ਕਪੂਰਥਲਾ, 21 ਨਵੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਡੀ.ਪੀ.ਐਸ ਖਰਬੰਦਾ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ
1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਕਪੂਰਥਲਾ ਜ਼ਿਲ੍ਹੇ ਦੀ ਹਦੂਦ ਅੰਦਰ ਪੈਂਦੇ ਸਰਕਾਰੀ/ਅਰਧ ਸਰਕਾਰੀ ਬੈਂਕ/ਏ.ਟੀ.ਐਮ, ਮਨੀਚੇਂਜਰ ਅਤੇ ਫਾਈਨੈਂਸਰ ਆਪਣੇ-ਆਪਣੇ ਅਦਾਰੇ ਵਿੱਚ 24 ਘੰਟੇ ਗਾਰਡ ਲਗਾਏ ਜਾਣ ਨੂੰ ਯਕੀਨੀ ਬਣਾਉਣਗੇ।ਇਹ ਹੁਕਮ 20 ਜਨਵਰੀ 2020 ਤੱਕ ਲਾਗੂ ਰਹਿਣਗੇ।
ਜਾਰੀ ਹੁਕਮਾਂ ਵਿਚ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਹੈ ਕਿ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਗਿਆ ਹੈ ਕਿ ਸਰਕਾਰੀ/ਅਰਧ ਸਰਕਾਰੀ ਬੈਂਕਾਂ ਅਤੇ ਏ.ਟੀ.ਐਮ ਵਿੱਚ ਲੁੱਟ-ਖੋਹ ਦੀਆਂ ਵਾਰਦਾਤਾਂ ਵਿੱਚ ਬਹੁਤ ਵਾਧਾ ਹੋਇਆ ਹੈ ਅਤੇ ਕਿਸੇ ਸਮੇਂ ਵੀ ਅਮਨ ਤੇ ਕਾਨੂੰਨ ਦੀ ਸਥਿਤੀ ਪੈਦਾ ਹੋ ਸਕਦੀ ਹੈ।
Check Also
ਕੈਬਨਿਟ ਮੰਤਰੀ ਈ.ਟੀ.ਓ ਨੇ ਰੱਖਿਆ ਕਾਲੇਕੇ-ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ਼ ਦਾ ਨੀਂਹ ਪੱਥਰ
ਅੰਮ੍ਰਿਤਸਰ, 21 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ …
Punjab Post Daily Online Newspaper & Print Media