ਫਤਹਿਗੜ੍ਹ ਸਾਹਿਬ, 22 ਨਵੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਹਿਗੜ੍ਹ ਸਾਹਿਬ ਦੇ
ਐਗਰੀਕਲਚਰ ਵਿਭਾਗ ਵਲੋਂ ਰੋਜ਼ਾਨਾ ਨਵੀਆਂ ਲੀਹਾਂ ਪਾਈਆਂ ਜਾ ਰਹੀਆਂ ਹਨ।ਵਿਭਾਗ ਦੇ ਬੀ.ਐਸ.ਸੀ (ਆਨਰਜ਼) ਐਗਰੀਕਲਚਰ ਦੇ ਵਿਦਿਆਰਥੀਆਂ ਵਲੋਂ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਪਰਿਤਪਾਲ ਸਿੰਘ, ਵਿਭਾਗ ਮੁਖੀ ਪ੍ਰੋ. ਸੁਖਵਿੰਦਰ ਸਿੰਘ ਬਿਲਿੰਗ ਦੇ ਨਿਰਦੇਸ਼ਾਂ ਤਹਿਤ ਅਤੇ ਵਿਭਾਗ ਇੰਚਾਰਜ਼ ਡਾ. ਜਸਪ੍ਰੀਤ ਕੌਰ ਦੀ ਯੋਗ ਅਗਵਾਈ ਵਿੱਚ ਲਗਾਤਾਰ ਸਰਕਾਰੀ ਸਕੂਲਾਂ ਵਿੱਚ ਜਾ ਕੇ ਆਧੁਨਿਕ ਕਿਚਨ ਗਾਰਡਨ ਬਣਾਏ ਜਾ ਰਹੇ ਹਨ।ਇਸੇ ਲੜੀ ਤਹਿਤ ਵਿਦਿਆਰਥੀਆਂ ਵਲੋਂ ਸਹਾਇਕ ਪ੍ਰੋਫੈਸਰ ਜਸਪ੍ਰੀਤ ਸਿੰਘ ਦੀ ਦੇਖ-ਰੇਖ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਲੇਪੁਰ ਜਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ ਆਧੁਨਿਕ ਕਿਚਨ ਗਾਰਡਨ ਬਣਾਇਆ ਗਿਆ।ਜਿਸ ‘ਤੇ ਸਕੂਲ ਪ੍ਰਿੰਸੀਪਲ ਰਾਜੇਸ਼ ਵਰਮਾ ਨੇ ਐਗਰੀਕਲਚਰ ਵਿਭਾਗ ਦੇ ਇੰਚਾਰਜ਼ ਡਾ. ਜਸਪ੍ਰੀਤ ਕੌਰ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਸਕੂਲ ਦੇ ਵਿਦਿਆਰਥੀਆਂ ਨੂੰ ਐਗਰੀਕਲਚਰ ਵਿਸ਼ੇ ਅਤੇ ਹੋਰ ਸਹਾਇਕ ਧੰਦਿਆਂ ਬਾਰੇ ਭਰਪੂਰ ਜਾਣਕਾਰੀ ਮਿਲੀ ਹੈ।ਸਹਾਇਕ ਪ੍ਰੋਫੈਸਰ ਜਸਪ੍ਰੀਤ ਸਿੰਘ ਨੇ ਸਕੂਲ ਪ੍ਰਿੰਸੀਪਲ ਰਾਜੇਸ਼ ਵਰਮਾ ਨੂੰ ਵਿਭਾਗ ਵਲੋਂ ਸਨਮਾਨ ਚਿੰਨ੍ਹ ਵੀ ਭੇਂਟ ਕੀਤਾ ਗਿਆ।
ਇਸ ਮੌਕੇ ਮੀਨਾਕਸ਼ੀ ਸ਼ਰਮਾ, ਸ਼ਾਮ ਲਾਲ, ਸਤਵੀਰ ਸਿੰਘ, ਮਨਜੀਤ ਕੌਰ ਅਤੇ ਐਗਰੀਕਲਚਰ ਇੰਸਟਰਕਟਰ ਸੰਦੀਪ ਸਿੰਘ ਵੀ ਹਾਜ਼ਰ ਰਹੇ ।
Check Also
ਖੇਡਾਂ ਵਤਨ ਪੰਜਾਬ ਦੀਆਂ 2026 ਅਧੀਨ ਜ਼ਿਲ੍ਹਾ ਪੱਧਰੀ ਖੇਡਾਂ ਦਾ ਚੌਥਾ ਦਿਨ
ਅੰਮ੍ਰਿਤਸਰ, 02 ਅਕਤੂਬਰ – (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ …
Punjab Post Daily Online Newspaper & Print Media