Friday, September 18, 2026

ਖ਼ਾਲਸਾ ਕਾਲਜ ਵੂਮੈਨ ਜ਼ੋਨਲ ਯੁਵਕ ਮੁਕਾਬਲੇ ’ਚ ਅੱਵਲ

ਅੰਮ੍ਰਿਤਸਰ, 26 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ PPNJ2611201912ਦੇਵ ਯੂਨੀਵਰਸਿਟੀ ਦੁਆਰਾ ਸ਼ਹੀਦ ਦਰਸ਼ਨ ਸਿੰਘ ਫ਼ੇਰੂਮਾਨ ਮੈਮੋਰੀਅਲ ਕਾਲਜ ਫ਼ਾਰ ਵੂਮੈਨ, ਰਈਆ ਵਿਖੇ ਆਯੋਜਿਤ 4 ਰੋਜ਼ਾ ਜ਼ੋਨਲ ਯੁਵਕ ਮੇਲੇ ਮੌਕੇ ਆਪਣੀ ਕਲਾ ਦੇ ਜੌਹਰ ਵਿਖਾਉਂਦੇ ਹੋਏ 15 ’ਚੋਂ 11 ਆਈਟਮਾਂ ’ਚ ਪੁਜ਼ੀਸ਼ਨ ਹਾਸਲ ਕੀਤੀ।
            ਕਾਲਜ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਨੇ ਵਿਦਿਆਰਥਣਾਂ ਦੀ ਇਸ ਜਿੱਤ ’ਤੇ ਮੁਬਾਰਕਬਾਦ ਦਿੱਤੀ।ਵਿਦਿਆਰਥਣਾਂ ਨੇ ਉਕਤ ਮੁਕਾਬਲਿਆਂ ’ਚੋਂ ਡੀਬੇਟ, ਗ਼ਜ਼ਲ, ਲੋਕ-ਗੀਤ ਅਤੇ ਗਿੱਧੇ ’ਚ ਪਹਿਲੀ, ਗਰੁੱਪ ਸ਼ਬਦ, ਕਵੀਸ਼ਰੀ, ਰੰਗੋਲੀ ਅਤੇ ਫੁਲਕਾਰੀ ’ਚ ਦੂਜੀ ਅਤੇ ਪੇਟਿੰਗ ਆਨ ਸਪੋਟ, ਪੋਸਟਰ ਮੇਕਿੰਗ ਅਤੇ ਕਾਸਟਿਊਮ ਪਰੇਡ ’ਚ ਤੀਜੀ ਪੁਜ਼ੀਸ਼ਨ ਹਾਸਲ ਕੀਤੀ।ਉਨਾਂ ਨੇ ਯੁਵਕ ਭਲਾਈ ਗਤੀਵਿਧੀਆਂ ਦੇ ਕੋਆਰਡੀਨੇਟਰ ਡਾ. ਜਤਿੰਦਰ ਕੌਰ, ਅਧਿਆਪਕਾਂ ਅਤੇ ਵਿਦਿਆਰਥਣਾਂ ਦੁਆਰਾ ਕੀਤੀ ਅਣਥੱਕ ਮਿਹਨਤ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਯੁਵਕ ਮੇਲੇ ’ਚ ਵਿਦਿਆਰਥਣਾਂ ਦੁਆਰਾ ਹਾਸਲ ਕੀਤੇ ਸ਼ਾਨਦਾਰ ਨਤੀਜਿਆਂ ਲਈ ਪ੍ਰਸੰਸਾ ਕਰਦਿਆਂ ਭਵਿੱਖ ’ਚ ਹੋਰ ਵੀ ਉਚੇਰੀਆਂ ਬੁਲੰਦੀਆਂ ਨੂੰ ਛੂਹਣ ਲਈ ਪ੍ਰੇਰਿਤ ਕੀਤਾ।

 

Check Also

ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਦੁਆਰਾ ਸ੍ਰੀ ਮੰਜ਼ੀ ਸਾਹਿਬ ਵਿਖੇ ਗੁਰਮਤਿ ਸਮਾਗਮ

ਅੰਮ੍ਰਿਤਸਰ, 17 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੱਟ ਸਾਹਿਬਾਨ ਦੇ ਗੁਰੂ …

Leave a Reply