ਮੈਂਬਰ ਕੌਮੀ ਕਮਿਸ਼ਨ ਘੱਟ ਗਿਣਤੀਆਂ ਨੇ ਮਾਨਸਾ ਵਿਖੇ ਕੀਤੀ ਮੀਟਿੰਗ
ਭੀਖੀ /ਮਾਨਸਾ, 22 ਨਵੰਬਰ (ਪੰਜਾਬ ਪੋਸਟ – ਕਮਲ ਜਿੰਦਲ) – ਕੌਮੀ ਘੱਟਗਿਣਤੀਆਂ ਕਮਿਸ਼ਨ ਦੇ ਮੈਂਬਰ ਮਨਜੀਤ ਸਿੰਘ ਰਾਏ ਨੇ ਸਮਾਜ
ਦੇ ਸਾਰੇ ਵਰਗਾਂ ਨੂੰ ਸਮਾਜ ਵਿਚ ਸ਼ਾਂਤੀ ਨੂੰ ਯਕੀਨੀ ਬਣਾਉਣ ਲਈ ਸ਼ੋਸ਼ਲ ਮੀਡੀਆ ਤੇ ਫਿਰਕੂ ਵਿਚਾਰਾਂ ਦੀ ਵਰਤੋਂ ਅਤੇ ਪ੍ਰਸਾਰ ਪ੍ਰਤੀ ਸੰਜ਼ਮ ਵਰਤਣ ਦੀ ਅਪੀਲ ਕੀਤੀ।
ਡਿਪਟੀ ਕਮਿਸ਼ਨਰ ਮਾਨਸਾ ਸ੍ਰੀਮਤੀ ਅਪਨੀਤ ਰਿਆਤ ਨਾਲ ਜਿਲ੍ਹਾ ਪ੍ਰਸ਼ਾਸ਼ਨ ਮਾਨਸਾ ਨੂੰ ਸੰਬੋਧਨ ਕਰਦੇ ਹੋਏ ਮੈਂਬਰ ਕੌਮੀ ਕਮਿਸ਼ਨ ਘੱਟਗਿਣਤੀਆਂ ਮਨਜੀਤ ਸਿੰਘ ਰਾਏ ਨੇ ਕਿਹਾ ਕਿ ਸ਼ੋਸ਼ਲ ਮੀਡੀਆ ਸੰਚਾਰ ਦਾ ਸਭ ਤੋਂ ਸ਼ਕਤੀਸ਼ਾਲੀ ਸਾਧਨ ਬਣ ਗਿਆ ਹੈ।ਪਰ ਸਖ਼ਤ ਸਵੈ-ਨਿਗਰਾਨੀ ਅਤੇ ਸਜ਼ਮ ਦੀ ਲੋੜ ਹੈ।ਉਨ੍ਹਾਂ ਘੱਟਗਿਣਤੀ ਸਮੂਹਾਂ ਦੇ ਨੇਤਾਵਾਂ ਨੂੰ ਸ਼ੋਸ਼ਲ ਮੀਡੀਆ ‘ਤੇ ਇਕ ਅਜਿਹਾ ਢੰਗ ਵਿਕਸਿਤ ਕਰਨ ਦੀ ਮੰਗ ਕੀਤੀ ਜੋ ਸਦਭਾਵਨਾ ਨੂੰ ਫੈਲਾਉਂਦਾ ਹੋਵੇ ਅਤੇ ਫਿਰਕੂ ਵਿਵਾਦ ਦੀਆਂ ਘਟਨਾਵਾਂ ਨੂੰ ਰੋਕਣ ਵਿਚ ਸਹਾਈ ਹੋਵੇ।
ਉਨ੍ਹਾਂ ਹਦਾਇਤ ਕੀਤੀ ਕਿ ਘੱਟਗਿਣਤੀ ਕਮਿਊਨਿਟੀਆਂ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਲਈ ਉਪਲਬਧ ਵੱਖ-ਵੱਖ ਵਜੀਫਿਆਂ ਬਾਰੇ ਸਹੀ ਸੇਧ ਦਿੱਤੀ ਜਾਵੇ।ਉਨ੍ਹਾਂ ਮੁਸਲਿਮ ਭਾਈਚਾਰੇ ਦੇ ਨੁਮਾਇੰਦੇ ਹੰਸ ਰਾਜ ਮੋਫ਼ਰ ਦੀ ਪੈਰਵੀ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਹਦਾਇਤ ਕੀਤੀ ਕਿ ਮਾਨਸਾ ਜ਼ਿਲ੍ਹੇ ਵਿੱਚ ਚੱਲ ਰਹੇ ਤਿੰਨ ਮਦਰੱਸਿਆਂ ਨੂੰ ਸਰਕਾਰੀ ਪ੍ਰਬੰਧਾਂ ਅਨੁਸਾਰ ਆਧੁਨਿਕ ਬਣਾਇਆ ਜਾਵੇ ਅਤੇ ਇਸ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸਬੰਧਤ ਕਰਨ ਲਈ ਕਦਮ ਚੁੱਕੇ ਜਾਣ।ਇਸਾਈ ਭਾਈਚਾਜੇ ਦੇ ਨੁਮਾਇੰਦੇ ਪਾਸਟਰ ਸੈਮੂਅਲ ਜਾਨ ਸਿੱਧੂ ਨੇ ਭਾਈਚਾਰੇ ਲਈ ਸਸਕਾਰ ਕਰਨ ਦੇ ਮੁੱਦੇ ਉਠਾਏ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਜਦੀਪ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਗੁਰਮੀਤ ਸਿੰਘ ਸਿੱਧੂ, ਸਹਾਇਕ ਕਮਿਸ਼ਨਰ (ਜ) ਨਵਦੀਪ ਕੁਮਾਰ (ਮੌਜੂਦਾ ਚਾਰਜ ਐਸ.ਡੀ.ਐਮ.ਮਾਨਸਾ), ਐਸ.ਡੀ.ਐਮ ਸਰਦੂਲਗੜ੍ਹ ਰਾਜਪਾਲ ਸਿੰਘ, ਐਸ.ਪੀ (ਐਚ) ਸਤਨਾਮ ਸਿੰਘ, ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ, ਜ਼ਿਲ੍ਹਾ ਭਲਾਈ ਅਫ਼ਸਰ ਜਗਸੀਰ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਅਵਿਨਾਸ਼ ਕੌਰ ਵਾਲੀਆ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀਮਤੀ ਲਵਨੀਨ ਕੌਰ ਬੜਿੰਗ, ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀਮਤੀ ਰਾਜਵੰਤ ਕੌਰ ਤੋਂ ਇਲਾਵਾ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media