ਅੰਮ੍ਰਿਤਸਰ, 24 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਡਾਕਟਰੀ ਸਿਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਵੱਲੋਂ ਵਾਰਡ ਨੰ: 61 ਵਿੱਚ ਪੈਂਦੇ ਇਲਾਕੇ ਪਾਪੜਾਂ ਵਾਲਾ ਬਾਜ਼ਾਰ, ਮਿਸ਼ਰੀ ਵਾਲਾ ਅਤੇ ਬਾਂਸਾਂ ਵਾਲੇ ਬਾਜ਼ਾਰ ਦਾ ਦੌਰਾ ਕੀਤਾ ਗਿਆ। ਇਸੇ ਦੌਰੇ ਦੌਰਾਨ ਉਨ੍ਹਾਂ ਨੇ 20 ਲੱਖ ਦੀ ਲਾਗਤ ਨਾਲ ਇਨ੍ਹਾਂ ਬਾਜ਼ਾਰਾਂ ਵਿੱਚ ਬਣਨ ਵਾਲੀਆਂ ਨਵੀਂਆਂ ਸੜਕਾਂ ਦਾ ਉਦਘਾਟਨ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਵਾਰਡ ਨੰ: 61 ਅਧੀਨ ਪੈਂਦੇ ਉਪਰੋਕਤ ਬਾਜ਼ਾਰਾਂ ਵਿੱਚ ਨਵੀਂਆਂ ਸੜਕਾਂ ਬਣਾਉਣ ਦੇ ਕੰਮ ਦੀ ਅੱਜ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਕੁੱਝ ਹੀ ਦਿਨਾਂ ਵਿੱਚ ਇਹ ਸੜਕਾਂ ਤਿਆਰ ਹੋਣ ਜਾਣਗੀਆਂ।
ਇਸ ਮੌਕੇ ਵਾਰਡ ਨੰ: 61 ਦੀ ਕੌਂਸਲਰ ਸ੍ਰੀਮਤੀ ਕੁਲਬੀਰ ਕੌਰ, ਕੌਂਸਲਰ ਵਿਕਾਸ ਸੋਨੀ, ਏ.ਸੀ.ਪੀ ਸੈਂਟਰਲ ਸੁਖਜਿੰਦਰ ਭੱਲਾ, ਐਕਸੀਅਨ ਪੀ.ਡਬਲਿਯੂ.ਡੀ ਜਸਬੀਰ ਸਿੰਘ, ਗੁਰਦੇਵ ਸਿੰਘ ਦਾਰਾ, ਰਜਿੰਦਰ ਸਿੰਘ, ਅਮਨਪ੍ਰੀਤ ਸਿੰਘ, ਅਸ਼ੋਕ ਚੁੱਘ, ਸਤਪਾਲ ਭਟੇਜਾ, ਅਮੀਰ ਚੰਦ ਤੋਂ ਇਲਾਵਾ ਵੱਡੀ ਗਿਣਤੀ ‘ਚ ਇਲਾਕਾ ਵਾਸੀ ਹਾਜਰ ਸਨ।
Check Also
ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …
Punjab Post Daily Online Newspaper & Print Media