Sunday, April 19, 2026

ਸੂਬੇ ਵਿੱਚ ਪਸ਼ੂਆਂ ਦੀ ਨਸਲ ਸੁਧਾਰ ਲਈ ਮਿਆਰੀ ਸੀਮਨ ਨਾਲ ਮਸਨੂਈ ਗਰਭਦਾਨ ਦੀ ਮੁਫ਼ਤ ਸਹੂਲਤ -ਤ੍ਰਿਪਤ ਬਾਜਵਾ

ਚੰਡੀਗੜ, 21 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਤ੍ਰਿਪਤ ਰਜਿੰਦਰ Tripat Bajwaਸਿੰਘ ਬਾਜਵਾ ਨੇ ਕਿਹਾ ਹੈ ਕਿ ਪੰਜਾਬ ਵਿੱਚ ਪਸ਼ੂਆਂ ਦੀ ਨਸਲ ਸੁਧਾਰ ਲਈ ਭਾਰਤ ਸਰਕਾਰ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਪ੍ਰਾਜੈਕਟ ਤਹਿਤ ਸੂਬੇ ਵਿਚ 4,40,000 ਮੱਝਾਂ/ਗਾਵਾਂ ਨੂੰ ਹਰ ਪੱਖੋਂ ਮਿਆਰੀ ਸੀਮਨ ਨਾਲ ਮਸਨੂਈ ਗਰਭਧਾਰਨ ਕਰਾਉਣ ਦੀ ਸਹੂਲਤ ਮੁਫ਼ਤ ਦਿੱਤੀ ਜਾਵੇਗੀ।ਉਹਨਾਂ ਦਸਿਆ ਕਿ ਸੂਬੇ ਦੇ ਸਾਰੇ 22 ਜ਼ਿਲਿਆਂ ਵਿੱਚ ਇਹ ਸਕੀਮ ਸ਼ੁਰੂ ਹੋ ਚੁੱਕੀ ਹੈ ਅਤੇ ਸਕੀਮ ਅਗਲੇ ਸਾਲ 15 ਮਾਰਚ ਤੱਕ ਚਲੇਗੀ।
       ਪਸੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਗਾਗ ਦੇ ਸਕੱਤਰ ਰਾਜ ਕਮਲ ਚੌਧਰੀ ਨੇ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਇਸ ਸਕੀਮ ਦੇ ਤਹਿਤ ਵੱਧ ਤੋਂ ਵੱਧ ਲਾਭ ਉਠਾਉਣ।ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਇੰਦਰਜੀਤ ਸਿੰਘ ਨੇ ਅਪੀਲ ਕੀਤੀ ਹੈ ਕਿ ਇਸ ਸਕੀਮ ਸਬੰਧੀ ਕਿਸੇ ਤਰਾਂ ਦੀ ਜਾਣਕਾਰੀ ਹਾਸਿਲ ਕਰਨ ਲਈ ਆਪਣੇ ਜ਼ਿਲੇ ਦੇ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਨਾਲ ਸੰਪਰਕ ਕਰਨ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …

Leave a Reply