਾ, ਸੁਨੀਲ ਕੁਮਾਰ ਡੀ.ਪੀ.ਈ, ਸੀ.ਐਚ.ਟੀ. ਯਾਦਮਨਿੰਦਰ ਸਿੰਘ, ਗੁਰਿੰਦਰ ਸਿੰਘ ਘੁੱਕੇਵਾਲੀ, ਮਲਕੀਤ ਸਿੰਘ ਭੁੱਲਰ, ਰਾਜਵਿੰਦਰ ਸਿੰਘ ਲੁੱਧੜ, ਸ਼੍ਰੀਮਤੀ ਮੋਨਿਕਾ ਸ਼ਰਮਾ, ਪਲਵਿੰਦਰ ਕੌਰ ਸੁਲਤਾਨਵਿੰਡ, ਰਾਜਵਿੰਦਰ ਲੁੱਧੜ, ਰਣਜੀਤ ਸਿੰਘ ਚੰਡੇ ਸਮੇਤ ਹੋਰਾਂ ਨੇ ਜੇਤੂ ਟੀਮਾਂ ਦੇ ਖਿਡਾਰੀਆਂ ਨਾਲ ਖੁਸ਼ੀ ਸਾਂਝੀ ਕੀਤੀ।
Check Also
ਖਾਲਸਾ ਯੂਨੀਵਰਸਿਟੀ ਵਲੋਂ ਦੇਬੀ ਮਖਸੂਸਪੁਰੀ ਦਾ ਸ਼ੋਅ ਕਰਵਾਇਆ ਗਿਆ
ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਲੋਂ ਆਪਣੀਆਂ ਪ੍ਰਭਾਵਸ਼ਾਲੀ ਕਵਿਤਾਵਾਂ ਅਤੇ ਗੀਤਾਂ …
Punjab Post Daily Online Newspaper & Print Media