Monday, July 6, 2026

ਖ਼ਾਲਸਾ ਕਾਲਜ ਵਿਖੇ ਕੰਧ-ਮੈਗਜ਼ੀਨ ਦਾ ਉਦਘਾਟਨ

ਵਿਦਿਆਰਥੀ ਜੀਵਨ ਦੀਆਂ ਰਚਨਾਵਾਂ ਹੀ ਪ੍ਰੋੜ ਰਚਨਾਵਾਂ ਦਾ ਆਧਾਰ ਬਣਦੀਆਂ ਹਨ – ਡਾ. ਮਹਿਲ ਸਿੰਘ

PUNJ2401201912ਅੰਮ੍ਰਿਤਸਰ, 24 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਵਿਦਿਆਰਥੀਆਂ ਅੰਦਰਲੇ ਕਲਾਕਾਰ ਨੂੰ ਜਗਾਉਣ ਦੇ ਇਕ ਯਤਨ ਵਜੋਂ ‘ਕੰਧ-ਮੈਗਜ਼ੀਨ’ (ਕਰੂੰਬਲਾ) ਦਾ ਉਦਘਾਟਨ ਪਿੰ੍ਰਸੀਪਲ ਡਾ. ਮਹਿਲ ਸਿੰਘ ਵਲੋਂ ਕੀਤਾ ਗਿਆ।
    ਇਸ ਸਮੇਂ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬੀ ਵਿਭਾਗ ਦੇ ਮੁਖੀ ਡਾ. ਆਤਮ ਸਿੰਘ ਰੰਧਾਵਾ ਦੀ ਦੇਖ-ਰੇਖ ਹੇਠ ਵਿਦਿਆਰਥੀਆਂ ’ਚ ਸਾਹਿਤਕ ਅਤੇ ਕਲਾਤਮਕ ਰੁਚੀਆਂ ਨੂੰ ਜਾਗ੍ਰਿਤ ਕਰਨ ਲਈ ਸਾਹਿਤ ਸਭਾ ਸਫਲਤਾ ਪੂਰਵਕ ਚਲਾਈ ਜਾ ਰਹੀ ਹੈ।ਸਾਹਿਤਕ ਰੁਚੀਆਂ ਵਾਲੇ ਵਿਦਿਆਰਥੀਆਂ ਦੀ ਪਹਿਚਾਣ ਕਰਨ ਅਤੇ ਉਨ੍ਹਾਂ ਨੂੰ ਉਤਸ਼ਾਹਿਤ ਕਰਨ ਲਈ ਹੀ ‘ਕੰਧ-ਮੈਗਜ਼ੀਨ ਸ਼ੁਰੂ ਕੀਤਾ ਗਿਆ ਹੈ।
    ਉਨ੍ਹਾਂ ਕਿਹਾ ਕਿ ਇਸ ਸਾਲ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ 400 ਦੇ ਕਰੀਬ ਵਿਦਿਆਰਥੀ ਸਾਹਿਤ ਸਭਾ ਦੇ ਮੈਂਬਰ ਬਣੇ ਹਨ।ਵਿਦਿਆਰਥੀਆਂ ਨੂੰ ਸਾਹਿਤਕ ਗਤੀਵਿਧੀਆਂ ’ਚ ਸ਼ਾਮਿਲ ਕਰਨ ਲਈ ਕੰਧ-ਮੈਗਜ਼ੀਨ ਇਕ ਸਸਤਾ, ਸੌਖਾ, ਤੇਜ਼ ਅਤੇ ਅਪਣੱਤ ਭਰਿਆ ਯਤਨ ਹੈ।ਹਰ ਮਹੀਨੇ ਇਸ ਕੰਧ-ਮੈਗਜ਼ੀਨ ਰਾਹੀਂ 15 ਤੋਂ 20 ਵਿਦਿਆਰਥੀਆਂ ਦੀਆਂ ਰਚਨਾਵਾਂ ਨੂੰ ਉਨ੍ਹਾਂ ਦੇ ਨਾਮ ਪਤੇ ਅਤੇ ਤਸਵੀਰ ਸਮੇਤ ਰੰਗਦਾਰ ਆਕਰਸ਼ਿਤ ਸਫ਼ਿਆਂ ਰਾਹੀਂ ਬਿਨ੍ਹਾਂ ਕਿਸੇ ਫ਼ੀਸ ਦੇ ਪ੍ਰਕਾਸ਼ਿਤ ਕੀਤਾ ਜਾਵੇਗਾ।ਪਿ੍ਰੰ. ਮਹਿਲ ਸਿੰਘ ਨੇ ਇਸ ਮੌਕੇ ਸਾਹਿਤ ਸਭਾ ਦੇ ਇੰਚਾਰਜ ਸੀਨੀਅਰ ਪ੍ਰੋ. ਡਾ. ਭੁਪਿੰਦਰ ਸਿੰਘ ਅਤੇ ਡਾ. ਹੀਰਾ ਸਿੰਘ ਵਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ।
    ਇਸ ਮੌਕੇ ਪੰਜਾਬੀ ਵਿਭਾਗ ਦੇ ਸੀਨੀਅਰ ਪ੍ਰੋ. ਡਾ. ਪਰਮਿੰਦਰ ਸਿੰਘ, ਡਾ. ਕੁਲਦੀਪ ਸਿੰਘ ਢਿਲੋਂ, ਡਾ. ਮਿੰਨੀ ਸਲਵਾਨ, ਡਾ. ਹਰਜੀਤ ਕੌਰ, ਡਾ. ਜਸਬੀਰ ਸਿੰਘ, ਡਾ. ਗੁਰਿੰਦਰ ਕੌਰ, ਡਾ. ਪਵਨ ਕੁਮਾਰ, ਪ੍ਰੋ. ਬਲਜਿੰਦਰ ਸਿੰਘ, ਪ੍ਰੋ. ਗੁਰਸ਼ਰਨ ਸਿੰਘ, ਪ੍ਰੋ. ਗੁਰਸ਼ਿੰਦਰ ਕੌਰ, ਪ੍ਰੋ. ਅਮਨਦੀਪ ਕੌਰ, ਡਾ. ਚਿਰਜੀਵਨ ਕੌਰ, ਪ੍ਰੋ. ਹਰਵਿੰਦਰ ਕੌਰ, ਪ੍ਰੋ. ਅੰਮਿ੍ਰਤ ਕੌਰ, ਡਾ. ਰਜਨੀਸ਼ ਕੌਰ ਅਤੇ ਵੱਡੀ ਗਿਣਤੀ ’ਚ ਐਮ.ਫਿਲ. ਅਤੇ ਐਮ.ਏ ਪੰਜਾਬੀ ਦੇ ਵਿਦਿਆਰਥੀ ਹਾਜ਼ਰ ਸਨ।
 

Check Also

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …

Leave a Reply