ਧੂਰੀ/ਲੌਂਗੋਵਾਲ, 24 ਨਵੰਬਰ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਕਪੂਰਥਲਾ ਵਿਖੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ
ਦੌਰਾਨ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਬ-ਡਵੀਜ਼ਨ ਧੂਰੀ ਦੇ ਪਿੰਡ ਭਦਲਵੱਡ ਦੇ ਅਗਾਂਹਵਧੂ ਕਿਸਾਨ ਹਰਵਿੰਦਰ ਸਿੰਘ ਨੂੰ ‘ਅਚੀਵਰ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ ਹੈ। ਹਰਵਿੰਦਰ ਸਿੰਘ ਨੂੰ ਬੀਜ਼ ਉਤਪਾਦਨ ਦੇ ਨਾਲ-ਨਾਲ ਅਗਾਂਹਵਧੂ ਅਤੇ ਵਾਤਾਵਰਣ ਪ੍ਰੇਮੀ ਕਿਸਾਨ ਹੋਣ ਸਦਕਾ ਇਹ ਮਾਣਮੱਤਾ ਸਨਮਾਨ ਹਾਸਲ ਹੋਇਆ ਹੈ।
ਹਰਵਿੰਦਰ ਸਿੰਘ ਵੱਲੋਂ ਆਪਣੀਆਂ ਖਾਣ ਪੀਣ ਦੀਆਂ ਪਰਿਵਾਰਕ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਘਰੇਲੂ ਬਗੀਚੀ ਵੀ ਸਥਾਪਤ ਕੀਤੀ ਗਈ ਹੈ।ਇਸ ਦੇ ਨਾਲ ਹੀ ਹਰਵਿੰਦਰ ਸਿੰਘ, ਫਸਲਾਂ ਦੀ ਰਹਿੰਦ ਖੂੰਹਦ ਨੂੰ ਬਿਨਾਂ ਅੱਗ ਲਗਾਏ ਰੋਟਾਵੇਟਰ ਅਤੇ ਜ਼ੀਰੋ ਡਰਿਲ ਨਾਲ ਬਿਜਾਈ ਕਰਕੇ ਵਾਤਾਵਰਣ ਸੰਭਾਲ ਵਿੱਚ ਵੱਡਾ ਯੋਗਦਾਨ ਪਾ ਰਿਹਾ ਹੈ ਤੇ ਉਸ ਵਲੋਂ ਦੂਜੇ ਕਿਸਾਨਾਂ ਨੂੰ ਵੀ ਇਸ ਸਬੰਧੀ ਪ੍ਰੇਰਿਤ ਕੀਤਾ ਜਾ ਰਿਹਾ ਹੈ।ਖੇਤੀਬਾੜੀ ਵਿਭਾਗ ਪੰਜਾਬ ਦੇ ਅਧਿਕਾਰੀਆਂ ਅਤੇ ਕੇ.ਵੀ.ਕੇ ਖੇੜੀ ਦੇ ਐਸੋਸੀਏਟ ਡਾਇਰੈਕਟਰ ਡਾ. ਮਨਦੀਪ ਸਿੰਘ ਤੋਂ ਸਮੇਂ ਸਮੇਂ ‘ਤੇ ਸੇਧ ਲੈਣ ਵਾਲਾ ਹਰਵਿੰਦਰ ਸਿੰਘ ਖੇਤੀਬਾੜੀ ਯੂਨੀਵਰਸਿਟੀ ਕਿਸਾਨ ਕਲੱਬ ਲੁਧਿਆਣਾ ਅਤੇ ਨੌਜਵਾਨ ਕਿਸਾਨ ਗਰੁੱਪ ਦਾ ਮੈਂਬਰ ਵੀ ਹੈ।
Check Also
ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ – ਰਿੰਕੂ ਨਰੂਲਾ
ਅੰਮ੍ਰਿਤਸਰ, 17 ਨਵੰਬਰ (ਗੁਰਪ੍ਰੀਤ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਵਿਧਾਨ ਸਭਾ ਹਲਕਾ ਦੱਖਣੀ ਦੇ …
Punjab Post Daily Online Newspaper & Print Media