Sunday, February 22, 2026

ਉਭਾਵਾਲ ਦੇ ਸਕੂਲ ਵਿਖੇ ਤਰਕਸ਼ੀਲ ਸਮਾਗਮ ਦਾ ਆਯੋਜਨ

ਲੌਂਗੋਵਾਲ, 24 ਨਵੰਬਰ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਦੇ ਪ੍ਰਧਾਨ ਮਾਸਟਰ ਪਰਮ ਵੇਦ ਦੀ ਅਗਵਾਈ PUNJ2401201933ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉਭਾਵਾਲ ਵਿਖੇ ਇੱਕ ਤਰਕਸ਼ੀਲ ਸਮਾਗਮ ਪੇਸ਼ ਕੀਤਾ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਬਲਜੀਤ ਕੌਰ ਨੇ ਤਰਕਸ਼਼ੀਲ ਟੀਮ ਦਾ ਸਵਾਗਤ ਕਰਦਿਆਂ ਵਿਦਿਆਰਥੀਆਂ ਨੂੰ ਆਪਣਾ ਦ੍ਰਿਸ਼ਟੀਕੋਣ ਵਿਗਿਆਨਕ ਬਣਾਉਣ ਲਈ ਪ੍ਰੇਰਿਤ ਕੀਤਾ।ਇਕਾਈ ਪ੍ਰਧਾਨ ਮਾਸਟਰ ਪਰਮ ਵੇਦ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਅੰਧ-ਵਿਸ਼ਵਾਸ਼ਾਂ ਤੇ ਰੂੜੀਵਾਦੀ ਵਿਚਾਰਾਂ ਦੇ ਹਨੇਰੇ ਵਿਚੋਂ ਨਿਕਲ ਕੇ ਸੋਚਣ ਢੰਗ ਵਿਗਿਆਨਕ ਬਣਾਉਣ ਦਾ ਸੁਨੇਹਾ ਦਿੱਤਾ।ਉਨ੍ਹਾਂ ਬੱਚਿਆਂ ਨੂੰ ਨਸ਼ਿਆਂ ਵਰਗੀਆਂ ਕੁਰੀਤੀਆਂ ਤੋਂ ਦੂਰ ਰਹਿਣ ਲਈ ਸਿਖਿਅਤ ਕਰਦਿਆਂ, ਵਿਗਿਆਨ ਦੀ ਅਧੁਨਿਕ ਮਹੱਤਵਪੂਰਨ ਖੋਜਾਂ ਮੋਬਾਈਲ ਫੋਨ ਤੇ ਟੈਲੀਵਿਜ਼ਨ ਦੀ ਗਲਤ ਵਰਤੋਂ ਤੋਂ ਸੁਚੇਤ ਕੀਤਾ।ਉਨ੍ਹਾਂ ਕਿਹਾ ਕਿ ਮਿਹਨਤ, ਲਗਨ, ਲਗਾਤਾਰਤਾ ਤੇ ਵਿਗਿਆਨਕ ਸੋਚ ਦਾ ਲੜ ਕੇ ਸਫ਼ਲਤਾ ਦੀ ਮੰਜ਼ਿਲ ਤੇ ਪਹੁੰਚਣਾ ਆਸਾਨ ਹੋ ਜਾਂਦਾ ਹੈ।ਮਾਸਟਰ ਚਰਨ ਕਮਲ, ਜਗਮੇਲ ਸਿੱਧੂ ਨੇ ਵਿਚਾਰ ਸਾਂਝੇ ਕਰਦਿਆਂ ਵਿਦਿਆਰਥੀਆਂ ਨੂੰ ਆਪਣੀ ਸੋਚ ਵਿਗਿਆਨਕ ਬਣਾਉਣ ਲਈ ਕਿਹਾ।ਮਾਸਟਰ ਚਰਨ ਕਮਲ ਨੇ ਤਰਕਸ਼ੀਲ ਟੀਮ ਦਾ ਧੰਨਵਾਦ ਕਰਦਿਆਂ ਵਿਦਿਆਰਥੀਆਂ ਨੂੰ ਅਪਣੀ ਸੋਚ ਵਿਗਿਆਨਕ ਲੀਹਾਂ ਤੇ ਤੋਰਨ ਦਾ ਸੱਦਾ ਦਿੱਤਾ।ਕਈ ਵਿਦਿਆਰਥੀਆਂ ਸਮੇਤ ਅਧਿਆਪਕਾਵਾਂ ਸੀਮਾ ਗੁਪਤਾ, ਕਮਲਾ ਰਾਣੀ, ਪੂਨੀਤ ਕੌਰ, ਗੁਰਚਰਨ ਕੌਰ, ਪ੍ਰੋਮਿਲਾ ਰਾਣੀ ਨੇ ਸਵਾਲ ਜਵਾਬ ਸੈਸ਼ਨ ਵਿੱਚ ਭਾਗ ਲਿਆ।ਤਰਕਸ਼ੀਲਾਂ ਵਲੋਂ ਵਿਚਾਰ ਰੱਖਣ ਵਾਲੇ ਵਿਦਿਆਰਥੀਆਂ ਨੂੰ ਤਰਕਸ਼ੀਲ ਮੈਗਜੀਨ ਦੇ ਕੇ ਸਨਮਾਨਿਤ ਕੀਤਾ ਗਿਆ।

              ਪ੍ਰਿੰਸੀਪਲ ਮੈਡਮ ਬਲਜੀਤ ਕੌਰ ਤੇ ਅਧਿਆਪਕਾ ਕਮਲਾ ਰਾਣੀ ਨੇ ਤਰਕਸ਼ੀਲ ਟੀਮ ਦਾ ਵਿਦਿਆਰਥੀਆਂ ਦੀ ਹੌਂਸਲਾ ਅਫਜ਼ਾਈ ਕਰਨ ਲਈ ਧੰਨਵਾਦ ਕਰਦਿਆਂ ਵਿਦਿਆਰਥੀਆਂ ਤੋ ਸੋਚ ਵਿਗਿਆਨਕ ਬਣਾਉਣ ਆਸ ਪ੍ਰਗਟਾਈ।

Check Also

ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਮਨਾਇਆ

ਅੰਮ੍ਰਿਤਸਰ, 21 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ …

Leave a Reply