ਅੰਮ੍ਰਿਤਸਰ, 21 ਨਵੰਬਰ (ਪੰਜਾਬ ਪੋਸਟ ਬਿਊਰੋ) – ਸਿੱਖ ਰਾਜਸੀ ਕੈਦੀ ਰਹੇ ਜਥੇਦਾਰ ਬਾਪੂ ਗੁਰਜੰਟ ਸਿੰਘ ਪਟਨਾ ਸਾਹਿਬ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ ਦੇ ਦੁਸਹਿਰਾ ਸਮਾਗਮ ਮੌਕੇ ਸਿੱਖ ਸੰਪਰਦਾਵਾਂ, ਜਥੇਬੰਦੀਆਂ ਅਤੇ ਸਿੱਖ ਸੰਘਰਸ਼ ਨਾਲ ਜੁੜੇ ਸ਼ਖ਼ਸੀਅਤਾਂ ਵੱਲੋਂ ਭਾਵ ਭਿੰਨੀ ਸ਼ਰਧਾਂਜਲੀ ਭੇਟ ਕੀਤੀ ਗਈ।
ਬਾਪੂ ਗੁਰਜੰਟ ਸਿੰਘ ਜੋ ਕਿ ਸ਼੍ਰੋਮਣੀ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ ਦੇ ਸਹੁਰਾ ਸਾਹਿਬ ਸਨ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੰਤ ਸਥਾਨਕ ਸੁਲਤਾਨ ਵਿੰਡ ਰੋਡ ਸਥਿਤ ਬਾਬਾ ਸੇਵਾ ਸਿੰਘ ਹਾਲ ਵਿਖੇ ਸ਼ਰਧਾਂਜਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਉਨ੍ਹਾਂ ਦੇ ਸਦੀਵੀ ਵਿਛੋੜੇ ਨੂੰ ਕੌਮ ਲਈ ਨਾ ਪੂਰਾ ਹੋਣ ਵਾਲਾ ਘਾਟਾ ਕਰਾਰ ਦਿਤਾ। ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਬੀਤੇ ਤਿੰਨ ਸਾਲ ਪਹਿਲਾਂ ਹੀ ਨਾਭਾ ਜੇਲ੍ਹ ਤੋਂ ਰਿਹਾਅ ਹੋ ਕੇ ਆਏ ਜਥੇਦਾਰ ਗੁਰਜੰਟ ਸਿੰਘ ਵਲੋਂ ਸਿੱਖ ਸੰਘਰਸ਼ `ਚ ਪਾਏ ਗਏ ਵੱਡੇ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ।ਭਾਈ ਮਨਜੀਤ ਸਿੰਘ ਨੇ ਕਿਹਾ ਕਿ ਬਾਪੂ ਗੁਰਜੰਟ ਸਿੰਘ ਵਰਗਿਆਂ ਦੀਆਂ ਕੁਰਬਾਨੀਆਂ ਸਦਕਾ ਸਿੱਖਾਂ ਦੀ ਦੇਸ਼ ਵਿਦੇਸ਼ `ਚ ਪਛਾਣ ਬਣੀ। ਭਾਈ ਅਜੈਬ ਸਿੰਘ ਅਭਿਆਸੀ ਨੇ ਸਭ ਦਾ ਧੰਨਵਾਦ ਕੀਤਾ। ਸਟੇਜ ਦੀ ਸੇਵਾ ਸਰਬਜੀਤ ਸਿੰਘ ਢੋਟੀਆਂ ਨੇ ਨਿਭਾਈ।ਜਸਪਾਲ ਸਿੰਘ ਅਤੇ ਇੰਦਰਜੀਤ ਸਿੰਘ ਨੂੰ ਸ੍ਰੀ ਦਰਬਾਰ ਸਾਹਿਬ, ਦਮਦਮੀ ਟਕਸਾਲ, ਸ੍ਰੋਮਣੀ ਕਮੇਟੀ, ਚੀਫ ਖਾਲਸਾ ਦੀਵਾਨ, ਦਲ ਖਾਲਸਾ, ਫੈਡਰੇਸ਼ਨ ਆਦਿ ਜਥੇਬੰਦੀਆਂ ਵਲੋਂ ਸਿਰੋਪਾਉ ਦਿੱਤੇ ਗਏ।
ਇਸ ਮੌਕੇ ਬਾਬਾ ਬਲਕਾਰ ਸਿੰਘ ਪੰਜਗਰਾਈਆਂ, ਸਿੰਘ ਸਾਹਿਬ ਗਿਆਨੀ ਰਵੇਲ ਸਿੰਘ, ਬਾਬਾ ਗੁਰਦਿਆਲ ਸਿੰਘ ਟਾਂਡੇ, ਭਾਈ ਈਸ਼ਰ ਸਿੰਘ, ਨਿਰਮਲ ਸਿੰਘ ਚੀਫ਼ ਖ਼ਾਲਸਾ ਦੀਵਾਨ, ਭਾਈ ਮੋਹਕਮ ਸਿੰਘ, ਸ਼੍ਰੋਮਣੀ ਕਮੇਟੀ ਸਕੱਤਰ ਮਨਜੀਤ ਸਿੰਘ, ਜਸਵੰਤ ਸਿੰਘ ਅਕਾਲ ਅਕੈਡਮੀ ਬੜੂ ਸਾਹਿਬ, ਬਾਬਾ ਜੋਗਿੰਦਰ ਸਿੰਘ ਅਨੰਦਪੁਰ, ਬਾਬਾ ਮੇਜਰ ਸਿੰਘ ਵਾਂ, ਗੁਰਚਰਨਜੀਤ ਸਿੰਘ ਲਾਂਬਾ, ਸੁਰਿੰਦਰ ਸਿੰਘ ਰੁਮਾਲਿਆਂ ਵਾਲਾ, ਭਾਈ ਸੁਖਵਿੰਦਰ ਸਿੰਘ ਅਗਵਾਨ, ਗੁਰਪ੍ਰੀਤ ਸਿੰਘ ਰੋਡੇ, ਫੈਡਰੇਸ਼ਨ ਪ੍ਰਧਾਨ ਅਮਰਬੀਰ ਸਿੰਘ ਢੋਟ, ਬਾਵਾ ਸਿੰਘ ਗੁਮਾਨ ਪੁਰਾ, ਅਮਰਜੀਤ ਸਿੰਘ ਬੰਡਾਲਾ, ਸੁਰਜੀਤ ਸਿੰਘ ਭਿਟੇਵਡ, ਦਿਲਬਾਗ ਸਿੰਘ ਕਿਸ਼ਨਪੁਰਾ, ਗੁਰਮੀਤ ਸਿੰਘ ਸੈਣੀ, ਸੁਖ ਵਰਸ਼ ਸਿੰਘ ਪੰਨੂ, ਰਜਿੰਦਰ ਸਿੰਘ ਰੂਬੀ, ਤੇਜਿੰਦਰ ਸਿੰਘ ਪੱਡਾ, ਜਗਦੇਵ ਸਿੰਘ ਹੈਡ ਪ੍ਰਚਾਰਕ, ਕਲਿਆਣ ਸਿੰਘ ਸਾਬਕਾ ਸਕੱਤਰ ਪਟਨਾ ਸਾਹਿਬ, ਭਾਈ ਸੁਲੱਖਣ ਸਿੰਘ ਹਜੂਰੀ ਰਾਗੀ, ਬਲਵਿੰਦਰ ਸਿੰਘ ਲੋਪੋਕੇ, ਨਿਰਮਲ ਸਿੰਘ ਵੈਦਿਆ ਕਾਂਡ, ਪਿੰ੍ਰ: ਸੂਬਾ ਸਿੰਘ, ਜਸਵਿੰਦਰ ਸਿੰਘ ਦੀਨਪੁਰ, ਅਵਤਾਰ ਸਿੰਘ ਨਿੱਜੀ ਸਹਾਇਕ, ਜਸਪਾਲ ਸਿੰਘ ਨਿੱਜੀ ਸਹਾਇਕ ਸ੍ਰੀ ਅਕਾਲ ਤਖਤ, ਸੁਖਦੇਵ ਸਿੰਘ ਭੂਰਾ ਕੋਨਾ, ਕੰਵਲਜੀਤ ਸਿੰਘ ਬਿੱਟੂ, ਸਰਬਜੀਤ ਸਿੰਘ ਘੁਮਾਣ ਦਲ ਖ਼ਾਲਸਾ, ਦਲਜੀਤ ਸਿੰਘ ਬਿੱਟੂ, ਨਰਿੰਦਰ ਸਿੰਘ ਲਾਈਨ ਕਲੱਬ, ਸਤਬੀਰ ਸਿੰਘ ਸਾਬਕਾ ਸਕੱਤਰ, ਮਹਿੰਦਰ ਸਿੰਘ ਢੁੱਡੀਕੇ, ਕੁਲਵਿੰਦਰ ਸਿੰਘ ਰਮਦਾਸ, ਹਰਭਜਨ ਸਿੰਘ ਵਕਤਾ ਅਤੇ ਪ੍ਰੋ: ਸਰਚਾਂਦ ਸਿੰਘ ਆਦਿ ਮੌਜੂਦ ਸਨ।
Check Also
ਉਦਯੋਗਪਤੀਆਂ ਦੇ ਬਕਾਇਆ ਕੇਸਾਂ ਨੂੰ ਸਮਬੱਧ ਤਰੀਕੇ ਨਾਲ ਕੀਤਾ ਜਾਵੇਗਾ ਹੱਲ – ਖਰਬੰਦਾ
ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ …