Sunday, August 2, 2026

ਖਾਲਸਾ ਕਾਲਜ ਨਰਸਿੰਗ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਗੁਰਮਤਿ ਸਮਾਗਮ

ਅੰਮ੍ਰਿਤਸਰ, 21 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ PPNJ2111201911ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ’ਚ ਅਤੇ ਕਾਲਜ ਦੇ ਨਵੇਂ ਸ਼ੈਸ਼ਨ ਦੀ ਆਰੰਭਤਾ ਮੌਕੇ ਗੁਰਮਤਿ ਸਮਾਗਮ ਮਨਾਉਂਦਿਆਂ ਸਹਿਜ ਪਾਠ ਦੇ ਭੋਗ ਪਾਏ ਗਏ।ਗੁਰੂ ਚਰਨਾਂ ’ਚ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਉਚੇਚੇ ਤੌਰ ’ਤੇ ਹਾਜ਼ਰੀ ਲਗਵਾਈ।ਭੋਗ ਉਪਰੰਤ ਵਿਦਿਆਰਥਣਾਂ ਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ।
            ਭਾਈ ਖਜਾਨ ਸਿੰਘ, ਕਥਾਵਾਚਕ ਸ਼੍ਰੋਮਣੀ ਕਮੇਟੀ ਨੇ ਗੁਰੂ ਨਾਨਕ ਸਾਹਿਬ ਜੀ ਦੇ ਸਰਬ-ਸਾਂਝੀਵਾਲਤਾ ਦੇ ਉਪਦੇਸ਼ ’ਤੇ ਬਹੁਤ ਹੀ ਭਾਵਪੂਰਵਕ ਢੰਗ ਨਾਲ ਚਾਨਣਾ ਪਾਇਆ। ਉਨ੍ਹਾਂ ਸਿੱਖ ਧਰਮ ’ਚ ਔਰਤ ਦੇ ਸਤਿਕਾਰ ਅਤੇ ਸਥਾਨ ਬਾਰੇ ਵੀ ਵਿਸਥਾਰ ਸਹਿਤ ਸੋਝੀ ਪਾਈ।
 ਛੀਨਾ ਨੇ ਨਵੇਂ ਵਿਦਿਆਰਥੀਆ ਨੂੰ ਜੀ ਆਇਆ ਆਖਿਆ ਅਤੇ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਦੇ ਸਬੰਧ ’ਚ ਕਰਵਾਏ ਗਏ ਲੜੀਵਾਰ ਪ੍ਰੋਗਰਾਮਾਂ ’ਚ ਵਿਦਿਆਰਥੀਆਂ ਵਲੋਂ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਸ਼ਲਾਘਾ ਕੀਤੀ। ਉਨ੍ਹਾਂ ਇਸ ਮੌਕੇ ਵਿਦਿਆਰਥੀਆਂ ਨੂੰ ਆਪਣੇ ਧਰਮ ’ਚ ਪ੍ਰਪੱਕ ਰਹਿਣ ਲਈ ਕਿਹਾ ਅਤੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਸਮਾਜ ਨੂੰ ਦਿੱਤੇ ਉਪਦੇਸ਼ਾਂ ਤੇ ਫ਼ਲਸਫ਼ੇ ਬਾਰੇ ਚਾਨਣਾ ਪਾਇਆ।ਨਰਸਿੰਗ ਨੂੰ ਇਕ ਮਹਾਨ ਕਿੱਤਾ ਦੱਸਦਿਆਂ ਪੂਰੀ ਮਿਹਨਤ ਅਤੇ ਲਗਨ ਨਾਲ ਆਰਥਿਕ ਪੱਖੋਂ ਕਮਜ਼ੋਰ ਅਤੇ ਜਰੂਰਤਮੰਦ ਮਰੀਜ਼ਾਂ ਦੀ ਆਪਣੇ ਪੇਸ਼ੇ ਦੌਰਾਨ ਸੇਵਾ ਕਰਨ ਲਈ ਉਤਸ਼ਾਹਿਤ ਕੀਤਾ।
            ਕਾਲਜ ਪ੍ਰਿਸੀਪਲ ਡਾ. ਕਮਲਜੀਤ ਕੌਰ ਨੇ ਇਸ ਮੌਕੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀ ਮਹੱਤਤਾ ਸਬੰਧੀ ਚਾਨਣਾ ਪਾਇਆ ਅਤੇ ਆਏ ਹੋਏ ਮਹਿਮਾਨਾਂ ਨੂੰ ਬੂਟੇ ਵੀ ਭੇਟ ਕੀਤੇ।ਛੀਨਾ ਨੇ ਕਾਲਜ ਪ੍ਰਿੰਸੀਪਲ ਡਾ. ਕਮਲਜੀਤ ਕੌਰ ਨਾਲ ਮਿਲ ਕੇ ਕੀਰਤਨ ਕਰ ਰਹੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ।
            ਇਸ ਮੌਕੇ ਖ਼ਾਲਸਾ ਕਾਲਜ ਦੇ ਪਿ੍ਰੰਸੀਪਲ ਡਾ. ਮਹਿਲ ਸਿੰਘ, ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ, ਖ਼ਾਲਸਾ ਕਾਲਜ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਦੇ ਪ੍ਰਿੰਸੀਪਲ ਡਾ. ਮੰਜ਼ੂ ਬਾਲਾ, ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪਿ੍ਰੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ, ਖ਼ਾਲਸਾ ਕਾਲਜ ਪਬਲਿਕ ਸਕੂਲ ਦੇ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਪੁਨੀਤ ਕੌਰ ਤੋਂ ਇਲਾਵਾ ਸਮੂਹ ਕਾਲਜ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।

Check Also

DAV Public School Observes Bal Gangadhar Tilak  Martyrdom Day

Amritsar, August 2 (Punjab Post Bureau) – DAV Public School Lawrence Road Amritsar solemnly observed …

Leave a Reply