ਅੰਮ੍ਰਿਤਸਰ, 24 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਪ੍ਰਮੁੱਖ ਵਿਦਿਅਕ ਸੰਸਥਾ ਸ੍ਰੀ ਗੁਰੂ ਹਰਿਕ੍ਰਿਸ਼ਨ
ਸੀਨੀ. ਸੈ. ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਦੇ ਪ੍ਰੀ-ਪ੍ਰਾਇਮਰੀ ਸੈਕਸ਼ਨ ਦੀਆਂ ਐਲ.ਕੇ.ਜੀ ਦੇ ਬੱਚਿਆਂ ਵੱਲੋਂ ਸਲਾਨਾ ਸਮਾਰੋਹ ਦਾ ਆਯੋਜਨ ਕੀਤਾ ਗਿਆ।ਇਸ ਸਮੇਂ ਸਰਦਾਰਨੀ ਅਜੀਤ ਕੌਰ ਸੁਪਤਨੀ ਭਾਗ ਸਿੰਘ ਜੀ ਅਣਖੀ (ਚੇਅਰਮੈਨ ਸਕੂਲਜ਼ ਅਤੇ ਸਕੂਲ ਮੈਂਬਰ ਇੰਚਾਰਜ) ਅਤੇ ਸਰਦਾਰਨੀ ਸਤਵੰਤ ਕੌਰ ਸੁਪਤਨੀ ਪ੍ਰੋ. ਹਰੀ ਸਿੰਘ (ਸਕੂਲ ਮੈਂਬਰ ਇੰਚਾਰਜ) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਇਸ ਸਮਾਰੋਹ ਦਾ ਆਗਾਜ਼ ਬੱਚਿਆਂ ਵੱਲੋਂ ਬੜੀ ਸ਼ਰਧਾਪੂਰਵਕ ਸ਼ਬਦ ਗਾਇਨ ਕਰਕੇ ਕੀਤਾ ਗਿਆ।ਸ਼ਬਦ ਤੋਂ ਬਾਅਦ ਪਿ੍ਰੰਸੀਪਲ ਡਾ. ਧਰਮਵੀਰ ਸਿੰਘ ਨੇ ਆਏ ਹੋਏ ਮਹਿਮਾਨਾਂ ਨੂੰ ‘ਜੀ ਆਇਆਂ’ ਆਖਿਆ।ਛੋਟੇ-ਛੋਟੇ ਬੱਚਿਆਂ ਵੱਲੋਂ ਸੁਆਗਤੀ ਨਾਚ ਪੇਸ਼ ਕੀਤਾ ਗਿਆ।ਇਸ ਪ੍ਰੋਗਰਾਮ ਦੀ ਇੱਕ ਵਧੀਆ ਪੇਸ਼ਕਸ਼ ਬੱਚਿਆਂ ਵੱਲੋਂ ਪੰਜਾਬੀ ਵਿਰਸੇ ਨੂੰ ਇੱਕ ਨਾਚ ਰਾਹੀਂ ਦਰਸਾਉਣਾ ਸੀ ਜਿਸ ਨੇ ਦਰਸ਼ਕਾਂ ਦਾ ਮਨ ਮੋਹ ਲਿਆ।ਛੋਟੇ-ਛੋਟੇ ਬੱਚਿਆਂ ਦੁਆਰਾ ਪੇਸ਼ ਕੋਰੀਓਗਰਾਫੀ ਨੇ ਸਰੋਤਿਆਂ ਨੂੰ ਝੂਮਣ ਤੇ ਮਜਬੂਰ ਕਰ ਦਿੱਤਾ।
ਪ੍ਰੋਗਰਾਮ ਦਾ ਸਮਾਪਨ, ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ, ਬੱਚਿਆਂ ਵੱਲੋਂ ਪੇਸ਼ ਕੀਤੀ ਇਕ ਵਿਸ਼ੇਸ਼ ਪੇਸ਼ਕਾਰੀ ਸੀ ਜਿਸ ਨੇ ਸਾਰੇ ਪ੍ਰੋਗਰਾਮ ਦਾ ਮਾਹੌਲ ਬਦਲ ਦਿੱਤਾ ਅਤੇ ਸਰੋਤਿਆਂ ਦੇ ਮਨਾਂ ਨੂੰ ਗੁਰੂ ਸਾਹਿਬ ਪ੍ਰਤੀ ਪਿਆਰ ਤੇ ਸ਼ਰਧਾ ਨਾਲ ਓਤਪੋਤ ਕਰ ਦਿੱਤਾ। ਪ੍ਰੋਗਰਾਮ ਦੇ ਅੰਤ ਵਿੱਚ ਮੁੱਖ ਅਧਿਆਪਕਾ ਸ੍ਰੀਮਤੀ ਕਿਰਨਜੋਤ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ।
ਇਸ ਮੌਕੇ ਸਕੂਲ ਦੇ ਵਾਈਸ ਪਿ੍ਰੰਸੀਪਲ ਸ੍ਰੀਮਤੀ ਰੇਣੂ ਆਹੂਜਾ, ਮੁੱਖ ਅਧਿਆਪਕਾ ਸ੍ਰੀਮਤੀ ਰਵਿੰਦਰ ਕੌਰ ਨਰੂਲਾ, ਸੁਪਰਵਾਈਜ਼ਰ ਸ੍ਰੀਮਤੀ ਮਨਵਿੰਦਰ ਕੌਰ ਭੁੱਲਰ, ਅਧਿਆਪਕ, ਵਿਦਿਆਰਥੀ ਅਤੇ ਉਹਨਾਂ ਦੇ ਮਾਤਾ ਪਿਤਾ ਵੱਡੀ ਗਿਣਤੀ ਵਿੱਚ ਹਾਜ਼ਿਰ ਸਨ ।
Check Also
ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਨੂੰ ਦਿੱਲੀ ਜੀ.ਐਸ.ਟੀ ਪ੍ਰੋਫੈਸ਼ਨਲਜ਼ ਗਰੁੱਪ ਵੱਲੋਂ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ) – ਮਾਨਵਤਾ ਦੀ ਸੇਵਾ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ …
Punjab Post Daily Online Newspaper & Print Media