Saturday, April 18, 2026

ਐਸ.ਸੀ ਕਮਿਸ਼ਨ ਨੇ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਮੌਤ ਸਬੰਧੀ ਬਣਾਈ ਜਾਂਚ ਕਮੇਟੀ

ਦੋਸ਼ੀ ਪਾਏ ਜਾਣ `ਤੇ ਅਧਿਕਾਰੀਆਂ ਵਿਰੁੱਧ ਵੀ ਹੋਵੇਗੀ ਕਾਰਵਾਈ – ਮੈਡਮ ਪੂਨਮ ਕਾਂਗੜਾ
ਸੰਗਰੂਰ/ ਲੌਂਗੋਵਾਲ, 21 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਿਛਲੇ ਦਿਨੀਂ ਜਿਲ੍ਹਾ  ਸੰਗਰੂਰ ਦੇ ਪਿੰਡ ਚੰਗਾਲੀਵਾਲਾ ਵਿਖੇ Punam Kangra SC Stਅਣਮਨੁੱਖੀ ਤਸ਼ੱਦਦ ਦੌਰਾਨ  ਦਲਿਤ ਨੌਜਵਾਨ ਜਗਮੇਲ ਸਿੰਘ ਦੀ ਦਰਦਨਾਕ ਮੌਤ ਦੀ ਬਰੀਕੀ ਨਾਲ ਜਾਂਚ ਕਰਨ ਸਬੰਧੀ ਐਸ.ਸੀ ਕਮਿਸ਼ਨ ਪੰਜਾਬ ਚੇਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ (ਰਿਟਾਇਰਡ ਆਈ.ਏ.ਐਸ) ਵਲੋਂ ਕਮਿਸ਼ਨ ਦੇ ਦੋ ਮੈਂਬਰਾਂ ਦੀ ਕਮੇਟੀ ਬਣਾ ਦਿੱਤੀ ਗਈ ਹੈ।ਜਿਸ ਵਿਚ ਕਮਿਸ਼ਨ ਮੈਂਬਰ ਗਿਆਨ ਚੰਦ ਦਿਵਾਲੀ ਅਤੇ ਸ਼੍ਰੀਮਤੀ ਪੂਨਮ ਕਾਂਗੜਾ ਸ਼ਾਮਿਲ ਹਨ। ਜੋ ਕੌਮੀ ਕਮਿਸ਼ਨ ਨਾਲ ਮਿਲ ਕੇ ਇਸ ਮਾਮਲੇ ਦੀ ਜਾਂਚ ਪੜਤਾਲ ਕਰਨਗੇ।ਆਪਣੀ ਰਿਹਾਇਸ਼ ਵਿਖੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੀਮਤੀ ਪੂਨਮ ਕਾਂਗੜਾ ਨੇ ਕਿਹਾ ਕਿ ਐਸ.ਸੀ ਭਾਈਚਾਰੇ ਨਾਲ ਸਬੰਧਤ ਨੌਜਵਾਨ ਜਗਮੇਲ ਸਿੰਘ ਦੀ ਮੌਤ ਦੇ ਬੇਸ਼ੱਕ ਚਾਰ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਸਲਾਖਾਂ ਪਿੱਛੇ ਬੰਦ ਕਰ ਦਿੱਤਾ ਗਿਆ ਹੈ ਪਰੰਤੂ ਜਗਮੇਲ ਸਿੰਘ ਦੀ ਮੌਤ ਲਈ ਉਹ ਪ੍ਰਸ਼ਾਸਨਿਕ ਅਧਿਕਾਰੀ ਵੀ ਕਿਤੇ ਨਾ ਕਿਤੇ ਜਿੰਮੇਵਾਰ ਹਨ ਜਿਨ੍ਹਾਂ ਨੇ ਅਪਣੀ ਜਿੰਮੇਵਾਰੀ ਨਿਭਾਉਣ ਵਿੱਚ ਕੋਤਾਹੀ ਵਰਤੀ ਹੈ। ਜਿਸ ਦੀ ਕਮਿਸ਼ਨ ਵੱਲੋਂ ਬਰੀਕੀ ਨਾਲ ਜਾਂਚ ਕੀਤੀ ਜਾਵੇਗੀ ਦੋਸ਼ੀ ਪਾਏ ਜਾਣ `ਤੇ ਉਨ੍ਹਾਂ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ ।
           ਸ਼੍ਰੀਮਤੀ ਕਾਂਗੜਾ ਨੇ ਕਰੜੇ ਸ਼ਬਦਾਂ ਵਿੱਚ ਕਿਹਾ ਕਿ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ ਪੀੜਤ ਪਰਿਵਾਰ ਨੂੰ ਹਰ ਪੱਖੋਂ ਪੂਰਾ ਇਨਸਾਫ ਦਿਵਾਇਆ ਜਾਵੇਗਾ ਉਨਾਂ ਅੱਗੇ ਕਿਹਾ ਕਿ ਐਸ.ਸੀ ਕਮਿਸ਼ਨ ਦੀਆਂ ਹਦਾਇਤਾਂ ਤੇ ਪੰਜਾਬ ਸਰਕਾਰ ਵਲੋਂ ਮ੍ਰਿਤਕ ਪਰਿਵਾਰ ਨੂੰ 20 ਲੱਖ ਰੁਪਏ ਮੁਆਵਜ਼ਾ, ਇੱਕ ਲੱਖ ਪੱਚੀ ਹਜ਼ਾਰ ਰੁਪਏ ਮਕਾਨ ਦੀ ਮੁਰੰਮਤ ਲਈ, ਜਗਮੇਲ ਦੀ ਪਤਨੀ ਨੂੰ ਸਰਕਾਰੀ ਨੌਕਰੀ, ਬੱਚਿਆਂ ਦੀ ਪੜ੍ਹਾਈ ਸਣੇ ਹੋਰ ਵੀ ਮਾਲੀ ਸਹਾਇਤਾ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ ਅਤੇ ਦੋਸ਼ੀਆਂ ਨੂੰ ਜਲਦ ਸਜਾਵਾਂ ਦਿਵਾਉਣ ਲਈ ਵੀ ਪੰਜਾਬ ਸਰਕਾਰ ਵਲੋਂ ਤਿੰਨ ਮਹੀਨਿਆਂ ਦਾ ਸਮਾਂ ਨਿਸ਼ਚਿਤ ਕੀਤਾ ਗਿਆ ਹੈ।

Check Also

ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ

ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …

Leave a Reply