ਸੁਧਾਈ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ
ਭੀਖੀ, 26 ਨਵੰਬਰ (ਪੰਜਾਬ ਪੋਸਟ – ਕਮਲ ਜਿੰਦਲ) – ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜ਼ੇਸ਼ਨ ਅਤੇ ਯੋਗਤਾ 1 ਜਨਵਰੀ 2020 ਦੇ ਆਧਾਰ ‘ਤੇ ਵੋਟਰ ਸੂਚੀਆਂ
ਦੀ ਸੁਧਾਈ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਜ) ਰਾਜਦੀਪ ਸਿੰਘ ਬਰਾੜ ਨੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ।
ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜੇਕਰ ਕਿਸੇ ਵਿਧਾਨ ਸਭਾ ਚੋਣ ਹਲਕੇ ਵਿੱਚ ਵੋਟਰਾਂ ਦੀ ਗਿਣਤੀ 1500 ਤੋਂ ਵੱਧ ਹੈ ਤਾਂ ਉਸ ਨੂੰ ਰੈਸ਼ਨੇਲਾਈਜ਼ੇਸ਼ਨ ਕਰਕੇ ਨਵੇਂ ਪੋਲਿੰਗ ਸਟੇਸ਼ਨ ਬਣਾਉਣ ਦੀ ਤਜਵੀਜ਼ ਮੰਗੀ ਗਈ ਹੈ।ਪੋਲਿੰਗ ਸਟੇਸ਼ਨਾਂ ਦੀਆਂ ਲਿਸਟਾਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇਆਂ ਨੂੰ ਸੌਂਪੀਆਂ ਗਈਆਂ ਅਤੇ ਕਿਹਾ ਕਿ ਕਿਸੇ ਵੀ ਪ੍ਰਕਾਰ ਦੀ ਇਛੁੱਕ ਤਬਦੀਲੀ ਲਈ ਲਿਖਤੀ ਤੌਰ ‘ਤੇ 2 ਦਿਨਾਂ ਅੰਦਰ ਦਿੱਤਾ ਜਾ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾ 16 ਦਸੰਬਰ 2019 ਨੂੰ ਹੋਵੇਗੀ।ਦਾਅਵੇ, ਇਤਰਾਜ਼ 16 ਦਸੰਬਰ 2019 ਤੋਂ 15 ਜਨਵਰੀ 2020 ਤੱਕ ਭਰੇ ਜਾ ਸਕਦੇ ਹਨ। 27 ਜਨਵਰੀ 2020 ਤੱਕ ਦਾਅਵੇ, ਇਤਰਾਜ਼ਾਂ ਦਾ ਨਿਪਟਾਰਾ ਹੋਵੇਗਾ। 04 ਫਰਵਰੀ 2020 ਤੱਕ ਅਨੁਪੂਰਕਾਂ ਦੀ ਤਿਆਰੀ ਅਤੇ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 07 ਫਰਵਰੀ 2020 ਨੂੰ ਕੀਤੀ ਜਾਵੇਗੀ।
ਇਸ ਦੌਰਾਨ ਉਨ੍ਹਾਂ ਕਿਹਾ ਕਿ ਜਿਸ ਵਿਅਕਤੀ ਦੀ ਜਨਮ ਮਿਤੀ 01 ਜਨਵਰੀ 2002 ਜਾਂ ਉਸ ਤੋਂ ਪਹਿਲਾਂ ਦੀ ਹੈ ਤੇ ਉਸ ਦੀ ਵੋਟ ਵੋਟਰ ਸੂਚੀ ਵਿਚ ਸ਼ਾਮਲ ਨਹੀਂ ਹੈ ਤਾਂ ਉਹ ਆਪਣੀ ਵੋਟ ਬਣਵਾਉਣ ਲਈ ਸਬੰਧਤ ਬੂਥ ਲੈਵਲ ਅਫਸਰ ਪਾਸ ਜਾਂ ਸਬੰਧਤ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਦੇ ਦਫ਼ਤਰ ਵਿਖੇ ਫਾਰਮ ਨੰਬਰ 6 ਵਿਚ ਆਪਣਾ ਦਾਅਵਾ ਪੇਸ਼ ਕਰ ਸਕਦਾ ਹੈ।ਐਨ.ਆਰ.ਆਈ. ਦੀ ਸੂਰਤ ਵਿਚ ਦਾਅਵਾ ਫਾਰਮ ਨੰਬਰ 6-ਏ ਵਿਚ ਪੇਸ਼ ਕੀਤਾ ਜਾ ਸਕਦਾ ਹੈ। ਮੌਤ ਹੋ ਜਾਣ ਤੇ ਜਾਂ ਵਿਆਹੇ ਜਾਣ ਦੀ ਸੂਰਤ ਵਿਚ ਵੋਟ ਕਟਵਾਉਣ ਲਈ ਫਾਰਮ ਨੰਬਰ 7, ਵੋਟ ਵਿਚ ਦਰੁਸਤੀ ਲਈ ਫਾਰਮ ਨੰਬਰ 8 ਭਰ ਕੇ ਦਿੱਤਾ ਜਾ ਸਕਦਾ ਹੈ।ਇਹ ਫਾਰਮ ਐਨ.ਵੀ.ਐਸ (ਨੈਸ਼ਨਲ ਵੋਟਰ ਸਰਵਿਸ) ਪੋਰਟਲ ‘ਤੇ ਆਨਲਾਈਨ ਵੀ ਭਰੇ ਜਾ ਸਕਦੇ ਹਨ।ਇਸ ਪੋਰਟਲ ਤੇ ਆਪਣੇ ਇਲਾਕੇ ਦੇ ਬੀ.ਐਲ.ਓ. ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ।
ਇਸ ਤੋਂ ਇਲਾਵਾ ਚੋਣਾਂ, ਵੋਟਰ ਸੂਚੀਆਂ ਸਬੰਧੀ ਕਿਸੇ ਵੀ ਕਿਸਮ ਦੀ ਜਾਣਕਾਰੀ ਲਈ ਟੋਲ ਫਰੀ ਨੰਬਰ 1950 ਤੇ ਸੰਪਰਕ ਕੀਤਾ ਜਾ ਸਕਦਾ ਹੈ।
ਇਸ ਮੌਕੇ ਚੋਣ ਤਹਿਸੀਲਦਾਰ ਗੁਰਚਰਨ ਸਿੰਘ, ਚੋਣ ਕਾਨੂੰਗੋ ਭੂਸ਼ਣ ਕੁਮਾਰ ਵੀ ਮੌਜੂਦ ਸਨ।
Check Also
ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ
ਅੰਮ੍ਰਿਤਸਰ, 11 ਜਨ (ਜਗਦੀਪ ਸਿੰਘ) – ਸੱਚਖੰਡ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਸਥਿਤ ਗੁਰਦੁਆਰਾ ਸ਼ਹੀਦ …
Punjab Post Daily Online Newspaper & Print Media