ਲੌਂਗੋਵਾਲ, 22 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਵਿਖੇ 6ਵੀਂ ਕਲਾਸ ਤੋਂ ਬਾਰ੍ਹਵੀਂ
ਕਲਾਸ ਤੱਕ ਦੇ ਵਿਦਿਆਰਥੀਆਂ ਦੇ ਸੁੰਦਰ ਦਸਤਾਰ ਅਤੇ ਲੰਮੇ ਕੇਸ ਮੁਕਾਬਲੇ ਕਰਵਾਏ ਗਏ।ਸੰਸਥਾ ਦੇ ਚੇਅਰਮੈਨ ਮਹਿੰਦਰ ਸਿੰਘ ਦੁੱਲਟ, ਸਕੂਲ ਮੁਖੀ ਨਰਪਿੰਦਰ ਸਿੰਘ ਅਤੇ ਵਾਈਸ ਪ੍ਰਿੰਸੀਪਲ ਮੈਡਮ ਸੀਮਾ ਠਾਕੁਰ ਨੇ ਜੇਤੂ ਵਿਦਿਆਰਥੀਆਂ ਅਤੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ।ਇਨ੍ਹਾਂ ਮੁਕਾਬਲਿਆਂ ਦੀ ਜਜਮੈਂਟ ਹਰਪ੍ਰੀਤ ਸਿੰਘ, ਡੀ.ਪੀ.ਈ ਹਰਵਿੰਦਰ ਸਿੰਘ ਅਤੇ ਮੈਡਮ ਅੰਮ੍ਰਿਤਪਾਲ ਕੌਰ ਨੇ ਕੀਤੀ ਇਸ ਮੌਕੇ ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media