ਗੇਟ ਦੀ ਉਸਾਰੀ ਲਈ ਦਿੱਤਾ 10 ਲੱਖ ਰੁਪਏ ਦਾ ਚੈਕ
ਅੰਮ੍ਰਿਤਸਰ, 26 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਵੱਲੋਂ ਕਬੀਰ ਮਾਰਗ
(ਢਪੱਈ ਰੋਡ) ਵਿਖੇ ਨਵ ਨਿਰਮਾਣ ਕੀਤੇ ਜਾਣ ਵਾਲੇ ਭਗਤ ਕਬੀਰ ਗੇਟ ਲਈ ਆਲ ਇੰਡੀਆ ਕਬੀਰ ਫੈਡਰੇਸ਼ਨ ਨੂੰ 10 ਲੱਖ ਰੁਪਏ ਦਾ ਚੈਕ ਭੇਂਟ ਕਰਦਿਆਂ ਕਿਹਾ ਕਿ ਸੰਤ ਕਬੀਰ ਜੀ ਦੇ ਨਾਮ ਤੇ ਇਕ ਵਧੀਆ ਗੇਟ ਦਾ ਨਿਰਮਾਣ ਕੀਤਾ ਜਾਵੇਗਾ ਅਤੇ ਇਸ ਦੇ ਉਸਾਰੀ ਲਈ ਜਿੰਨੇ ਵੀ ਫੰਡਾਂ ਦੀ ਜਰੂਰਤ ਹੋਵੇਗੀ ਉਹ ਮੁਹੱਈਆ ਕਰਵਾਏ ਜਾਣਗੇ।ਸੋਨੀ ਨੇ ਇਸ ਮੌਕੇ ਸੰਤ ਕਬੀਰ ਧਰਮਸ਼ਾਲਾ ਕਮੇਟੀ ਨੂੰ ਧਰਮਸ਼ਾਲਾ ਦੀ ਮੁਰੰਮਤ ਲਈ ਇੱਕ ਲੱਖ ਰੁਪਏ ਦਾ ਚੈਕ ਵੀ ਭੇਟ ਕੀਤਾ।
ਕਰਮਜੀਤ ਸਿੰਘ ਰਿੰਟੂ ਮੇਅਰ ਨਗਰ ਨਿਗਮ ਨੇ ਦੱਸਿਆ ਕਿ ਸ਼ਹਿਰ ਦੇ ਸਾਰੇ ਵਾਰਡਾਂ ਵਿੱਚ ਐਲ.ਈ.ਡੀ ਲਾਈਟਾਂ ਲੱਗਣ ਦਾ ਕੰਮ ਸ਼ੁਰੂ ਹੋ ਚੁੱਕਾ ਹੈ ਅਤੇ ਸ਼ਹਿਰ ਦੇ ਸਾਰੇ 85 ਵਾਰਡਾਂ ਦਾ ਮੁਕੰਮਲ ਵਿਕਾਸ ਕੀਤਾ ਜਾਵੇਗਾ।
ਇਸ ਮੌਕੇ ਵਿਕਾਸ ਸੋਨੀ ਕੌਂਸਲਰ, ਮਹੇਸ਼ ਖੰਨਾ ਕੌਂਸਲਰ, ਸੁਰਿੰਦਰ ਕੁਮਾਰ ਛਿੰਦਾ, ਸਰਬਜੀਤ ਸਿੰਘ ਲਾਟੀ, ਅਨੁਰਾਗ ਮਹਾਜਨ ਐਸ.ਈ, ਕਸ਼ਿਸ਼ ਸ਼ਰਮਾ, ਅਸ਼ਵਨੀ ਅਰੋੜਾ ਭਗਤ ਕਬੀਰ ਕਮੇਟੀ ਦੇ ਪ੍ਰਧਾਨ, ਸੁਖਦੇਵ ਪਹਿਲਵਾਨ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜਰ ਸਨ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media