Thursday, November 19, 2026

ਮੂੰਹ ਢੱਕ ਕੇ ਦੋ ਪਹੀਆਂ ਵਾਹਨ ਚਲਾਉਣ ਤੇ ਮੁਕੰਮਲ ਸਖਤੀ ਨਾਲ ਪਾਬੰਦੀ

ਅੰਮ੍ਰਿਤਸਰ, 24 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰ ਜਗਮੋਹਨ ਸਿੰਘ, Ban Ordersਪੀ.ਪੀ.ਐਸ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਇਲਾਕੇ ਸ਼ਹਿਰ ਵਿੱਚ ਦੋ ਪਹੀਆਂ ਵਾਹਨਾਂ ਤੇ ਚੱਲਦੇ ਸਮੇਂ ਆਪਣਾ ਮੂੰਹ ਰੁਮਾਲ, ਮਫਰਲ, ਪਰਨਾ ਅਤੇ ਹੋਰ ਕਾਂ ਕਈ ਤਰਾਂ ਦੇ ਕੱਪੜਿਆਂ ਨਾਲ ਢੱਕ ਕੇ ਰੱਖਦੇ ਹਨ।ਜਿਸ ਦਾ ਫਾਇਦਾ ਉਠਾ ਕੇ ਗੈਰ ਸਮਾਜਿਕ ਤੱਤਵ ਆਪਣੀ ਪਹਿਚਾਣ ਛੁਪਾੳਂਦੇ ਹਨ ਅਤੇ ਗੈਰ ਕਾਨੂੰਨੀ ਗਤੀਵਿਧੀਆਂ ਅਤੇ ਅਪਰਾਧਾਂ ਨੂੰ ਅੰਜ਼ਾਮ ਦੇ ਕੇ ਆਪਣੀ ਪਹਿਚਾਣ ਛੁਪਾਉਣ ਵਿੱਚ ਕਾਮਯਾਬ ਹੋ ਜਾਂਦੇ ਹਨ ਇਸ ਕਰਕੇ ਮੂੰਹ ਢੱਕ ਕੇ ਦੋ ਪਹੀਆਂ ਵਾਹਨ ਚਲਾਉਣ ਤੇ ਮੁਕੰਮਲ ਪਾਬੰਦੀ ਲਗਾਈ ਜਾਂਦੀ ਹੈ।ਇਹ ਪਾਬੰਦੀ ਦਾ ਹੁਕਮ ਸਖਤੀ ਨਾਲ 22 ਜਨਵਰੀ 2020 ਤੱਕ ਲਾਗੂ ਰਹੇਗਾ।

Check Also

ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ – ਰਿੰਕੂ ਨਰੂਲਾ

ਅੰਮ੍ਰਿਤਸਰ, 17 ਨਵੰਬਰ (ਗੁਰਪ੍ਰੀਤ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਵਿਧਾਨ ਸਭਾ ਹਲਕਾ ਦੱਖਣੀ ਦੇ …

Leave a Reply