Tuesday, July 15, 2025
Breaking News

ਡੀ.ਏ.ਵੀ. ਪਬਲਿਕ ਸਕੂਲ ਨੇ ਵੇਦ ਪ੍ਰਚਾਰ ਹਫ਼ਤਾ ਮਨਾਇਆ

PUNJ2401201901 ਅੰਮ੍ਰਿਤਸਰ, 24 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਪਦਮ ਸ਼੍ਰੀ ਡਾ. ਪੂਨਮ ਸੂਰੀ ਪ੍ਰਧਾਨ ਡੀ.ਏ.ਵੀ.ਸੀ.ਐਮ.ਸੀ ਨਵੀਂ ਦਿੱਲੀ ਦੀ ਨਿਗਰਾਨੀ ਅਤੇ ਨਿਰਦੇਸ਼ਨ, ਡਾ. ਜੇ.ਪੀ ਸ਼ੂਰ ਡਾਇਰੈਕਟਰ ਪੀ.ਐਸ-1 ਤੇ ਏਡਿਡ ਸਕੂਲਜ ਤੇ ਪ੍ਰਧਾਨ ਆਰਿਆ ਪ੍ਰਾਦੇਸ਼ਿਕ ਪ੍ਰਤੀਨਿਧੀ ਉਪਸਭਾ ਪੰਜਾਬ ਦੇ ਯੋਗ ਨਿਰੀਖਣ, ਪੰਜਾਬ ਜ਼ੋਨ `ਏ` ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ੀ ਅਤੇ ਸਕੱਤਰ ਆਰਿਆ ਪ੍ਰਤੀਨਿਧੀ ਉਪਸਭਾ ਦੇਖ-ਰੇਖ ਤੇੇ ਸਹਿਯੋਗ ਨਾਲ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਆਰਿਆ ਪ੍ਰਦੇਸਿ਼ਕ ਹਫ਼ਤਾ 18 ਤੋਂ 23 ਨਵੰਬਰ ਤੱਕ ਮਨਾਇਆ ਗਿਆ ਜਿਸ ਵਿੱਚ ਵੇਦਾਂ ਦੇ ਮਹੱਤਵ ਤੇ ਪ੍ਰਕਾਸ਼ ਪਾਇਆ ਗਿਆ ਕਿ ਵੇਦ ਅੰਦਰੂਨੀ ਪ੍ਰੇਰਨਾ ਦੇ ਸ੍ਰੋਤ  ਹਨ।ਸਕੂਲ ਵਿੱਚ ਪੂਰਾ ਹਫ਼ਤਾ ਕਈ ਪ੍ਰਕਾਰ ਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ।ਵੈਦਿਕ ਪ੍ਰਚਾਰ ਹਫ਼ਤਾ ਦੀ ਸਮਾਪਤੀ ਸਲੋਕਾਂ ਦੇ ਨਾਲ ਕੀਤੀ ਗਈ।ਚੌਥੀ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਇੰਨ੍ਹਾਂ ਗਤੀਵਿਧੀਆਂ ਵਿੱਚ ਭਾਗ ਲੈਂਦੇ ਹੋਏ ਪਹਿਲੇ ਦਿਨ ਚੌਥੀ ਜਮਾਤ ਦੇ ਵਿਦਿਆਰਥੀਆਂ ਨੇ ਇੱਕ ਨੁੱਕੜ ਨਾਟਕ ਪੇਸ਼ ਕੀਤਾ।ਜਿਸ ਵਿੱਚ ਸਤਸੰਗ ਦੇ ਮਹੱਤਵ ਬਾਰੇ ਦੱਸਿਆ ਕਿ ਕਿਸ ਤਰ੍ਹਾਂ ਬੁਰੇ ਵਿਚਾਰਾਂ ਨਾਲ ਭਰਿਆ ਹੋਇਆ ਮਨ ਸਤਸੰਗ ਦੁਆਰਾ ਬਦਲਿਆ ਗਿਆ।ਦੂਸਰੇ ਦਿਨ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਆਪਣੇ ਜੀਵਨ ਵਿੱਚ ਧਾਰਨ ਕਰਨ ਵਾਲੇ ਆਰਿਆ ਸਮਾਜ ਦੇ ਨਿਯਮਾਂ ਦਾ ਉਚਾਰਨ ਕੀਤਾ।ਤੀਸਰੇ ਦਿਨ ਛੇਵੀਂ ਜਮਾਤ ਦੇ ਵਿਦਿਆਰਥੀਆਂ ਲਈ ਪ੍ਰਸ਼ਨੋਤਰੀ ਮੁਕਾਬਲੇ ਦਾ ਆਯੋਜਨ ਕੀਤਾ ਗਿਆ ਅਤੇ ਵਿਦਿਆਰਥੀਆਂ ਨੇ ਪ੍ਰਸ਼ਨੋਤਰੀ ਮੁਕਾਬਲੇ ਵਿੱਚ ਭਾਗ ਲਿਆ।ਚੌਥੇ ਦਿਨ ਸਤਵੀਂ ਜਮਾਤ ਦੇ ਵਿਦਿਆਰਥੀਆਂ ਨੇ ਈਸ਼ਵਰ ਦੀ ਉਪਾਸਨਾ ਮੰਤਰਾਂ ਦੁਆਰਾ ਕੀਤੀ ਅਤੇ ਇਸ ਦੇ ਮਹੱਤਵ ਬਾਰੇ ਦੱਸਿਆ।ਪੰਜਵੇਂ ਦਿਨ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਦਰਸ਼ਕਾਂ ਦੇ ਸਾਹਮਣੇ ਚਾਰੇ ਵੇਦਾਂ ਅਤੇ ਉਨ੍ਹਾਂ ਦੀਆਂ ਸ਼੍ਰੇਣੀਆਂ ਤੇ ਉਦੇਸ਼ਾਂ `ਤੇ ਪ੍ਰਕਾਸ਼ ਪਾਇਆ।ਅਖੀਰਲੇ ਦਿਨ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਸਵਾਮੀ ਸ਼ਰਧਾਨੰਦ ਜੀ ਦੇ ਉਦੇਸ਼ ਪੜ੍ਹੇ ਅਤੇ ਸਾਰਿਆਂ ਨੂੰ ਉਨ੍ਹਾਂ ਤੋਂ ਪ੍ਰੇਰਨਾ ਲੈਂਦੇ ਹੋਏ ਸਾਦਾ ਜੀਵਨ ਜਿਊਣ ਲਈ ਪ੍ਰੇਰਿਤ ਕੀਤਾ । PUNJ2401201902

ਪੰਜਾਬ ਜ਼ੋਨ `ਏ` ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਅਤੇ  ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ ਕਾਲਜ ਅੰਮ੍ਰਿਤਸਰ ਨੇ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ ।
    ਸਕੂਲ ਦੇ ਪਿ੍ਰੰਸੀਪਲ  ਡਾ. ਨੀਰਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਗਿਆਨ ਦਾ ਰਾਹ ਦਿਖਾਉਣ ਵਾਲੇ ਮਹਾਨ ਸੂਤਰਾਂ ਤੋਂ ਪ੍ਰੇਰਿਤ ਹੋਣ ਲਈ ਕਿਹਾ।
     

Check Also

ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ

ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …

Leave a Reply