ਅੰਮ੍ਰਿਤਸਰ, 26 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਰਨਲ ਸਤਬੀਰ ਸਿੰਘ ਵੜੈਚ (ਰਿਟਾ) ਜਿਲ੍ਹਾ ਰੱਖਿਆਂ ਸੇਵਾਵਾਂ ਭਲਾਈ ਅਫਸਰ ਵਲੋਂ ਦਿੱਤੀ
ਜਾਣਕਾਰੀ ਅਨੁਸਾਰ ਇਸ ਸੈਂਟਰ ‘ਚ ਫੌਜ ਵਿੱਚ ਭਰਤੀ ਹੋਣ ਲਈ ਸਰੀਰਕ ਅਤੇ ਲਿਖਤੀ ਟੈਸਟ ਦੀ ਤਿਆਰੀ ਕਰਵਾਈ ਜਾਂਦੀ ਹੈ।ਫੌਜ ਵਿੱਚ ਭਰਤੀ ਹੋਣ ਸਬੰਧੀ ਪ੍ਰੀ ਰਿਕਰੁਟਮੈਟ ਕੋਰਸ ਸਾਰੇ ਵਰਗ ਦੇ ਬੱਚਿਆਂ ਲਈ ਲਾਗੂ ਹੈੇੇ।ਇਹ ਕੋਰਸ ਵਿੱਚ 3 ਅਕਤੂਬਰ 2019 ਨੂੰ ਪੰਜਾਬ ਰੈਜਿਮੈਂਟ ਸੈਂਟਰ ਰਾਮਗੜ੍ਹ ਵਿਖੇ ਰਿਲੇਸ਼ਨਸ਼ਿਪ ਵਿੱਚ ਹੋਣ ਵਾਲੀ ਭਰਤੀ ਵਿੱਚੋਂ ਮੈਡੀਕਲ ਪਾਸ ਕਰ ਚੁੱਕੇ ਉਮੀਦਵਾਰਾਂ ਲਈ 26 ਜਨਵਰੀ 2020 ਨੂੰ ਹੋਣ ਵਾਲੇ ਲਿਖਤੀ ਟੈਸਟ ਦੀ ਪੂਰੀ ਤਿਆਰ ਕਰਵਾਈ ਜਾਵੇਗੀ।ਇਸ ਕੋਰਸ ਦਾ ਬੈਚ 2 ਦਸੰਬਰ 2019 ਤੋਂ ਸ਼ੁਰੂ ਕਰ ਦਿੱਤਾ ਜਾਵੇਗਾ। ਪ੍ਰੀ ਰਿਕਰੁਟਮੈਂਟ ਟ੍ਰੇਨਿੰਗ ਲਈ ਚਾਹਵਾਨ ਉਮੀਦਵਾਰ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਅੰਮ੍ਰਿਤਸਰ ਵਿਖੇ ਰਿਪੋਰਟ ਕਰਨ।
ਇਸ ਦਫਤਰ ਵਿਖੇ ਚੱਲ ਰਹੇ ਸੈਨਿਕ ਇੰਸਟੀਚਿਊਟ ਆਫ ਮੈਨੇਜਮੇਂਟ ਐਂਡ ਟੈਕਨਲੋਜੀ ਸੈਂਟਰ ਵਿਖੇ 120 ਘੰਟੇ ਦਾ ਆਈ.ਐਸ.ਓ ਸਰਟੀਫਾਈਡ ਬੇਸਿਕ ਕੰਪਿਊਟਰ ਕੋਰਸਾਂ ਦੇ ਬੈਚ ਲਗਾਤਾਰ ਚਲਾਏ ਜਾਦੇ ਹਨ।ਇਹ ਕੋਰਸ ਐਕਸ ਸਰਵਿਸਮੈਨ ਅਤੇ ਸ਼ਡਿਊਲ ਕਾਸਟ ਵਰਗ ਦੇ ਬੱਚਿਆਂ ਲਈ ਘੱਟ ਤੋਂ ਘੱਟ ਫੀਸਾਂ ‘ਤੇ ਚਲਾਇਆ ਜਾਂਦਾ ਹੈ। ਚਾਹਵਾਨ ਉਮੀਦਵਾਰ ਦਾਖਲਾ ਲੈ ਕੇ ਲਾਭ ਉਠਾ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਦਫਤਰ ਜਾਂ ਫੋਨ ਨੰਬਰ 0183-2212103, 9888684259 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media