ਅੰਮ੍ਰਿਤਸਰ, 21 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਕਲਕੱਤੇ ਦੇ ਇਕ ਗੁਰਦੁਆਰਾ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ
ਹਜ਼ੂਰੀ ਅੰਦਰ ਮਨਮਤੀ ਢੰਗ ਨਾਲ ਆਰਤੀ ਕਰ ਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨਿੰਦਾ ਕੀਤੀ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਘਟਨਾ ਨੂੰ ਸਿੱਖ ਮਰਯਾਦਾ ਵਿਰੁੱਧ ਕਾਰਵਾਈ ਕਰਾਰ ਦਿੱਤਾ ਹੈ।ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ ਨੇ ਜਾਰੀ ਇਕ ਬਿਆਨ ‘ਚ ਕਿਹਾ ਕਿ ਕਲਕੱਤਾ ਦੇ ਗੁਰਦੁਆਰਾ ਸਾਹਿਬ ਵਿਚ ਵਾਪਰੀ ਸਿੱਖ ਰਵਾਇਤਾਂ ਦੇ ਵਿਰੁੱਧ ਇਹ ਘਟਨਾ ਨਿੰਦਣਯੋਗ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਇਸ ਮਾਮਲੇ ਵਿਚ ਧਰਮ ਪ੍ਰਚਾਰ ਕਮੇਟੀ ਨੂੰ ਆਪਣੇ ਸਿੱਖ ਮਿਸ਼ਨ ਰਾਹੀਂ ਪੜਤਾਲ ਕਰਵਾਉਣ ਲਈ ਕਿਹਾ ਹੈ।ਬੁਲਾਰੇ ਅਨੁਸਾਰ ਕਲਕੱਤਾ ਦੇ ਆਲਮਪੁਰ ਵਿਖੇ ਗੁਰਦੁਆਰਾ ਸਾਹਿਬ ਦੀਆਂ ਬੱਤੀਆਂ ਬੰਦ ਕਰਕੇ ਮਰਯਾਦਾ ਵਿਰੁੱਧ ਆਰਤੀ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਇਸ ਦਾ ਮੀਡੀਆ ਰਿਪੋਰਟਾਂ ਤੋਂ ਪਤਾ ਲੱਗਾ ਹੈ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਮਨਮੱਤ ਕਰਨਾ ਸਿੱਖ ਰਵਾਇਤਾਂ ਅਤੇ ਸਿਧਾਂਤਾਂ ਦੀ ਤੌਹੀਨ ਹੈ।ਉਨ੍ਹਾਂ ਕਿਹਾ ਕਿ ਅਜਿਹਾ ਕਰਨਾ ਸਿੱਖ ਰਵਾਇਤਾਂ ਦੀ ਮੌਲਿਕਤਾ ਨੂੰ ਰਲਗਡ ਕਰਨ ਦਾ ਕੋਝਾ ਯਤਨ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media