Monday, March 23, 2026

ਯੋਗ ਲਾਇਸੰਸ ਤੋਂ ਵਾਂਝੇ ਟਰੈਵਲ ਏਜੰਟਾਂ ਦੇ ਵਪਾਰਕ ਅਦਾਰੇ ਹੋਣਗੇ ਸੀਲ – ਘਨਸ਼ਿਆਮ ਥਰੀ

ਸੰਗਰੂਰ/ ਲੌਂਗੋਵਾਲ, 24 ਨਵੰਬਰ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਜ਼ਿਲ੍ਹੇ ਦੇ ਟਰੈਵਲ ਏਜੰਟਾਂ, ਟਿਕਟਿੰਗ Ghan Shyam Thori DCਏਜੰਟਾਂ, ਆਈਲੈਟਸ ਅਤੇ ਇਮੀਗ੍ਰੇਸ਼ਨ ਕੰਸਲਟੈਂਸੀ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਆਖਰੀ ਮੌਕਾ ਦਿੰਦਿਆਂ ਕਿਹਾ ਕਿ ਜਿਲਾ ਪ੍ਰਸ਼ਾਸਨ ਦੀਆਂ ਹਦਾਇਤਾਂ ਨੂੰ ਅੱਖੋਂ ਪਰੋਖੇ ਕਰਦਿਆਂ ਹਾਲੇ ਤੱਕ ਜਿੰਨਾਂ ਨੇ ਆਪਣੇ ਬਿਨੈ ਪੱਤਰਾਂ ਨਾਲ ਲੋੜੀਂਦੇ ਦਸਤਾਵੇਜ਼ ਜਮ੍ਹਾਂ ਨਹੀਂ ਕਰਵਾਏ ਹਨ, ਉਹ ਆਪਣੇ ਕਾਗਗ਼ਾਤ ਜਲਦ ਜਮਾਂ ਕਰਵਾਉਣ।
ਉਨਾਂ ਨੇ ਇਸ ਦੇ ਨਾਲ ਹੀ ਸਮੂਹ ਉਪ ਮੰਡਲ ਮੈਜਿਸਟਰੇਟਾਂ ਨੂੰ ਸਖ਼ਤ ਹਦਾਇਤ ਜਾਰੀ ਕੀਤੀ ਹੈ ਕਿ ਨਿਰਧਾਰਿਤ ਸਮੇਂ ਅੰਦਰ ਦਸਤਾਵੇਜ਼ ਜਮ੍ਹਾਂ ਕਰਵਾਉਣ ਵਿੱਚ ਅਸਫ਼ਲ ਰਹਿਣ ਵਾਲੇ ਟਰੈਵਲ ਏਜੰਟਾਂ ਦੇ ਕਾਰੋਬਾਰੀ ਅਦਾਰਿਆਂ ਨੂੰ ਸੀਲ ਕਰ ਦਿੱਤਾ ਜਾਵੇ ਅਤੇ ਪੁਲਿਸ ਨਾਲ ਤਾਲਮੇਲ ਕਰਕੇ ਤੁਰੰਤ ਕਾਨੂੰਨੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇ।
              ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਵਿੱਚ ਹੁਣ ਤੱਕ 107 ਟਰੈਵਲ ਏਜੰਟਾਂ, ਟਿਕਟਿੰਗ ਏਜੰਟਾਂ, ਆਈਲੈਟਸ ਅਤੇ ਇਮੀਗ੍ਰੇਸ਼ਨ ਕੰਸਲਟੈਂਸੀ ਵਾਲਿਆਂ ਨੂੰ ਲਾਇਸੰਸ ਜਾਰੀ ਕੀਤੇ ਗਏ ਹਨ ਅਤੇ 7 ਮਨਜ਼ੂਰੀਆਂ ਵੀ ਜਾਰੀ ਕੀਤੀਆਂ ਗਈਆਂ ਹਨ।ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨਿਕ ਪੱਧਰ `ਤੇ ਉਨ੍ਹਾਂ 36 ਪ੍ਰਾਰਥੀਆਂ ਨੂੰ ਪਿਛਲੇ ਕਰੀਬ ਡੇਢ ਸਾਲ ਤੋਂ ਵੱਖ-ਵੱਖ ਮਹੱਤਵਪੂਰਨ ਦਸਤਾਵੇਜ਼ ਜਮ੍ਹਾਂ ਕਰਵਾਉਣ ਸਬੰਧੀ ਹਦਾਇਤਾਂ ਜਾਰੀ ਕਰਨ ਦੇ ਬਾਵਜ਼ੂਦ ਵੀ ਤਿੰਨ ਸਾਲ ਦੀ ਰਜਿਸਟਰਡ ਰੈਂਟ ਡੀਡ, ਫਾਇਰ ਸੇਫਟੀ ਸਰਟੀਫਿਕੇਟ, ਸ਼ਾਪ ਤੇ ਕਮਰਸ਼ੀਅਲ ਸਰਟੀਫਿਕੇਟ ਬਕਾਇਆ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਇੱਕ ਗੰਭੀਰ ਮਸਲਾ ਹੈ ਅਤੇ ਜਾਣ ਬੁੱਝ ਕੇ ਕੀਤੀ ਜਾ ਰਹੀ ਇਸ ਲਾਪਰਵਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
             ਡੀ.ਸੀ ਥੋਰੀ ਨੇ ਸਹਾਇਕ ਕਮਿਸ਼ਨਰ ਨੂੰ ਹਦਾਇਤ ਕੀਤੀ ਹੈ ਕਿ ਇਨ੍ਹਾਂ ਪ੍ਰਾਰਥੀਆਂ ਨੂੰ ਦਸਤਾਵੇਜ਼ੀ ਪ੍ਰਕਿਰਿਆ ਮੁਕੰਮਲ ਕਰਨ ਲਈ ਆਖਰੀ ਮੌਕਾ ਦਿੰਦੇ ਹੋਏ ਬੁਲਾਇਆ ਜਾਵੇ ਅਤੇ ਨਿਸ਼ਚਿਤ ਮਿਆਦ ਅੰਦਰ ਦਸਤਾਵੇਜ਼ ਪੂਰੇ ਨਾ ਕਰਨ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇ।
              ਉਨਾਂ ਸਪੱਸ਼ਟ ਕੀਤਾ ਕਿ ਬਕਾਇਆ ਕੇਸਾਂ ਦੇ ਤੁਰੰਤ ਨਿਪਟਾਰੇ ਹਿੱਤ ਕਾਨੂੰਨ ਮੁਤਾਬਿਕ ਕਾਰਵਾਈ ਕਰਨੀ ਜ਼ਰੂਰੀ ਹੈ ਅਤੇ ਸਬੰਧਤ ਐਸ.ਡੀ.ਐਮ ਸਰਕਾਰੀ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਨੂੰ ਯਕੀਨੀ ਬਣਾਉਣਗੇ।  
 

Check Also

ਔਰਤਾਂ ਦੇ ਮੁਫ਼ਤ ਸਫਰ `ਤੇ ਪੰਜਾਬ ਸਰਕਾਰ ਨੇ ਖਰਚੇ 2042 ਕਰੋੜ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …

Leave a Reply