Tuesday, March 17, 2026

ਖਿਡਾਰੀਆਂ ਨੂੰ ਸਹੂਲਤਾਂ ਸਬੰਧੀ ਵਿਭਾਗੀ ਪੱਧਰ `ਤੇ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ – ਵਿਜੈ ਇੰਦਰ ਸਿੰਗਲਾ

ਕੈਬਨਿਟ ਮੰਤਰੀ ਵਲੋਂ 65ਵੀਂ ਅੰਤਰ ਜ਼ਿਲ੍ਹਾ ਅਥਲੈਟਿਕਸ ਚੈਂਪੀਅਨਸ਼ਿਪ ਦਾ ਉਦਘਾਟਨ
ਲੌਂਗੋਵਾਲ, 22 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਸਿੱਖਿਆ ਵਿਭਾਗ ਦੇ PPNJ2211201906ਅਧਿਕਾਰੀਆਂ ਨੂੰ ਸਪੱਸ਼ਟ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਭਵਿੱਖ ਵਿੱਚ ਹੋਣ ਵਾਲੀਆਂ ਖੇਡ ਚੈਂਪੀਅਨਸ਼ਿਪਾਂ ਦੌਰਾਨ ਖਿਡਾਰੀਆਂ ਦੀ ਰਹਿਣ ਵਿਵਸਥਾ ਅਤੇ ਸੰਤੁਲਿਤ ਡਾਈਟ ਸਬੰਧੀ ਕਿਸੇ ਵੀ ਪੱਧਰ `ਤੇ ਵਿਭਾਗੀ ਅਣਗਹਿਲੀ ਬਰਦਾਸ਼ਤਯੋਗ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੀ ਖੇਡਾਂ ਪ੍ਰਤੀ ਰੁਚੀ ਨੂੰ ਵੱਡੇ ਪੱਧਰ `ਤੇ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ ਅਤੇ ਇਸ ਉਦੇਸ਼ ਦੀ ਪੂਰਤੀ ਹਿੱਤ ਵੱਕਾਰੀ ਖੇਡ ਮੁਕਾਬਲਿਆਂ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਕੋਲੋਂ ਫੀਡ ਬੈਕ ਲਿਆ ਜਾ ਰਿਹਾ ਹੈ ਤਾਂ ਜੋ ਖੇਡਾਂ ਨਾਲ ਸਬੰਧਤ ਕਮੀਆਂ ਨੂੰ ਦੂਰ ਕੀਤਾ ਜਾ ਸਕੇ ਅਤੇ ਵਿਦਿਆਰਥੀਆਂ ਦੀ ਖੇਡ ਪ੍ਰਤਿਭਾ ਨੂੰ ਨਿਖਾਰਨ ਲਈ ਯੋਜਨਾਬੱਧ ਢੰਗ ਨਾਲ ਮਜ਼ਬੂਤ ਕਦਮ ਚੁਕੇ ਜਾ ਸਕਣ।ਸਿੰਗਲਾ ਅੱਜ ਵਾਰ ਹੀਰੋਜ਼ ਸਟੇਡੀਅਮ ਵਿਖੇ ਆਰੰਭ ਹੋਈ 65ਵੀਂ ਅੰਤਰ ਜ਼ਿਲ੍ਹਾ ਸਕੂਲ ਅਥਲੈਟਿਕਸ ਚੈਂਪੀਅਨਸ਼ਿਪ (ਅੰਡਰ 14, 17 ਅਤੇ 19) ਦਾ ਉਦਘਾਟਨ ਕਰਨ ਲਈ ਪੁੱਜੇ ਸਨ।
           ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਲੋਗੋ ਜਾਰੀ ਕਰਕੇ ਅਤੇ ਗੁਬਾਰੇ ਉਡਾਉਣ ਦੀ ਰਸਮ ਅਦਾ ਕਰਕੇ ਖੇਡਾਂ ਦਾ ਆਗਾਜ਼ ਕੀਤਾ।ਇਸੇ ਦੌਰਾਨ ਹੋਏ 17 ਸਾਲ ਤੋਂ ਘੱਟ ਉਮਰ ਦੇ ਲੜਕਿਆਂ ਦੀ 1500 ਮੀਟਰ ਦੌੜ ਵਿੱਚ ਰੋਹਿਤ ਕੰਬੋਜ ਵਾਸੀ ਫਾਜ਼ਿਲਕਾ ਨੇ ਪਹਿਲਾ, ਅਜੇਪ੍ਰੀਤ ਵਾਸੀ ਗੁਰਦਾਸਪੁਰ ਨੇ ਦੂਜਾ ਅਤੇ ਚਰਨਜੀਤ ਸਿੰਘ ਗੁਰਦਾਸਪੁਰ ਨੇ ਤੀਜਾ ਸਥਾਨ ਹਾਸਲ ਕੀਤਾ ਜਿਨ੍ਹਾਂ ਨੂੰ ਕੈਬਨਿਟ ਮੰਤਰੀ ਵਲੋਂ ਸਨਮਾਨਿਤ ਕੀਤਾ ਗਿਆ।
             ਉਦਘਾਟਨੀ ਸਮਾਰੋਹ ਦੌਰਾਨ ਚੇਅਰਮੈਨ ਇੰਪਰੂਵਮੈਂਟ ਟਰੱਸਟ ਨਰੇਸ਼ ਗਾਬਾ, ਐਸ.ਡੀ.ਐਮ ਬਬਨਦੀਪ ਸਿੰਘ ਵਾਲੀਆ, ਡੀ.ਪੀ.ਆਈ ਐਲੀਮੈਂਟਰੀ ਇੰਦਰਜੀਤ ਸਿੰਘ, ਸਟੇਟ ਆਰਗੇਨਾਈਜ਼ਰ ਰਵਿੰਦਰ ਰਵੀ,  ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸੁਭਾਸ਼ ਚੰਦਰ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਰਮਜੀਤ ਕੌਰ ਸਿੱਧੂ, ਜ਼ਿਲ੍ਹਾ ਖੇਡ ਅਫ਼ਸਰ ਯੋਗਰਾਜ ਤੋਂ ਇਲਾਵਾ ਸਿੱਖਿਆ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Check Also

ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਗੁ. ਟਾਹਲਾ ਸਾਹਿਬ ਵਿਖੇ ਕੀਤਾ ਸ਼ੁਕਰਾਨਾ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਦਿੱਲੀ ਦੇ ਉਪ ਰਾਜਪਾਲ ਨਿਯੁੱਕਤ ਹੋਣ ਤੋਂ ਬਾਅਦ ਪਹਿਲੀ …

Leave a Reply