Wednesday, August 5, 2026

ਪੰਜਾਬ ਰੋਡਵੇਜ਼ ਤੇ ਪਨਬਸ ‘ਚ ਬੱਸ ਟ੍ਰੈਕਿੰਗ ਸਿਸਟਮ ਸ਼ੁਰੂ ਕਰਨ ਦੀ ਤਿਆਰੀ- ਰਜ਼ੀਆ ਸੁਲਤਾਨਾ

ਕਿਹਾ ਪੀ.ਆਰ.ਟੀ.ਸੀ ਤੇ ਪ੍ਰਾਈਵੇਟ ਬੱਸਾਂ ‘ਚ ਵੀ ਲੱਗੇਗਾ ਸਿਸਟਮ
ਚੰਡੀਗੜ, 21 ਨਵੰਬਰ (ਪੰਜਾਬ ਪੋਸਟ ਬਿਊਰੋ) – ਨਵੀਂ ਟਰਾਂਸਪੋਰਟ ਨੀਤੀ ਦੀ ਪਾਲਣਾ ਕਰਦਿਆਂ ਸੂਬਾ ਸਰਕਾਰ ਪੰਜਾਬ ਰੋਡਵੇਜ਼ ਅਤੇ Razia Sultanaਪਨਬਸ ਵਿਚ ਬੱਸ ਟ੍ਰੈਕਿੰਗ ਸਿਸਟਮ ਸ਼ੁਰੂ ਕਰਨ ਲਈ ਪੂਰੀ ਤਰਾਂ ਤਿਆਰ ਹੈ।ਟ੍ਰਾਂਸਪੋਰਟ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਅੱਜ ਪੰਜਾਬ ਰੋਡਵੇਜ ਅਤੇ ਪਨਬੱਸ ਦੇ ਬੱਸ ਟਰੈਕਿੰਗ ਸਿਸਟਮ ਦੀ ਮੋਨੀਟਰਿੰਗ ਅਤੇ ਕੰਟਰੋਲ ਰੂਮ ਦੇ ਕੰਮ ਕਾਜ ਦੀ ਸਮੀਖਿਆ ਕੀਤੀ।
ਸ੍ਰੀਮਤੀ ਸੁਲਤਾਨਾ ਨੇ ਦੱਸਿਆ ਕਿ ਪੰਜਾਬ ਰੋਡਵੇਜ਼ ਅਤੇ ਪੰਜਾਬ ਸਟੇਟ ਬੱਸ ਸਟੈਂਡ ਮੈਨੇਜਮੈਂਟ ਕੰਪਨੀ (ਪਨਬੱਸ) ਵਲੋਂ ਬੱਸਾਂ ਵਿੱਚ ਵਹੀਕਿਲ ਟਰੈਕਿੰਗ ਸਿਸਟਮ ਲਗਾਏ ਜਾ ਰਹੇ ਹਨ ਅਤੇ ਸਵਾਰੀਆਂ ਲਈ ਪਸੈਂਜਰ ਇੰਨਫੋਰਮੈਂਸ਼ਨ ਸਿਸਟਮ ਤਿਆਰ ਕੀਤਾ ਜਾ ਰਿਹਾ ਹੈ।ਇਹ ਸਿਸਟਮ 1800 ਬੱਸਾਂ ਵਿੱਚ ਲਾਗੂ ਕੀਤਾ ਜਾਣਾ ਹੈ ਅਤੇ ਇਸ ਨੂੰ ਲਾਗੂ ਕਰਨ ‘ਚ 5.8 ਕਰੋੜ ਰੁਪਏ ਦੀ ਲਾਗਤ ਆਵੇਗੀ ਅਤੇ ਇਹ ਸਿਸਟਮ 5 ਸਾਲ ਲਈ ਚਲਾਇਆ ਜਾਵੇਗਾ।ਸਿਸਟਮ ਲਈ ਮੂਲ ਲਾਗਤ ਦਾ 50 ਫ਼ੀਸਦੀ ਹਿੱਸਾ ਭਾਰਤ ਸਰਕਾਰ ਵਲੋਂ ਦਿੱਤਾ ਜਾਣਾ ਹੈ।
ਪੰਜਾਬ ਰੋਡਵੇਜ਼ ਅਤੇ ਪਨਬਸ ਦੇ ਮੁੱਖ ਦਫਤਰ ਵਿੱਚ ਕੇਂਦਰੀ ਨਿਗਰਾਨੀ ਅਤੇ ਕੰਟਰੋਲ ਰੂਮ ਸਥਾਪਤ ਕੀਤੇ ਜਾ ਰਹੇ ਹਨ ਜਿਥੇ ਬੱਸਾਂ ਦੀ ਲਾਈਵ ਟਰੈਕਿੰਗ ਕੀਤੀ ਜਾਵੇਗੀ।ਨਵੀਂ ਟਰਾਂਸਪੋਰਟ ਨੀਤੀ ਤਹਿਤ ਪੰਜਾਬ ਦੇ ਟਰਾਂਸਪੋਰਟ ਵਾਹਨਾਂ ਵਿੱਚ ਵਾਹਨ ਟਰੈਕਿੰਗ ਸਿਸਟਮ ਲਗਾਉਣਾ ਪੰਜਾਬ ਸਰਕਾਰ ਦਾ ਪਹਿਲਾ ਕਦਮ ਹੈ। ਉਨਾਂ ਦੱਸਿਆ ਕਿ ਇਸ ਪਾਇਲਟ ਪ੍ਰੋਜੈਕਟ ਅਧੀਨ ਜਲੰਧਰ 1 ਅਤੇ ਜਲੰਧਰ 2 ਡਿਪੂਆਂ  ਦੀਆਂ 110 ਬੱਸਾਂ ਵਿੱਚ ਜੀ.ਪੀ.ਐਸ ਉਪਕਰਨ ਲਗਾਏ ਗਏ ਹਨ।ਇਹ ਸਿਸਟਮ ਹੁਣ ਪੰਜਾਬ ਰੋਡਵੇਜ਼ ਅਤੇ ਪਨਬਸ ਦੇ ਸਾਰੇ 18 ਡਿਪੂਆਂ ਵਿਚ ਲਗਾਏ ਜਾਣਗੇ। ਇਸ ਪ੍ਰਾਜੈਕਟ ਨੂੰ ਮਈ, 2020 ਤੱਕ ਪੂਰਾ ਕਰ ਲਿਆ ਜਾਵੇਗਾ।
             ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਇਸ ਪ੍ਰੋਜੈਕਟ ਦੇ ਪੂਰੀ ਤਰਾਂ ਲਾਗੂ ਹੋਣ ਉਪਰੰਤ ਯਾਤਰੀਆਂ ਵਿਸ਼ੇਸ਼ ਤੌਰ ‘ਤੇ ਔਰਤਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਸਾਰੀਆਂ ਬੱਸਾਂ ਵਿੱਚ ਪੈਨਿਕ ਬਟਨ ਲਗਾਏ ਜਾਣਗੇ।ਚੰਡੀਗੜ ਵਿਖੇ ਸੈਂਟਰਲ ਕੰਟਰੋਲ ਰੂਮ ਬਣਾਇਆ ਜਾ ਰਿਹਾ ਹੈ।ਉਹਨਾਂ ਦੱਸਿਆ ਕਿ  ਸਮੂਹ ਬੱਸਾਂ ਦੀ ਓਵਰ ਸਪੀਡਿੰਗ, ਹਾਰਸ਼ ਬ੍ਰੇਕਿੰਗ, ਹਾਰਸ਼ ਐਕਲਰੇਸ਼ਨ, ਬੱਸਾਂ ਦੀ ਰਾਤ ਠਹਿਰਣ ਅਤੇ ਆਪਣੇ ਮਿਥੇ ਸਥਾਨ ਦੀ ਥਾਂ ‘ਤੇ ਕਿਸੇ ਹੋਰ ਸਥਾਨ ‘ਤੇ ਰੁਕਣਾ, ਬੱਸਾਂ ਦਾ 25 ਮਿੰਟ ਤੋਂ ਜਿਆਦਾ ਢਾਬਿਆਂ ‘ਤੇ ਰੁੱਕਣਾ, ਬਾਈਪਾਸ, ਫਲਾਈ ਓਵਰ, ਰੂਟ ਡਾਇਵਸ਼ਨ, ਸਟੋਪਜ ਮਿਸ ਕਰਨਾ, ਆਪਣੇ ਮਿਥੇ ਸਮੇਂ ਤੋਂ ਪਹਿਲਾਂ ਅਤੇ ਬਾਅਦ ਵਿੱਚ ਚੱਲਣਾ, ਮਿਥੇ ਕਿਲੋਮੀਟਰ ਤਹਿ ਨਾ ਕਰਨਾ ਆਦਿ ਦੀ ਰੀਅਲ ਟਾਇਮ ਮੋਨੀਟਰਿੰਗ ਸੈਂਟਰਲ ਕੰਟਰੋਲ ਰੂਮ ਅਤੇ ਬੱਸਾਂ ਦੇ ਸਬੰਧਤ ਡਿਪੂਆਂ ਵਲੋਂ ਕੀਤੀ ਜਾਵੇਗੀ ਅਤੇ ਐਸ.ਐਮ.ਐਸ ਰਾਹੀਂ ਅਲਰਟ ਵੀ ਭੇਜੇ ਜਾਣਗੇ।
              ਇਸ ਮੌਕੇ ਪ੍ਰਮੁੱਖ ਸਕੱਤਰ ਕੇ.ਸਿਵਾ ਪ੍ਰਸਾਦ, ਟ੍ਰਾਂਸਪੋਰਟ ਵਿਭਾਗ ਦੇ ਪ੍ਰਮੁੱਖ ਸਕੱਤਰ ਭੁਪਿੰਦਰ ਸਿੰਘ, ਡਾਇਰੈਕਟਰ ਸਟੇਟ ਟਰਾਂਸਪੋਰਟ ਗੁਰਲਵਲੀਨ ਸਿੰਘ, ਐਮ.ਡੀ, ਪੀ.ਆਰ.ਟੀ.ਸੀ ਸੁਖਵਿੰਦਰ ਸਿੰਘ, ਡਿਪਟੀ ਐਸ.ਟੀ.ਸੀ ਐਨ.ਪੀ ਸਿੰਘ, ਪਨਬਸ ਦੇ ਕਾਰਜਕਾਰੀ ਨਿਰਦੇਸ਼ਕ ਵੀ ਮੌਜੂਦ ਸਨ।

Check Also

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ

ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …

Leave a Reply