ਅੰਮ੍ਰਿਤਸਰ, 25 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਮੈਂਬਰ ਸੁਰਿੰਦਰਪਾਲ
ਸਿੰਘ ਬੱਦੋਵਾਲ ਦੇ ਅਕਾਲ ਚਲਾਣੇ `ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।ਲੌਂਗੋਵਾਲ ਨੇ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਸੁਰਿੰਦਰਪਾਲ ਸਿੰਘ ਬੱਦੋਵਾਲ ਇੱਕ ਸੁਲਝੇ ਹੋਏ ਧਾਰਮਿਕ ਆਗੂ ਸਨ।ਜਿੰਨਾਂ ਦੇ ਚਲਾਣੇ ਨਾਲ ਉਨ੍ਹਾਂ ਦੇ ਪਰਿਵਾਰ ਦੇ ਨਾਲ ਨਾਲ ਪੰਥਕ ਹਲਕਿਆਂ ਵਿਚ ਵੀ ਵੱਡਾ ਘਾਟਾ ਪਿਆ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਵੀ ਕੀਤੀ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਵੀ ਜਥੇਦਾਰ ਬੱਦੋਵਾਲ ਦੇ ਅਕਾਲ ਚਲਾਣੇ `ਤੇ ਦੁੱਖ ਪ੍ਰਗਟ ਕੀਤਾ ਹੈ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media