Wednesday, August 5, 2026

ਸੂਬੇ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ 30 ਨਵੰਬਰ ਨੂੰ ਹੋਵੇਗੀ ਸਮਾਪਤ – ਆਸ਼ੂ

ਚੰਡੀਗੜ, 21 ਨਵੰਬਰ (ਪੰਜਾਬ ਪੋਸਟ ਬਿਊਰੋ) – ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਘਟਣ ਦੇ ਮੱਦੇਨਜ਼ਰ ਝੋਨੇ ਦੀ ਖਰੀਦ ਦੀ Bharat Bhushan Ashuਮਿਆਦ ਵਿਚ ਤਬਦੀਲੀ ਕੀਤੀ ਗਈ ਹੈ।ਇਹ ਜਾਣਕਾਰੀ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਦਿੱਤੀ।
                    ਇਸ ਸਬੰਧੀ ਵੇਰਵੇ ਦਿੰਦਿਆਂ ਮੰਤਰੀ ਨੇ ਕਿਹਾ ਕਿ ਪਹਿਲਾਂ ਸਾਉਣੀ ਮਾਰਕੀਟਿੰਗ ਸੀਜ਼ਨ 2019-20 ਦੌਰਾਨ ਝੋਨੇ ਦੀ ਖਰੀਦ ਸਮਾਂ 1 ਅਕਤੂਬਰ ਤੋਂ 15 ਦਸੰਬਰ, 2019 ਤੱਕ ਰੱਖਿਆ ਗਿਆ ਸੀ ਪਰ ਹੁਣ ਇਸ ਵਿੱਚ ਤਬਦੀਲੀ ਕੀਤੀ ਗਈ ਹੈ ਅਤੇ ਝੋਨੇ ਦੀ ਖਰੀਦ ਹੁਣ 30 ਨਵੰਬਰ ਤੱਕ ਹੋਵੇਗੀ।ਉਨਾਂ ਕਿਹਾ ਕਿ ਭਾਰਤ ਸਰਕਾਰ ਦੇ ਖੁਰਾਕ ਮੰਤਰਾਲੇ ਨੇ ਇਸ ਸੋਧ ਨੂੰ ਮਨਜ਼ੂਰੀ ਦੇ ਦਿੱਤੀ ਹੈ।
             ਉਹਨਾਂ ਅੱਗੇ ਦੱਸਿਆ ਕਿ ਮੰਡੀਆਂ ਵਿੱਚ ਝੋਨੇ ਦੀ ਜ਼ਿਆਦਾਤਰ ਆਮਦ ਹੋ ਚੁੱਕੀ ਹੈ, ਇਸ ਲਈ ਪਿਛਲੇ ਕੁੱਝ ਦਿਨਾਂ ਤੋਂ ਸੂਬੇ ਦੀਆਂ 1844 ਮੰਡੀਆਂ ਵਿਚੋਂ 477 ਮੰਡੀਆਂ ਵਿਚ ਝੋਨੇ ਦੀ ਬਿਲਕੁੱਲ ਆਮਦ ਨਹੀਂ ਹੋਈ ਅਤੇ ਕਈ ਮੰਡੀਆਂ ਵਿਚ ਨਾਮਾਤਰ ਆਮਦ ਹੋਈ।ਉਨਾਂ ਅੱਗੇ ਦੱਸਿਆ ਕਿ 19 ਨਵੰਬਰ ਤੱਕ 160.91 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਜਿਸ ਵਿੱਚੋਂ ਸਰਕਾਰ ਵੱਲੋਂ 159.80 ਲੱਖ ਮੀਟ੍ਰਿਕ ਟਨ ਅਤੇ ਨਿੱਜੀ ਮਿੱਲ ਮਾਲਕਾਂ ਵਲੋਂ 111128 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।72 ਘੰਟਿਆਂ ਦੇ ਚੁਕਾਈ ਨਿਯਮ ਅਨੁਸਾਰ, ਝੋਨੇ ਦੀ 100 ਫੀਸਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ ਅਤੇ ਸਰਕਾਰ ਵੱਲੋਂ  ਆੜਤੀਆਂ/ਕਿਸਾਨਾਂ ਦੇ ਖਾਤਿਆਂ ਵਿੱਚ 26946.94 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

Check Also

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ

ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …

Leave a Reply