ਅੰਮ੍ਰਿਤਸਰ, 25 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਅਤੇ ਮੀਰੀ, ਪੀਰੀ, ਬੰਦੀ ਛੋੜ ਦਿਵਸ ਦੇ 400 ਸਾਲਾ ਨੂੰ ਸਮਰਪਿਤ ਕੀਰਤਨ ਦਰਬਾਰ ਸੈਂਟਰਲ ਖ਼ਾਲਸਾ ਯਤੀਮਾਖ਼ਾਨਾ ਪੁਤਲੀਘਰ (ਚੀਫ਼ ਖ਼ਾਲਸਾ ਦੀਵਾਨ) ਵਿਖੇ ਖੁੱਲ੍ਹੇ ਪੰਡਾਲ ਵਿੱਚ ਆਯੋਜਿਤ ਕੀਤਾ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਪ੍ਰਸਿੱਧ ਕੀਰਤਨੀ ਜਥਿਆਂ ਨੇ ਨਾਮ-ਬਾਣੀ ਦੀ ਛਹਿਬਰ ਨਾਲ ਸੰਗਤਾਂ ਨੂੰ ਨਿਹਾਲ ਕੀਤਾ।ਇਹਨਾਂ ਜਥਿਆਂ ਵਿੱਚ ਭਾਈ ਗੁਰਮੇਜ ਸਿੰਘ ਸਾਬਕਾ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਬਲਦੇਵ ਸਿੰਘ ਵਡਾਲਾ ਸਾਬਕਾ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਬਾਬਾ ਦਰਸ਼ਨ ਸਿੰਘ ਗੁਮਟਾਲੇ ਵਾਲੇ, ਡਾ: ਗੁਰਨਾਮ ਸਿੰਘ ਪਟਿਆਲਾ ਯੂਨੀਵਰਸਿਟੀ, ਬੀਬੀ ਪ੍ਰਭਜੋਤ ਕੌਰ ਬਟਾਲੇ ਵਾਲੇ, ਭਾਈ ਪ੍ਰਦੀਪ ਸਿੰਘ ਗੁਰਮਤਿ ਕਾਲਜ਼, ਭਾਈ ਵੀਰ ਸਿੰਘ ਗੁਰਮਤਿ ਕਾਲਜ ਅਤੇ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਦੇ ਰਾਗੀ ਜਥੇ ਸ਼ਾਮਲ ਹਨ। ਧਰਮ ਪ੍ਰਚਾਰ ਕਮੇਟੀ ਚੀਫ਼ ਖ਼ਾਲਸਾ ਦੀਵਾਨ ਦੇ ਮੁੱਖੀ ਅਤੇ ਮੈਂਬਰ ਇੰਚਾਰਜ ਭਾਗ ਸਿੰਘ ਅਣਖੀ ਨੇ ਆਈਆਂ ਸੰਗਤਾਂ ਨੂੰ ‘ਜੀ ਆਇਆਂ’ ਆਖਿਆ।ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਨੇ ਹਾਜ਼ਰ ਸੰਗਤਾਂ ਨੂੰ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵਲੋਂ ਕੀਤੇ ਜਾ ਰਹੇ ਵਿਦਿਅਕ, ਸਮਾਜਿਕ ਅਤੇ ਧਾਰਮਿਕ ਕਾਰਜਾਂ ਦਾ ਵੇਰਵਾ ਦਿੱਤਾ ਅਤੇ ਭਵਿੱਖ ‘ਚ ਕੀਤੇ ਜਾਣ ਵਾਲੇ ਕਾਰਜਾਂ ਬਾਰੇ ਸੰਖੇਪ ਵਿੱਚ ਜਾਣਕਾਰੀ ਦਿੱਤੀ ।
ਇਸ ਅਵਸਰ ‘ਤੇ ਸਿੱਖ ਕੌਮ ਦੀਆਂ ਕੁੱਝ ਪ੍ਰਮੁੱਖ ਸ਼ਖਸੀਅਤਾਂ ਨੂੰ ਪ੍ਰਧਾਨ ਨਿਰਮਲ ਸਿੰਘ, ਭਾਗ ਸਿੰਘ ਅਣਖੀ ਅਤੇ ਹੋਰ ਮੈਂਬਰ ਸਾਹਿਬਾਨ ਵਲੋਂ ਸਨਮਾਨਿਤ ਕੀਤਾ ਗਿਆ। ਸਨਮਾਨੀਆਂ ਗਈਆਂ ਸ਼ਖਸ਼ੀਅਤਾਂ ਵਿੱਚ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਸਾਬਕਾ ਜਥੇਦਾਰ, ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲੇ, ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲੇ, ਬਾਬਾ ਸੇਵਾ ਸਿੰਘ ਰਾਮਪੁਰ ਖੇੜਾ ਵਾਲੇ ਅਤੇ ਨਿਹੰਗ ਸਿੰਘ ਜਥੇਬੰਦੀਆਂ ਜਿਨ੍ਹਾ ਵਿੱਚ ਬਾਬਾ ਸੁਖਦੇਵ ਸਿੰਘ ਤਰਨਾ ਦਲ, ਬਾਬਾ ਨਾਹਰ ਸਿੰਘ ਸੁਰ ਸਿੰਘ ਬਿਧੀ ਚੰਦ ਦਲ, ਬਾਬਾ ਗੁਰਪ੍ਰੀਤ ਸਿੰਘ ਖਡੂਰ ਸਾਹਿਬ, ਭਾਈ ਸੁਖਜੀਤ ਸਿੰਘ ਬੁੱਢਾ ਦਲ ਸ਼ਾਮਲ ਹਨ। ਇਹਨਾਂ ਦੇ ਨਾਲ ਬੀਬੀ ਚਰਨਜੀਤ ਕੌਰ ਘੂਰਾ, ਡਾ: ਰੂਪ ਸਿੰਘ ਮੁੱਖ ਸਕੱਤਰ ਸ਼੍ਰੋਮਣੀ ਕਮੇਟੀ, ਬੀਬੀ ਕਿਰਨਜੋਤ ਕੌਰ ਅਤੇ ਗੁਰਮਹਿੰਦਰ ਸਿੰਘ ਨੂੰ ਵੀ ਸਨਮਾਨਿਆ ਗਿਆ।ਕੀਰਤਨ ਦਰਬਾਰ ਦੌਰਾਨ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰੋਗਰਾਮਾਂ ਵਿੱਚ ਭਾਗ ਲੈਣ ਵਾਲੀਆਂ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੀਆਂ ਕੀਰਤਨ ਟੀਮਾਂ ਨੂੰ ਟਰਾਫੀਆਂ ਅਤੇ ਮੈਡਲ ਦਿੱਤੇ ਗਏ।ਸੈਂਟਰਲ ਖ਼ਾਲਸਾ ਯਤੀਮਖਾਨਾ ਵਿਖੇ ਸੁਸ਼ੋਤਿਭ ਪੁਰਾਤਨ ਹੱਥ ਲਿਖਤ ਬੀੜਾਂ, ਸਸ਼ਤਰਾ ਅਤੇ ਤੰਤੀ ਸਾਜਾਂ ਦੇ ਵੀ ਦਰਸ਼ਨ ਕਰਵਾਏ ਗਏ ।
ਸਮਾਗਮ ਵਿੱਚ ਸ਼ਹਿਰ ਦੀਆਂ ਸੰਗਤਾਂ ਤੋਂ ਇਲਾਵਾ ਸਥਾਨਕ ਪ੍ਰਧਾਨ ਹਰਮਿੰਦਰ ਸਿੰਘ, ਸੰਤੋਖ ਸਿੰਘ ਸੇਠੀ, ਮਨਮੋਹਨ ਸਿੰਘ, ਅਜੀਤ ਸਿੰਘ ਬਸਰਾ, ਪ੍ਰੋ. ਹਰੀ ਸਿੰਘ, ਵਰਿਆਮ ਸਿੰਘ, ਜਸਪਾਲ ਸਿੰਘ ਢਿੱਲੋਂ, ਡਾ: ਸੂਬਾ ਸਿੰਘ, ਪ੍ਰੋ. ਜੋਗਿੰਦਰ ਸਿੰਘ, ਸਰਬਜੀਤ ਸਿੰਘ, ਰਵਿੰਦਰਬੀਰ ਸਿੰਘ ਭੱਲਾ, ਮੋਹਨਜੀਤ ਸਿੰਘ ਭੱਲਾ, ਜਗਦੀਪ ਸਿੰਘ ਵਾਲੀਆ, ਗੁਰਚਰਨ ਸਿੰਘ ਘਰਿੰਡਾ, ਗੁਰਿੰਦਰ ਸਿੰਘ ਲੋਹੇ ਵਾਲੇ, ਮਨਮੋਹਨ ਸਿੰਘ ਢਿੱਲੋਂ, ਹਰਦਿਆਲ ਸਿੰਘ, ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਅਤੇ ਹੋਰ ਨਾਮਵਰ ਸ਼ਖਸੀਅਤਾਂ ਸ਼ਾਮਲ ਸਨ ।
ਸਟੇਜ ਸਕੱਤਰ ਦੀ ਭੁਮਿਕਾ ਪ੍ਰੋ. ਰਵਿੰਦਰ ਸਿੰਘ ਜੀ ਨੇ ਨਿਭਾਈ।ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ ।
Check Also
ਉਦਯੋਗਪਤੀਆਂ ਦੇ ਬਕਾਇਆ ਕੇਸਾਂ ਨੂੰ ਸਮਬੱਧ ਤਰੀਕੇ ਨਾਲ ਕੀਤਾ ਜਾਵੇਗਾ ਹੱਲ – ਖਰਬੰਦਾ
ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ …