ਅੰਮ੍ਰਿਤਸਰ, 24 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰ ਜਗਮੋਹਨ ਸਿੰਘ,
ਪੀ.ਪੀ.ਐਸ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਮੋਟਰ ਸਾਇਕਲ ਚਾਲਕਾਂ ਵਲੋਂ ਸਲੰਸਰਾਂ ਵਿੱਚ ਤਕਨੀਕੀ ਫੇਰ ਬਦਲ ਕਰਕੇ ਸ਼ਹਿਰ ਵਿੱਚ ਚਲਦੇ ਸਮੇਂ ਜਾਣ-ਬੁਝ ਕੇ ਉੱਚੀ ਆਵਾਜ਼ ਪੈਦਾ ਕਰਦੇ ਹਨ ਅਤੇ ਤੈਅਸ਼ੁਦਾ ਮਾਲਕਾਂ ਤੋਂ ਜ਼ਿਆਦਾ ਸ਼ੋਰ ਪ੍ਰਦੂਸ਼ਣ ਪੈਦਾ ਕਰਦੇ ਹਨ ਅਤੇ ਪਟਾਕੇ ਮਾਰਦੇ ਹਨ।ਜਿਸ ਨਾਲ ਆਮ ਜਨਤਾ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਸ਼ੋਰ ਪ੍ਰਦੂਸ਼ਣ ਵੀ ਫੈਲਾਉਣ ਅਤੇ ਪਟਾਕੇ ਮਾਰਨ ‘ਤੇ ਮੁਕੰਮਲ ਪਾਬੰਦੀ ਲਗਾਈ ਜਾਂਦੀ ਹੈ।ਇਹ ਪਾਬੰਦੀ ਦਾ ਹੁਕਮ 22 ਜਨਵਰੀ 2020 ਤੱਕ ਲਾਗੂ ਰਹੇਗਾ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media