Friday, August 14, 2026

ਸਿਆਚਿਨ ਗਲੇਸ਼ੀਅਰ ਵਿਖੇ `ਅਪ੍ਰੇਸ਼ਨ ਮੇਘਦੂਤ` ਦੌਰਾਨ ਸ਼ਹੀਦ ਹੋਏ ਵੀਰਪਾਲ ਸਿੰਘ ਦਾ ਸਸਕਾਰ

ਸੰਗਰੂਰ/ ਲੌਂਗੋਵਾਲ, 21 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) -ਸਿਆਚਿਨ ਗਲੇਸ਼ੀਅਰ ਵਿਖੇ `ਅਪ੍ਰੇਸ਼ਨ ਮੇਘਦੂਤ` ਦੌਰਾਨ PPNJ2111201908ਸ਼ਹੀਦ ਹੋਏ ਦੇਸ਼ ਦੇ ਜਾਂਬਾਜ਼ ਸਿਪਾਹੀ ਵੀਰਪਾਲ ਸਿੰਘ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਪੂਰੇ ਸਰਕਾਰੀ ਸਨਮਾਨਾਂ ਨਾਲ ਉਨ੍ਹਾਂ ਦੇ ਜੱਦੀ ਪਿੰਡ ਗੁਆਰਾ ਕੀਤਾ ਗਿਆ। ਭਾਰਤੀ ਫੌਜ ਦੀ 3 ਪੰਜਾਬ ਰੈਜੀਮੈਂਟ ਵਿੱਚ ਭਰਤੀ ਹੋ ਕੇ ਦੇਸ਼ ਦੀ ਸੇਵਾ ਕਰਨ ਵਾਲੇ ਸਵ. ਵੀਰਪਾਲ ਸਿੰਘ ਦੀ ਤਿਰੰਗੇ ਵਿੱਚ ਲਪੇਟੀ ਦੇਹ ਜਿਵੇਂ ਹੀ ਪਿੰਡ ਗੁਰਦੁਆਰਾ ਸਾਹਿਬ ਪੁੱਜੀ ਤਾਂ ਸਾਰਾ ਮਾਹੌਲ ਸੌਗਮਈ ਹੋ ਗਿਆ ਅਤੇ ਦੂਰੋਂ ਨੇੜਿਓਂ ਵੱਡੀ ਗਿਣਤੀ ‘ਚ ਸਮਾਜਿਕ, ਸਿਆਸੀ ਤੇ ਪ੍ਰਸ਼ਾਸਨਿਕ ਸ਼ਖਸ਼ੀਅਤਾਂ ਨੇ ਪੁੱਜ ਕੇ ਸ਼ਹੀਦ ਨੂੰ ਨਿੱਘੀਆਂ ਸ਼ਰਧਾਂਜਲੀਆਂ ਭੇਟ ਕੀਤੀਆਂ।
               ਪੰਜਾਬ ਸਰਕਾਰ ਦੀ ਤਰਫੋਂ ਐਸ.ਡੀ.ਐਮ ਮਲੇਰਕੋਟਲਾ ਵਿਕਰਮਜੀਤ ਸਿੰਘ ਪਾਂਥੇ ਨੇ ਰੀਥ ਰੱਖ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ।ਉਨ੍ਹਾਂ ਸ਼ਹੀਦ ਦੇ ਪਿਤਾ ਕਿਰਪਾਲ ਸਿੰਘ ਤੇ ਮਾਤਾ ਸ਼੍ਰੀਮਤੀ ਮਨਜੀਤ ਕੌਰ ਸਮੇਤ ਪਰਿਵਾਰ ਦੇ ਹੋਰ ਮੈਂਬਰਾਂ ਨਾਲ ਡੂੰਘੀ ਹਮਦਰਦੀ ਪ੍ਰਗਟਾਈ ਅਤੇ ਸਰਕਾਰ ਦੀ ਤਰਫੋਂ ਹਰੇਕ ਤਰ੍ਹਾਂ ਦੀ ਮਦਦ ਦਾ ਭਰੋਸਾ ਦਿਵਾਇਆ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਨ ਤੇ ਸ਼ਾਨ ਨੂੰ ਕਾਇਮ ਰੱਖਣ ਲਈ ਆਪਣੀਆਂ ਜਾਨਾਂ ਵਾਰਨ ਵਾਲੇ ਸੂਰਵੀਰਾਂ ਦੀਆਂ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।
             ਇਸ ਮੌਕੇ ਜ਼ਿਲ੍ਹਾ ਸੈਨਿਕ ਭਲਾਈ ਅਫ਼ਸਰ ਰਾਜਵੰਤ ਸਿੰਘ, ਐਸ.ਪੀ ਮਨਜੀਤ ਸਿੰਘ ਬਰਾੜ, ਡੀ.ਐਸ.ਪੀ ਕਰਨਵੀਰ ਸਿੰਘ ਸਮੇਤ ਵੱਡੀ ਗਿਣਤੀ ਹੋਰ ਸ਼ਖ਼ਸੀਅਤਾਂ ਵੱਲੋਂ ਵੀ ਸ਼ਰਧਾਂਜਲੀ ਭੇਟ ਕੀਤੀ।ਸ਼ਹੀਦ ਨੂੰ ਅੰਤਿਮ ਵਿਦਾਇਗੀ ਦੇਣ ਮੌਕੇ ਸੈਂਕੜਿਆਂ ਦੀ ਗਿਣਤੀ ਵਿੱਚ ਆਲੇ-ਦੁਆਲੇ ਦੇ ਪਿੰਡਾਂ ਦੇ ਲੋਕ, ਸਿਆਸੀ ਪਾਰਟੀਆਂ ਦੇ ਆਗੂ ਵੀ ਪੁੱਜੇ ਹੋਏ ਸਨ।

Check Also

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …

Leave a Reply