ਅੰਮ੍ਰਿਤਸਰ /ਅਜਨਾਲਾ, 24 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇੰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ
ਜੌਂਸ ਮੁਹਾਰ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ।ਸਵੇਰੇ ਤੋਂ ਸਮਾਗਮ ਦੀ ਅਰੰਭਤਾ ਕੀਤੀ ਗਈ।ਇਸ ਸਮੇਂ ਪੁੱਜੀਆਂ ਸੰਗਤਾਂ ਨੂੰ ਰਾਗੀ ਸਿੰਘਾਂ, ਢਾਡੀ ਤੇ ਕਵੀਸ਼ਰ ਜਥਿਆਂ ਨੇ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ।ਕਥਾਵਾਚਕਾਂ ਨੇ ਵਹਿਮਾਂ ਭਰਮਾਂ ਦਾ ਤਿਆਗ ਕਰਕੇ ਸੰਗਤਾਂ ਨੂੰ ਗੁਰਬਾਣੀ ਅਨੁਸਾਰ ਜੀਵਨ ਜਿਊਣ ਲਈ ਪ੍ਰੇਰਿਤ ਕੀਤਾ।ਪਿੰਡ ਜੌਂਸ ਦੇ ਵਾਸੀਆਂ ਨੇ ਉਤਸ਼ਾਹ ਨਾਲ ਸੇਵਾ ਵਿਚ ਹਿੱਸਾ ਪਾਇਆ।ਪ੍ਰਬੰਧਕਾਂ ਨੇ ਦੱਸਿਆ ਕਿ ਇਹ ਸਮਾਗਮ ਪਿੰਡ ਵਿਚ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਕਰਵਾਇਆ ਗਿਆ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media